12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਪੰਜਾਬੀ ਅਧਿਆਪਕਾ ਜਸਵੀਰ ਕੌਰ ਮਾਨਗੜ੍ਹ ਬੈੱਸਟ ਟੀਚਰ ਐਵਾਰਡ ਨਾਲ ਸਨਮਾਨਿਤ

ਕੁਹਾੜਾ, 11 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਪੀ. ਐੱਮ.

Ad Position 21
No active advertisement
ਅਜੀਤ ਡੈਸਕ 12-10-2026
ਕੁਹਾੜਾ, 11 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਪੀ.ਐੱਮ. ਸ਼੍ਰੀ ਸਰਕਾਰੀ ਹਾਈ ਸਕੂਲ ਬੇਗੋਵਾਲ ਦੀ ਪੰਜਾਬੀ ਅਧਿਆਪਕਾ ਸ਼੍ਰੀਮਤੀ ਜਸਵੀਰ ਕੌਰ ਮਾਨਗੜ੍ਹ ਨੂੰ ਸੀ. ਟੀ. ਯੂਨੀਵਰਸਿਟੀ ਲੁਧਿਆਣਾ ਦੇ ਚਾਂਸਲਰ ਚਰਨਜੀਤ ਸਿੰਘ ਚੰਨੀ ਵਲੋਂ ਬੈੱਸਟ ਟੀਚਰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਐਵਾਰਡ ਲਈ ਉਨ੍ਹਾਂ ਦਾ ਨਾਮ ਸਰਕਾਰੀ ਸਕੂਲ ਲੱਖੋਵਾਲ ਗੱਦੋਵਾਲ ਦੀ ਵਿਦਿਆਰਥਣ ਰਜਨਦੀਪ ਕੌਰ ਵਲੋਂ ਭੇਜਿਆ ਗਿਆ ਸੀ। ਇਸ ਮੌਕੇ ਅਧਿਆਪਕਾ ਜਸਵੀਰ ਕੌਰ ਮਾਨਗੜ੍ਹ ਨੇ ਕਿਹਾ ਕਿ ਇੱਕ ਅਧਿਆਪਕ ਦੀ ਅਸਲ ਕਮਾਈ ਉਦੋਂ ਹੁੰਦੀ ਹੈ, ਜਦੋਂ ਉਸ ਵਲੋਂ ਪੜ੍ਹਾਏ ਗਏ ਵਿਦਿਆਰਥੀ ਉਸ ਦੀਆਂ ਸਿੱਖਿਆਵਾਂ ਅਤੇ ਸੇਵਾਵਾਂ ਨੂੰ ਯਾਦ ਰੱਖਦੇ ਹੋਏ ਉਸ ਦਾ ਨਾਮ ਰੌਸ਼ਨ ਕਰਦੇ ਹਨ। ਜ਼ਿਕਰਯੋਗ ਹੈ ਕਿ ਅਧਿਆਪਕਾ ਜਸਵੀਰ ਕੌਰ ਮਾਨਗੜ੍ਹ ਨੂੰ ਇਸ ਤੋਂ ਪਹਿਲਾਂ ਵੀ ਕਈ ਸੰਸਥਾਵਾਂ ਵਲੋਂ ਸਨਮਾਨਿਤ ਕੀਤਾ ਜਾ ਚੁੱਕਾ ਹੈ। ਅਰਾਧਿਆ ਇੱਕ ਅਹਿਸਾਸ ਫਾਊਂਡੇਸ਼ਨ, ਮੇਰਠ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਵੀ ਉਨ੍ਹਾਂ ਦਾ ਸਨਮਾਨ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਇੰਡੀਕਾ ਆਰਟ ਵੈੱਲਫੇਅਰ ਸੁਸਾਇਟੀ ਵਲੋਂ ਵੀ ਉਨ੍ਹਾਂ ਨੂੰ ਬੈੱਸਟ ਟੀਚਰ ਐਵਾਰਡ ਨਾਲ ਨਿਵਾਜਿਆ ਗਿਆ ਹੈ। ਸਾਲ 2022 ਵਿਚ ਦਫ਼ਤਰ ਡਾਇਰੈਕਟਰ ਐੱਸ. ਸੀ. ਈ. ਆਰ. ਟੀ. ਪੰਜਾਬ, ਮੋਹਾਲੀ ਵਲੋਂ ਕਰਵਾਏ ਗਏ ਟੀਚਰ ਫੈਸਟ ਵਿਚ ਵੀ ਅਧਿਆਪਕਾ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ। ਉਨ੍ਹਾਂ ਨੇ ਪਹਿਲਾਂ ਬਲਾਕ ਪੱਧਰ ’ਤੇ ਸਫਲਤਾ ਹਾਸਲ ਕੀਤੀ ਅਤੇ ਫਿਰ ਜ਼ਿਲ੍ਹਾ ਲੁਧਿਆਣਾ ਦੀ ਪ੍ਰਤੀਨਿਧਤਾ ਕਰਦਿਆਂ ਪੰਜਾਬ ਪੱਧਰ ’ਤੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਪ੍ਰਾਪਤੀ ਲਈ ਉਨ੍ਹਾਂ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਨਮਾਨਿਤ ਕੀਤਾ ਗਿਆ ਸੀ। ਅਧਿਆਪਕਾ ਦੀਆਂ ਇਨ੍ਹਾਂ ਪ੍ਰਾਪਤੀਆਂ ਨੇ ਉਨ੍ਹਾਂ ਦੇ ਇਲਾਕੇ ਦਾ ਮਾਣ ਵਧਾਇਆ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਕੂਲ ਖੇਡਾਂ ਵਿਚ ਖੰਨਾ ਦੀਆਂ ਜਿਮਨਾਸਟਿਕ ਟੀਮਾਂ ਦੀ ਜਿੱਤ ਅਗਲੀ ਖ਼ਬਰ ਭ੍ਰਿਸ਼ਟਾਚਾਰ ਵਿਰੋਧੀ ਫ਼ਰੰਟ ਦੀ ਮੀਟਿੰਗ ਦੌਰਾਨ ’ਚ ਸ਼ਹਿਰ ਦੀਆਂ ਟਰੈਫ਼ਿਕ ਸਮੱਸਿਆਵਾਂ ’ਤੇ ਕੀਤੀ ਚਰਚਾ
Ad Position 24