11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਸਕੂਲ ਆਫ਼ ਐਮੀਨੈਂਸ ਸਾਹਨੇਵਾਲ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ ਕਰਵਾਈ

ਸਾਹਨੇਵਾਲ, 11 ਅਕਤੂਬਰ (ਹਨੀ ਚਾਠਲੀ)-ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਕੂਲ ਆਫ਼ ਐਮੀਨੈਂਸ, ਸਾਹਨੇਵਾਲ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਇਸ ਮਿਲਣੀ ਵਿਚ ਵਿਦਿਆਰਥੀਆਂ ਦੇ ਮਾਪਿਆਂ ਨੇ ਉਤਸ਼ਾਹ ਨਾਲ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 12-10-2026
ਸਾਹਨੇਵਾਲ, 11 ਅਕਤੂਬਰ (ਹਨੀ ਚਾਠਲੀ)-ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਕੂਲ ਆਫ਼ ਐਮੀਨੈਂਸ, ਸਾਹਨੇਵਾਲ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਇਸ ਮਿਲਣੀ ਵਿਚ ਵਿਦਿਆਰਥੀਆਂ ਦੇ ਮਾਪਿਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਅਧਿਆਪਕਾਂ ਵਲੋਂ ਮਾਪਿਆਂ ਨਾਲ ਵਿਦਿਆਰਥੀਆਂ ਦੀ ਪੜ੍ਹਾਈ, ਹਾਜ਼ਰੀ, ਅਨੁਸ਼ਾਸਨ ਅਤੇ ਸਰਵਪੱਖੀ ਵਿਕਾਸ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਬਿਜ਼ਨਸ ਬਲਾਸਟਰ ਪ੍ਰੋਜੈਕਟ ਤਹਿਤ ਵੱਖ-ਵੱਖ ਸਟਾਲ ਲਗਾਏ ਗਏ। ਵਿਦਿਆਰਥੀਆਂ ਨੇ ਆਪਣੇ ਨਵੀਨ ਵਿਚਾਰਾਂ, ਉਤਪਾਦਾਂ ਅਤੇ ਕਾਰੋਬਾਰੀ ਯੋਜਨਾਵਾਂ ਨੂੰ ਸਟਾਲਾਂ ਰਾਹੀਂ ਪੇਸ਼ ਕੀਤਾ। ਮਾਪਿਆਂ ਅਤੇ ਹਾਜ਼ਰ ਵਿਅਕਤੀਆਂ ਨੇ ਵਿਦਿਆਰਥੀਆਂ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਇਨ੍ਹਾਂ ਸਟਾਲਾਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਸਵੈ-ਰੁਜ਼ਗਾਰ, ਉੱਦਮ ਸ਼ੀਲਤਾ, ਆਤਮ-ਵਿਸ਼ਵਾਸ ਅਤੇ ਕਾਰੋਬਾਰੀ ਸੋਚ ਨੂੰ ਉਤਸ਼ਾਹਿਤ ਕਰਨਾ ਸੀ। ਮਿਲਣੀ ਦੌਰਾਨ ਮੁੱਖ ਮੰਤਰੀ ਪੰਜਾਬ ਵਲੋਂ ਭੇਜੇ ਗਏ ਸਕੂਲ ਮੈਨੇਜਮੈਂਟ ਕਮੇਟੀ (ਐੱਸ. ਐੱਮ. ਸੀ.) ਦੇ ਮੈਂਬਰਾਂ ਲਈ ਪ੍ਰਸ਼ੰਸਾ ਪੱਤਰ ਵੀ ਵੰਡੇ ਗਏ। ਇਸ ਉਪਰਾਲੇ ਰਾਹੀਂ ਸਕੂਲ ਦੇ ਵਿਕਾਸ, ਵਿਦਿਆਰਥੀਆਂ ਦੀ ਬਿਹਤਰੀ ਅਤੇ ਸਿੱਖਿਆ ਦੇ ਪੱਧਰ ਨੂੰ ਉੱੱਚਾ ਚੁੱਕਣ ਵਿਚ ਐੱਸ. ਐੱਮ. ਸੀ. ਮੈਂਬਰਾਂ ਦੇ ਯੋਗਦਾਨ ਦੀ ਕਦਰ ਕੀਤੀ ਗਈ। ਸਕੂਲ ਇੰਚਾਰਜ ਹਨੀਸ਼ ਕੁਮਾਰ ਨੇ ਇਸ ਮੌਕੇ ਕਿਹਾ ਕਿ ਮਾਪੇ ਅਤੇ ਅਧਿਆਪਕ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਸਿਰਜਣਾ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਅਜਿਹੀਆਂ ਮਿਲਣੀਆਂ ਨਾਲ ਮਾਪਿਆਂ ਅਤੇ ਅਧਿਆਪਕਾਂ ਵਿਚਕਾਰ ਆਪਸੀ ਤਾਲਮੇਲ ਮਜ਼ਬੂਤ ਹੁੰਦਾ ਹੈ ਅਤੇ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਨੂੰ ਸਮਝ ਕੇ ਉਨ੍ਹਾਂ ਦੇ ਹੱਲ ਲਈ ਸਾਂਝੇ ਯਤਨ ਕੀਤੇ ਜਾ ਸਕਦੇ ਹਨ। ਅੰਤ ਵਿਚ ਸਕੂਲ ਦੇ ਮੀਡੀਆ ਕੋਆਰਡੀਨੇਟਰ ਗੁਰਸੇਵਕ ਸਿੰਘ ਅਤੇ ਸਕੂਲ ਸਟਾਫ਼ ਦੇ ਮੈਂਬਰਾਂ ਵਲੋਂ ਮਿਲਣੀ ਵਿਚ ਸ਼ਾਮਲ ਹੋਏ ਮਾਪਿਆਂ ਅਤੇ ਐੱਸ. ਐੱਮ. ਸੀ. ਮੈਂਬਰਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ਼ ਹਾਜ਼ਰ ਸੀ
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਕਮੇਟੀ ਦੀ ਪਹਿਲੀ ਮੀਟਿੰਗ 17 ਨੂੰ ਅਗਲੀ ਖ਼ਬਰ ਭਾਜਪਾ ਸਰਕਾਰ ਖਿਲਾਫ ਕਾਂਗਰਸ ਵਲੋਂ ਰੋਸ ਮੁਜ਼ਾਹਰਾ
Ad Position 24