11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਮਹਾਰਾਜਾ ਅਗਰਸੈਨ ਜੈਅੰਤੀ ਮੌਕੇ ਵਿਸ਼ਵ ਕਲਿਆਣ ਦੀ ਕਾਮਨਾ ਲਈ ਹੋਇਆ ਹਵਨ ਯੱਗ

ਖੰਨਾ, 11 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸਥਾਨਕ ਚਾਂਦਲਾ ਮਾਰਕੀਟ ਸਥਿਤ ਸ੍ਰੀ ਰਾਮ ਮੰਦਰ ਵਿੱਚ ਮਹਾਰਾਜਾ ਅਗਰਸੈਨ ਦੀ ਜੈਯੰਤੀ ਸ਼ਰਧਾ, ਭਗਤੀ ਅਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ। ਜੈਯੰਤੀ ਸਮਾਰੋਹ ਦੇ ਸਬੰਧ ਵਿੱਚ ਐਤਵਾਰ ਸਵੇਰੇ 8 ਵਜੇ ਮੰਦਰ ਪਰਿਸਰ ਵਿੱਚ ਹਵਨ ਯੱਗ ਕਰਵਾਇਆ ਗਿਆ।

Ad Position 21
No active advertisement
ਮਹਾਰਾਜਾ ਅਗਰਸੈਨ ਜੈਅੰਤੀ ਸਮਾਰੋਹ ਮੌਕੇ ਕਰਵਾਏ ਹਵਨ ਯੱਗ ਵਿਚ ਸ਼ਾਮਿਲ ਹੋਣ ਸਮੇਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨਾਲ ਹੋਰ। ਤਸਵੀਰ : ਸੋਨੀ ਗਿੱਲ 12-10-2026
ਖੰਨਾ, 11 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸਥਾਨਕ ਚਾਂਦਲਾ ਮਾਰਕੀਟ ਸਥਿਤ ਸ੍ਰੀ ਰਾਮ ਮੰਦਰ ਵਿੱਚ ਮਹਾਰਾਜਾ ਅਗਰਸੈਨ ਦੀ ਜੈਯੰਤੀ ਸ਼ਰਧਾ, ਭਗਤੀ ਅਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ। ਜੈਯੰਤੀ ਸਮਾਰੋਹ ਦੇ ਸਬੰਧ ਵਿੱਚ ਐਤਵਾਰ ਸਵੇਰੇ 8 ਵਜੇ ਮੰਦਰ ਪਰਿਸਰ ਵਿੱਚ ਹਵਨ ਯੱਗ ਕਰਵਾਇਆ ਗਿਆ। ਵੈਦਿਕ ਮੰਤਰੋਚਾਰ ਦੇ ਵਿਚਕਾਰ ਸ਼ਰਧਾਲੂਆਂ ਨੇ ਹਵਨ ਵਿੱਚ ਆਹੂਤੀਆਂ ਪਾ ਕੇ ਵਿਸ਼ਵ ਕਲਿਆਣ, ਸੁੱਖ-ਸ਼ਾਂਤੀ ਅਤੇ ਸਮੁੱਚੇ ਸਮਾਜ ਦੀ ਖੁਸ਼ਹਾਲੀ ਦੀ ਕਾਮਨਾ ਕੀਤੀ।