ਖੰਨਾ ’ਚ ਭਾਜਪਾ ਨੂੰ ਵੱਡਾ ਹੁੰਗਾਰਾ- ਸੈਂਕੜੇ ਲੋਕ ਚਿਰਾਂਸ਼ੂ ਰਤਨ ਦੀ ਅਗਵਾਈ ਹੇਠ ਭਾਜਪਾ ’ਚ ਸ਼ਾਮਿਲ
ਖੰਨਾ, 12 ਅਕਤੂਬਰ (ਹਰਜਿੰਦਰ ਸਿੰਘ ਲਾਲ)-ਵਿਧਾਨ ਸਭਾ ਚੋਣਾਂ ਤੋ ਪਹਿਲਾ ਭਾਜਪਾ ਦੇ ਭਾਜਪਾ ਦੀ ਟਿਕਟ ਦੇ ਮਜ਼ਬੂਤ ਦਾਅਵੇਦਾਰ ਭਾਜਪਾ ਦੇ ਸੀਨੀਅਰ ਆਗੂ ਐਡਵੋਕੇਟ ਚਿਰਾਂਸ਼ੂ ਰਤਨ ਵਲੋਂ ਲਗਾਤਾਰ ਵੱਖ- ਵੱਖ ਪਿੰਡਾਂ ਤੇ ਵਾਰਡਾਂ ਵਿਚ ਮੀਟਿੰਗਾਂ ਕਰਕੇ ਲੋਕਾਂ ਭਾਜਪਾ ਦੀਆਂ ਲੋਕ ਭਲਾਈ ਨੀਤੀਆਂ ਤੋਂ ਜਾਣੂ ਕਰਵਾ ਕੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਭਾਜਪਾ ਨਾਲ ਜੋੜ ਕੇ ਭਾਜਪਾ ਨੂੰ ਵਿਧਾਨ ਸਭਾ ਦੀਆਂ ਚੋਣਾਂ ਜਿਤਾਉਣ ਲਈ ਪੂਰੀ ਸ਼ਿੱਦਤ ਨਾਲ ਕਾਰਜ ਕੀਤਾ ਜਾ ਰਿਹਾ ਹੈ। ਇਸ ਲੜੀ ਦੇ ਤਹਿਤ ਹਲਕੇ ਦੇ ਪਿੰਡ ਰਹੋਣ ਦੇ ਵਾਰਡ ਨੰਬਰ 1 ਤੋਂ ਸੈਂਕੜੇ ਲੋਕ ਐਡਵੋਕੇਟ ਚਿਰਾਂਸ਼ੁ ਰਤਨ ਦੀ ਅਗਵਾਈ ਹੇਠ ਪਾਰਟੀ ਵਿੱਚ ਸ਼ਾਮਲ ਹੋਏ।
ਭ
ਭਾਜਪਾ ਹਰ ਵਰਗ ਨੂੰ ਜੋੜ ਕੇ ਰੱਖਣ ਦੀ ਨੀਤੀ ਨਾਲ ਚੱਲਦੀ ਹੈ-ਐਡਵੋਕੇਟ ਚਿਰਾਂਸ਼ੂ ਰਤਨ
13-10-2026
ਖੰਨਾ, 12 ਅਕਤੂਬਰ (ਹਰਜਿੰਦਰ ਸਿੰਘ ਲਾਲ)-ਵਿਧਾਨ ਸਭਾ ਚੋਣਾਂ ਤੋ ਪਹਿਲਾ ਭਾਜਪਾ ਦੇ ਭਾਜਪਾ ਦੀ ਟਿਕਟ ਦੇ ਮਜ਼ਬੂਤ ਦਾਅਵੇਦਾਰ ਭਾਜਪਾ ਦੇ ਸੀਨੀਅਰ ਆਗੂ ਐਡਵੋਕੇਟ ਚਿਰਾਂਸ਼ੂ ਰਤਨ ਵਲੋਂ ਲਗਾਤਾਰ ਵੱਖ- ਵੱਖ ਪਿੰਡਾਂ ਤੇ ਵਾਰਡਾਂ ਵਿਚ ਮੀਟਿੰਗਾਂ ਕਰਕੇ ਲੋਕਾਂ ਭਾਜਪਾ ਦੀਆਂ ਲੋਕ ਭਲਾਈ ਨੀਤੀਆਂ ਤੋਂ ਜਾਣੂ ਕਰਵਾ ਕੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਭਾਜਪਾ ਨਾਲ ਜੋੜ ਕੇ ਭਾਜਪਾ ਨੂੰ ਵਿਧਾਨ ਸਭਾ ਦੀਆਂ ਚੋਣਾਂ ਜਿਤਾਉਣ ਲਈ ਪੂਰੀ ਸ਼ਿੱਦਤ ਨਾਲ ਕਾਰਜ ਕੀਤਾ ਜਾ ਰਿਹਾ ਹੈ। ਇਸ ਲੜੀ ਦੇ ਤਹਿਤ ਹਲਕੇ ਦੇ ਪਿੰਡ ਰਹੋਣ ਦੇ ਵਾਰਡ ਨੰਬਰ 1 ਤੋਂ ਸੈਂਕੜੇ ਲੋਕ ਐਡਵੋਕੇਟ ਚਿਰਾਂਸ਼ੁ ਰਤਨ ਦੀ ਅਗਵਾਈ ਹੇਠ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਭਾਜਪਾ ਪਰਿਵਾਰ ’ਚ ਸ਼ਾਮਲ ਹੋਏ ਸਾਰੇ ਵਿਅਕਤੀਆਂ ਦਾ ਸਵਾਗਤ ਕਰਦਿਆਂ ਐਡਵੋਕੇਟ ਚਿਰਾਂਸ਼ੂ ਰਤਨ ਨੇ ਕਿਹਾ ਕਿ ਪਾਰਟੀ ਵਿਚ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਰਕਰ ਹੀ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਸਾਰਿਆਂ ਨੂੰ ਮਿਲ ਕੇ ਭਾਜਪਾ ਦੀਆਂ ਨੀਤੀਆਂ ਨੂੰ ਘਰ-ਘਰ ਤਕ ਪਹੁੰਚਾਉਣ ਲਈ ਕੰਮ ਕਰਨਾ ਚਾਹੀਦਾ ਹੈ। ਇਸ ਮੌਕੇ ਤੇ ਐਡਵੋਕੇਟ ਚਿਰਾਂਸ਼ੁ ਰਤਨ ਨੇ ਕਿਹਾ ਕਿ ਭਾਜਪਾ ਦੇਸ਼ ਦੀ ਸਭ ਤੋਂ ਵੱਡੀ ਪਾਰਟੀ ਹੋਣ ਦੇ ਨਾਲ ਸਾਰੇ ਧਰਮਾਂ ਨੂੰ ਜੋੜ ਕੇ ਰੱਖਣ ਦੀ ਨੀਤੀ ਨਾਲ ਚੱਲਦੀ ਹੈ। ਪ੍ਰਧਾਨ ਮੰਤਰੀ ਦੀ ਅਗਵਾਈ ’ਚ ਭਾਰਤ ਅੱਜ ਜਿਸ ਅੰਤਰਰਾਸ਼ਟਰੀ ਬੁਲੰਦੀ ਤੇ ਆ ਗਿਆ ਹੈ, ਜਿਸਦੀ ਕਦੇ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ। ਐਡਵੋਕੇਟ ਚਿਰਾਂਸ਼ੂ ਰਤਨ ਨੇ ਕਿਹਾ ਕਿ ਖੰਨਾ ਹਲਕੇ ਵਿਚ ਭਾਜਪਾ ਦਾ ਆਧਾਰ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਹੋਰ ਲੋਕ ਵੀ ਭਾਜਪਾ ਨਾਲ ਜੁੜਨਗੇ। ਐਡਵੋਕੇਟ ਚਿਰਾਂਸ਼ੁ ਰਤਨ ਨੇ ਕਿਹਾ ਕਿ ਹਲਕੇ ਵਿੱਚ ਭਾਜਪਾ ਨੂੰ ਬਹੁਤ ਵਧੀਆ ਹੁੰਗਾਰਾ ਮਿਲ ਰਿਹਾ ਹੈ।