12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

‘ ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਸਾਹਨੇਵਾਲ ’ਚ ਕੌਂਸਲਰ ਬਿਮਰੋ ਨੇ ਲੋਕਾਂ ਨੂੰ ਸਰਕਾਰੀ ਸਕੀਮਾਂ ਤੇ ਲੋਕ ਭਲਾਈ ਕਾਰਜਾਂ ਬਾਰੇ ਕੀਤਾ ਜਾਗਰੂਕ

ਸਾਹਨੇਵਾਲ, 11 ਅਕਤੂਬਰ (ਹਨੀ ਚਾਠਲੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਕੀਤੇ ਗਏ ਕੰਮਾਂ ਨੂੰ ਮਾਨ ਦੇ ਮੁਨਾਫ਼ੇ ਮੁਹਿੰਮ ਤਹਿਤ ਜਿੱਥੇ ਹਲਕਾ ਸਾਹਨੇਵਾਲ ’ਚ ਵੱਖ-ਵੱਖ ਥਾਵਾਂ ’ਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਰਾਬਤਾ ਕਾਇਮ ਕਰਨ ਦਾ ਸਿਲਸਿਲਾ ਜਾਰੀ ਹੈ। ਇਸੇ ਲੜੀ ਤਹਿਤ ਸਾਹਨੇਵਾਲ ਨਗਰ ਕੌਂਸਲ ਦੇ ਕੌਂਸਲਰ ਕੁਲਵਿੰਦਰ ਸਿੰਘ ਕਾਲਾ ਬਿਮਰੋ ਵਲੋਂ ਸਾਹਨੇਵਾਲ ਦੇ ਵੱਖ-ਵੱਖ ਘਰਾਂ ’ਚ ਜਾ ਕੇ ਲੋਕਾਂ ਨੂੰ ਸਰਕਾਰੀ ਸਕੀਮਾਂ ਤੇ ਲੋਕ ਭਲਾਈ ਕਾਰਜਾਂ ਬਾਰੇ ਜਾਗਰੂਕ ਕੀਤਾ ਗਿਆ।