ਇਸ ਮੌਕੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਨੇ ਹਵਨ ਯੱਗ ਵਿੱਚ ਆਹੂਤੀਆਂ ਪਾ ਕੇ ਸਮੁੱਚੀ ਮਨੁੱਖਤਾ ਦੀ ਭਲਾਈ ਅਤੇ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ। ਹਵਨ ਯੱਗ ਉਪਰੰਤ ਮੰਤਰੀ ਸੌਂਦ ਪ੍ਰਭੂ ਸ੍ਰੀ ਰਾਮ ਦੇ ਦਰਬਾਰ ਵਿੱਚ ਨਤਮਸਤਕ ਹੋਏ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਭੋਲੇਨਾਥ ਜੀ ਨੂੰ ਜਲ ਅਰਪਿਤ ਕਰਕੇ ਪੂਜਾ-ਅਰਚਨਾ ਕੀਤੀ ਅਤੇ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਖੁਸ਼ਹਾਲੀ ਦੀ ਕਾਮਨਾ ਕੀਤੀ।ਇਸ ਮੌਕੇ ਸ਼ਰਧਾਲੂਆਂ ਨੇ ਧਾਰਮਿਕ ਸਮਾਗਮ ਵਿੱਚ ਸ਼ਮੂਲੀਅਤ ਕਰਦਿਆਂ ਮਹਾਰਾਜਾ ਅਗਰਸੈਨ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਮਹਾਰਾਜਾ ਅਗਰਸੈਨ ਦੀ ਜਯੰਤੀ ਨੂੰ ਲੈ ਕੇ ਅਗਰਵਾਲ ਸਮਾਜ ਦੇ ਮੈਂਬਰਾਂ ਵਿੱਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸਮਾਜ ਦੇ ਮੈਂਬਰਾਂ ਨੇ ਕਿਹਾ ਕਿ ਮਹਾਰਾਜਾ ਅਗਰਸੈਨ ਜੀ ਦੇ ਆਦਰਸ਼ ਸਮਾਜ ਵਿੱਚ ਸਮਾਨਤਾ, ਸੇਵਾ, ਸਹਿਯੋਗ ਅਤੇ ਲੋਕ ਭਲਾਈ ਦੀ ਭਾਵਨਾ ਨੂੰ ਮਜ਼ਬੂਤ ਕਰਨ ਦੀ ਪ੍ਰੇਰਣਾ ਦਿੰਦੇ ਹਨ। ਇਸ ਮੌਕੇ ਨਗਰ ਕੌਂਸਲ ਖੰਨਾ ਦੇ ਸੀਨੀਅਰ ਮੀਤ ਪ੍ਰਧਾਨ ਹਰੀਸ਼ ਗੁਪਤਾ, ਵਿਕਾਸ ਅਗਰਵਾਲ, ਰੋਹਿਤ ਅਗਰਵਾਲ, ਦੁਆਰਕਾ ਦਾਸ, ਸੁਬੋਧ ਮਿੱਤਲ, ਸੁਦੇਸ਼ ਗੁਪਤਾ, ਰਾਜਿੰਦਰ ਪੁਰੀ, ਦੇਵਿੰਦਰ ਮਿੱਤਲ, ਵਿਸ਼ਨੂੰ ਸ਼ਰਮਾ, ਜੀਤ ਰਾਏ, ਵਿਮਲ ਕੁਮਾਰ, ਲਖਵੀਰ ਬਾਂਸਲ, ਪ੍ਰੇਮ ਟੇਲਰ, ਪ੍ਰਣਵ ਅਗਰਵਾਲ, ਅਸ਼ਵਨੀ ਕੁਮਾਰ, ਗਿਆਨ ਚੰਦ ਬਾਂਸਲ ਅਤੇ ਅਨਿਲ ਮਿੱਤਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਚ ਭਾਰੀ ਬਾਰਿਸ਼ ਕਾਰਨ ਝੋਨੇ ਦੀ ਫ਼ਸਲ ਦੇ ਹੋਏ ਨੁਕਸਾਨ ਦੀ ਤੁਰੰਤ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਮੁਆਵਜ਼ਾ ਦੇਵ... ਅਗਲੀ ਖ਼ਬਰ ਮੈਕਸ ਆਰਥਰ ਮੈਕਾਲਿਫ਼ ਸਕੂਲ ਦੇ ਵਿਦਿਆਰਥੀਆਂ ਵਲੋਂ ਕੀਤਾ ਚੰਡੀਗੜ੍ਹ ਯੂਨੀਵਰਸਿਟੀ ਦਾ ਵਿੱਦਿਅਕ ਦੌਰਾ
Ad Position 24