13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਰਾਜ ਪੱਧਰੀ ਖੇਡ ਮੁਕਾਬਲੇ ਵਿਚ ਲਾਲਾ ਸਰਕਾਰੂ ਮਲ ਸਕੂਲ ਦਾ ਦਬਦਬਾ

ਖੰਨਾ, 12 ਅਕਤੂਬਰ (ਹਰਜਿੰਦਰ ਸਿੰਘ ਲਾਲ)-ਐਸ. ਜੀ.

Ad Position 21
No active advertisement
ਜਿਮਨਾਸਟਿਕ ਮੁਕਾਬਲੇ ਵਿਚ ਤਗਮਾ ਜਿੱਤਣ ਵਾਲੀ ਵਿਦਿਆਰਥਣ ਸਨਵੀ। 13-10-2026
ਖੰਨਾ, 12 ਅਕਤੂਬਰ (ਹਰਜਿੰਦਰ ਸਿੰਘ ਲਾਲ)-ਐਸ. ਜੀ. ਐਫ. ਆਈ. ਦੇ ਅਧੀਨ 70ਵੇਂ ਪੰਜਾਬ ਸਕੂਲ ਰਾਜ ਪੱਧਰੀ ਖੇਡ ਮੁਕਾਬਲੇ 6 ਅਕਤੂਬਰ ਤੋਂ 8 ਅਕਤੂਬਰ 2026 ਤੱਕ ਗੁਰਦਾਸਪੁਰ ਵਿਖੇ ਕਰਵਾਏ ਗਏ। ਇਨ੍ਹਾਂ ਖੇਡਾਂ ਦੇ ਅੰਤਰਗਤ ਜਿਮਨਾਸਟਿਕ ਦਾ ਮੁਕਾਬਲਾ ਵੱਖ-ਵੱਖ ਵਰਗਾਂ ਹੇਠ ਕਰਵਾਇਆ। ਅੰਡਰ-14 (ਲੜਕੀਆਂ) ਵਰਗ ਵਿਚ ਲਾਲਾ ਸਰਕਾਰੂ ਮੱਲ ਸਰਵਹਿੱਤਕਾਰੀ ਵਿੱਦਿਆ ਮੰਦਰ ਦੀ 6ਵੀਂ ਸ਼੍ਰੇਣੀ ਦੀ ਵਿਦਿਆਰਥਣ ਸਨਵੀ ਨੇ ਭਾਗ ਲਿਆ ਅਤੇ ਇਸ ਮੁਕਾਬਲੇ ਵਿਚ ਕਾਂਸੀ ਦਾ ਤਗਮਾ ਪ੍ਰਾਪਤ ਕਰ ਕੇ ਸਕੂਲ, ਮਾਪਿਆਂ ਤੇ ਅਧਿਆਪਕਾਂ ਦਾ ਨਾਂਅ ਰੌਸ਼ਨ ਕੀਤਾ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਮੁੱਖ ਸੁਰੱਖਿਅਕ ਸੰਸਾਰ ਚੰਦ, ਸੁਰੱਖਿਅਕ ਰਾਜ ਕੁਮਾਰ ਸਾਹਨੇਵਾਲੀਆ, ਪ੍ਰਧਾਨ ਦੇਵ ਕ੍ਰਿਸ਼ਨ ਢੰਡ, ਉਪ ਪ੍ਰਧਾਨ ਰਮੇਸ਼ ਗੁਪਤਾ, ਜਨਰਲ ਸਕੱਤਰ ਵਿਨੋਦ ਕੁਮਾਰ, ਮੈਨੇਜਰ ਪਰਮਜੀਤ ਸਿੰਘ ਪੰਮੀ, ਮੈਨੇਜਰ ਸੰਦੀਪ ਗੋਇਲ, ਅਤੇ ਸਕੂਲ ਪ੍ਰਿੰਸੀਪਲ ਡਾ. ਮਨੋਜ ਕੁਮਾਰ ਨੇ ਜੇਤੂ ਵਿਦਿਆਰਥਣ ਨੂੰ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਉਸ ਦੇ ਉਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਕਲਗੀਧਰ ਸਾਹਿਬ ਦੇ ਕੱਟ ਦੇ ਦੋਵੇਂ ਪਾਸੇ ਅਣਅਧਿਕਾਰਤ ਗਾਰਡਰ ਲਗਾਉਣ ਦਾ ਵਿਰੋਧ, ਲੋਕ ਪ੍ਰੇਸ਼ਾਨ ਅਗਲੀ ਖ਼ਬਰ ਖੰਨਾ ’ਚ ਭਾਜਪਾ ਨੂੰ ਵੱਡਾ ਹੁੰਗਾਰਾ- ਸੈਂਕੜੇ ਲੋਕ ਚਿਰਾਂਸ਼ੂ ਰਤਨ ਦੀ ਅਗਵਾਈ ਹੇਠ ਭਾਜਪਾ ’ਚ ਸ਼ਾਮਿਲ
Ad Position 24