ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੇ 156ਵੇਂ ਜਨਮ ਦਿਹਾੜੇ ਦੀ ਖੁਸ਼ੀ ’ਚ ਸਮਾਗਮ ਸ਼ੁਰੂ
ਜਗਰਾਉਂ, 11 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)- ਨਾਨਕਸਰ ਸੰਪਰਦਾਇ ਦੇ ਬਾਨੀ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੇ 156ਵੇਂ ਜਨਮ ਦਿਹਾੜੇ ਦੀ ਖੁਸ਼ੀ ਵਿਚ ਗੁਰਦੁਆਰਾ ਨਾਨਕਸਰ ਗੁਲਾਬੀ ਬਾਗ ਦਿੱਲੀ ਵਿਖੇ 20 ਰੋਜ਼ਾ ਸਮਾਗਮ ਸ਼ੁਰੂ ਹੋਇਆ। ਇਹ ਸਮਾਗਮ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਦੀ ਪ੍ਰੇਰਣਾ ਨਾਲ ਬਾਬਾ ਗੁਰਚਰਨ ਸਿੰਘ ਦਿੱਲੀ ਵਾਲਿਆਂ ਵਲੋਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ।
ਜਗਰਾਉਂ, 11 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)- ਨਾਨਕਸਰ ਸੰਪਰਦਾਇ ਦੇ ਬਾਨੀ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੇ 156ਵੇਂ ਜਨਮ ਦਿਹਾੜੇ ਦੀ ਖੁਸ਼ੀ ਵਿਚ ਗੁਰਦੁਆਰਾ ਨਾਨਕਸਰ ਗੁਲਾਬੀ ਬਾਗ ਦਿੱਲੀ ਵਿਖੇ 20 ਰੋਜ਼ਾ ਸਮਾਗਮ ਸ਼ੁਰੂ ਹੋਇਆ। ਇਹ ਸਮਾਗਮ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਦੀ ਪ੍ਰੇਰਣਾ ਨਾਲ ਬਾਬਾ ਗੁਰਚਰਨ ਸਿੰਘ ਦਿੱਲੀ ਵਾਲਿਆਂ ਵਲੋਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਸਮਾਗਮ ਵਿਚ ਤੁਕ ਤੁਕ ਵਾਲੇ ਸੰਪਟ ਸ੍ਰੀ ਅਖੰਡ ਪਾਠ ਪ੍ਰਕਾਸ਼ ਕਰਵਾਏ ਗਏ। ਪਾਠ ਪ੍ਰਕਾਸ਼ ਕਰਵਾਉਣ ਤੋਂ ਪਹਿਲਾਂ ਸੰਤ ਬਾਬਾ ਭਾਗ ਸਿੰਘ ਨਾਨਕਸਰ ਵਾਲਿਆਂ ਦੇ ਜੱਥੇ ਨੇ ਅੰਮ੍ਰਿਤਪਾਨ ਕਰਵਾਇਆ ਗਿਆ। ਸਮਾਗਮ ਵਿਚ ਭਾਈ ਵਾਹਿਗੁਰੂ ਦਿੱਲੀ ਵਾਲੇ, ਭਾਈ ਬਲਜੀਤ ਸਿੰਘ, ਭਾਈ ਗੁਰਸੇਵਕ ਸਿੰਘ, ਭਾਈ ਇਕਬਾਲ ਸਿੰਘ ਆਦਿ ਕੀਰਤਨੀ ਜੱਥਿਆਂ ਨੇ ਗੁਰਬਾਣੀ ਦਾ ਰਸਭਿੰਨ੍ਹਾਂ ਕੀਰਤਨ ਕੀਤਾ। ਇਸ ਮੌਕੇ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਨੇ ਪ੍ਰਵਚਨ ਕਰਦਿੰਆਂ ਕਿਹਾ ਕਿ ਸੰਤ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਨੇ ਪੂਰਾ ਜੀਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਹਾਜ਼ਰ ਨਾਜ਼ਰ ਗੁਰੂ ਮੰਨਿਆਂ ਅਤੇ ਇਸ ਦਾ ਲੋਕਾਈ ਅੰਦਰ ਪ੍ਰਚਾਰ ਕੀਤਾ। ਇਸ ਸਮਾਗਮ ਵਿਚ ਪਹੁੰਚਣ ਵਾਲੀਆਂ ਸ਼ਖ਼ਸੀਅਤਾਂ ਨੂੰ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਗੁਰਚਰਨ ਸਿੰਘ ਗੁਲਾਬੀ ਬਾਗ ਦਿੱਲੀ ਵਾਲਿਆਂ ਵਲੋਂ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਗੇਜਾ ਸਿੰਘ ਅਤੇ ਭਾਈ ਜਸਵਿੰਦਰ ਸਿੰਘ ਬਿੰਦੀ ਨੇ ਦੱਸਿਆ ਕਿ 29 ਅਤੇ 30 ਅਕਤੂਬਰ ਦੀ ਰਾਤ ਨੂੰ ਕੀਰਤਨ ਦਰਬਾਰ ਕਰਵਾਇਆ ਜਾਵੇਗਾ। ਇਸ ਮੌਕੇ ਕੰਵਲਜੀਤ ਸਿੰਘ, ਹਰਪ੍ਰੀਤ ਸਿੰਘ, ਸਤਵੰਤ ਸਿੰਘ, ਭਜਨ ਸਿੰਘ, ਜਸਵਿੰਦਰ ਸਿੰਘ, ਕਮਲਜੀਤ ਸਿੰਘ, ਗਗਨਦੀਪ ਸਿੰਘ, ਰਾਣਾ ਸਿੰਘ, ਇਕਬਾਲ ਸਿੰਘ, ਕਰਨ ਸਿੰਘ, ਮਨਵੀਰ ਸਿੰਘ, ਰਾਜ ਸਿੰਘ ਨਿਤਨ ਆਦਿ ਹਾਜ਼ਰ ਸਨ।