Ad Position 21
No active advertisement
ਮਾਨ ਦੇ ਮੁਨਾਫ਼ੇ ਮੁਹਿੰਮ ਤਹਿਤ ਸਾਹਨੇਵਾਲ ’ਚ ਲੋਕਾਂ ਨੂੰ ਜਾਗਰੂਕ ਕਰਨ ਸਮੇਂ ਕੌਂਸਲਰ ਕੁਲਵਿੰਦਰ ਸਿੰਘ ਕਾਲਾ ਬਿਮਰੋ ਤੇ ਹੋਰ। ਤਸਵੀਰ : ਹਨੀ ਚਾਠਲੀ 12-10-2026
ਸਾਹਨੇਵਾਲ, 11 ਅਕਤੂਬਰ (ਹਨੀ ਚਾਠਲੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਕੀਤੇ ਗਏ ਕੰਮਾਂ ਨੂੰ ਮਾਨ ਦੇ ਮੁਨਾਫ਼ੇ ਮੁਹਿੰਮ ਤਹਿਤ ਜਿੱਥੇ ਹਲਕਾ ਸਾਹਨੇਵਾਲ ’ਚ ਵੱਖ-ਵੱਖ ਥਾਵਾਂ ’ਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਰਾਬਤਾ ਕਾਇਮ ਕਰਨ ਦਾ ਸਿਲਸਿਲਾ ਜਾਰੀ ਹੈ। ਇਸੇ ਲੜੀ ਤਹਿਤ ਸਾਹਨੇਵਾਲ ਨਗਰ ਕੌਂਸਲ ਦੇ ਕੌਂਸਲਰ ਕੁਲਵਿੰਦਰ ਸਿੰਘ ਕਾਲਾ ਬਿਮਰੋ ਵਲੋਂ ਸਾਹਨੇਵਾਲ ਦੇ ਵੱਖ-ਵੱਖ ਘਰਾਂ ’ਚ ਜਾ ਕੇ ਲੋਕਾਂ ਨੂੰ ਸਰਕਾਰੀ ਸਕੀਮਾਂ ਤੇ ਲੋਕ ਭਲਾਈ ਕਾਰਜਾਂ ਬਾਰੇ ਜਾਗਰੂਕ ਕੀਤਾ ਗਿਆ। ਡੋਰ-ਟੂ-ਡੋਰ ਮੁਹਿੰਮ ਦੌਰਾਨ ਕਸਬਾ ਵਾਸੀਆਂ ਨਾਲ ਗੱਲਬਾਤ ਕਰਦਿਆਂ ਬਿਮਰੋ ਨੇ ਕਿਹਾ ਕਿ ਮਾਨ ਦੇ ਮੁਨਾਫ਼ੇ ਮੁਹਿੰਮ ਦਾ ਮੁੱਖ ਮਕਸਦ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਯੋਜਨਾਵਾਂ ਦਾ ਲਾਭ ਹਰ ਇੱਕ ਆਮ ਪਰਿਵਾਰ ਦੀ ਦਹਿਲੀਜ਼ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਲੋਂ 600 ਯੂਨਿਟ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ ਤੇ ਟੈੱਸਟ, ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ’ਤੇ ਮਿਲ ਰਹੀਆਂ ਸਰਕਾਰੀ ਨੌਕਰੀਆਂ ਅਤੇ ਸਕੂਲ ਆਫ਼ ਐਮੀਨੈਂਸ ਵਰਗੀਆਂ ਲੋਕ ਭਲਾਈ ਪਹਿਲਕਦਮੀਆਂ ਨੇ ਆਮ ਪਰਿਵਾਰਾਂ ਦਾ ਖ਼ਰਚਾ ਘਟਾ ਕੇ ਉਨ੍ਹਾਂ ਨੂੰ ਸਿੱਧਾ ਮੁਨਾਫ਼ਾ ਪਹੁੰਚਾਇਆ ਹੈ। ਬਿਮਰੋ ਨੇ ਕਿਹਾ ਕਿ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮੁੱਚੀ ਲੀਡਰਸ਼ਿਪ ਪੰਜਾਬ ਨੂੰ ਮੁੜ ਖ਼ੁਸ਼ਹਾਲ ਅਤੇ ਰੰਗਲਾ ਪੰਜਾਬ ਬਣਾਉਣ ਲਈ ਲਗਾਤਾਰ ਯਤਨਸ਼ੀਲ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵਲੋਂ ਸ਼ੁਰੂ ਕੀਤੀਆਂ ਗਈਆਂ ਸਾਰੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਗਰੂਕ ਹੋਣ ਅਤੇ ਇਨ੍ਹਾਂ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ। ਇਸ ਮੌਕੇ ਬਿਮਰੋ ਨੇ ਕਿਹਾ ਕਿ ਅਸੀਂ ਧੰਨਵਾਦੀ ਹਾਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਜਿਨ੍ਹਾਂ ਨੇ ਮਾਨ ਦੇ ਮੁਨਾਫ਼ੇ ਮੁਹਿੰਮ ਤਹਿਤ ਸਾਹਨੇਵਾਲ ਦੇ ਵੱਖ-ਵੱਖ ਘਰਾਂ ’ਚ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਜੋ ਮੇਰੀ ਡਿਊਟੀ ਲਗਾਈ ਹੈ ਮੈਂ ਉਸ ਡਿਊਟੀ ਨੂੰ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਂਗਾ। ਕੌਂਸਲਰ ਬਿਮਰੋ ਨੇ ਕਿਹਾ ਕਿ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਅਗਵਾਈ ਹੇਠ ਮਾਨ ਦੇ ਮੁਨਾਫ਼ੇ ਮੁਹਿੰਮ ਤਹਿਤ ਸਾਹਨੇਵਾਲ ਦੇ ਵੱਖ-ਵੱਖ ਘਰਾਂ ’ਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਰਵਿੰਦਰ ਕੁਮਾਰ ਭਾਟੀਆ, ਜਤਿੰਦਰ ਬਿੱਲਾ, ਸੋਮਨਾਥ, ਲੱਭਾ, ਦੀਪਾ , ਜਿੰਮੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੋਰਾਂ ਦੇ ਹੌਸਲੇ ਬੁਲੰਦ, ਇਲੈਕਟ੍ਰਾਨਿਕ ਦੁਕਾਨ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦਾ ਸਾਮਾਨ ਚੋਰੀ ਅਗਲੀ ਖ਼ਬਰ 51 ਲੱਖ ਦੀ ਠੱਗੀ ਮਾਰਨ ਦੇ ਮਾਮਲੇ ’ਚ 7 ਸਾਲਾਂ ਬਾਅਦ ਦਿੱਲੀ ਏਅਰਪੋਰਟ ਤੋਂ ਧੋਖੇਬਾਜ਼ ਐੱਨ.ਆਰ.ਆਈ. ਪਤਨੀ ਕਾਬੂ
Ad Position 24