13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਮੰਤਰੀ ਸੌਂਦ ਨੇ ਬੋਪੁਰ ਵਿਖੇ 49 ਪਰਿਵਾਰਾਂ ਨੂੰ ਮਾਲਕੀ ਹੱਕ ਦੇਣ ਵਾਲੇ ਪ੍ਰਾਪਰਟੀ ਕਾਰਡ ਸੌਂਪੇ

ਖੰਨਾ, 12 ਅਕਤੂਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਪਹਿਲਕਦਮੀਆਂ ਤਹਿਤ, ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਬੋਪੁਰ ਦੇ 49 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ (ਮਾਲਕੀ ਹੱਕਾਂ ਦੀ ਪੁਸ਼ਟੀ ਕਰਨ ਵਾਲੇ ਦਸਤਾਵੇਜ਼) ਸੌਂਪੇ। ਇਸ ਮੌਕੇ ਪਿੰਡ ਵਾਸੀਆਂ ਨੇ ਭਾਰੀ ਖੁਸ਼ੀ ਦਾ ਪ੍ਰਗਟਾਵਾ ਕੀਤਾ।

Ad Position 21
No active advertisement
‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਬੋਪੁਰ ਦੇ ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਸੌਂਪਦੇ ਹੋਏ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ। ਤਸਵੀਰ : ਸੋਨੀ ਗਿੱਲ 13-10-2026
ਖੰਨਾ, 12 ਅਕਤੂਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਪਹਿਲਕਦਮੀਆਂ ਤਹਿਤ, ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਬੋਪੁਰ ਦੇ 49 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ (ਮਾਲਕੀ ਹੱਕਾਂ ਦੀ ਪੁਸ਼ਟੀ ਕਰਨ ਵਾਲੇ ਦਸਤਾਵੇਜ਼) ਸੌਂਪੇ। ਇਸ ਮੌਕੇ ਪਿੰਡ ਵਾਸੀਆਂ ਨੇ ਭਾਰੀ ਖੁਸ਼ੀ ਦਾ ਪ੍ਰਗਟਾਵਾ ਕੀਤਾ। ਮੰਤਰੀ ਸੌਂਦ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਹੱਕ ਮਿਲਣ ਅਤੇ ਆਮ ਨਾਗਰਿਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਹੋਵੇ। ਇਕੱਠ ਨੂੰ ਸੰਬੋਧਨ ਕਰਦਿਆਂ ਮੰਤਰੀ ਸੌਂਦ ਨੇ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਸਕੀਮ ਉਨ੍ਹਾਂ ਪਰਿਵਾਰਾਂ ਲਈ ਇੱਕ ਅਹਿਮ ਕਦਮ ਹੈ ਜੋ ਲੰਬੇ ਸਮੇਂ ਤੋਂ ਆਪਣੇ ਘਰਾਂ ਵਿੱਚ ਰਹਿ ਰਹੇ ਸਨ ਪਰ ਉਨ੍ਹਾਂ ਕੋਲ ਮਾਲਕੀ ਸਾਬਤ ਕਰਨ ਲਈ ਪੁਖਤਾ ਦਸਤਾਵੇਜ਼ ਨਹੀਂ ਸਨ। ਇਨ੍ਹਾਂ ਪ੍ਰਾਪਰਟੀ ਕਾਰਡਾਂ ਦੇ ਮਿਲਣ ਨਾਲ ਪਰਿਵਾਰਾਂ ਨੂੰ ਮਾਲਕੀ ਦਾ ਕਾਨੂੰਨੀ ਸਬੂਤ ਮਿਲਿਆ ਹੈ, ਜਿਸ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲੀ ਹੈ। ਖੰਨਾ ਹਲਕੇ ਵਿੱਚ ਵਿਕਾਸ ਅਤੇ ਜਨਤਕ ਸਹੂਲਤਾਂ ’ਤੇ ਜ਼ੋਰ ਆਮ ਆਦਮੀ ਪਾਰਟੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪੰਜਾਬ ਭਰ ਵਿੱਚ ਲਗਭਗ 1,100 ‘ਆਮ ਆਦਮੀ ਕਲੀਨਿਕ’ ਖੋਲ੍ਹੇ ਗਏ ਹਨ, ਜਿਨ੍ਹਾਂ ਵਿੱਚੋਂ 10 ਕਲੀਨਿਕ ਖੰਨਾ ਹਲਕੇ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸੂਬੇ ਦੇ ਲਗਭਗ 90 ਫੀਸਦੀ ਪਰਿਵਾਰ 600 ਯੂਨਿਟ ਮੁਫਤ ਬਿਜਲੀ ਸਕੀਮ ਦਾ ਲਾਭ ਲੈ ਰਹੇ ਹਨ, ਜਿਸ ਨਾਲ ਆਮ ਲੋਕਾਂ ਨੂੰ ਵਿੱਤੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਖੰਨਾ ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ ਅਤੇ ਖੇਤਰ ਦੇ ਹਰ ਸਿ ੰਚਾਈ ਨਾਲੇ (ਸੂਏ) ਨੂੰ ਪੱਕਾ (ਕੰਕਰੀਟਾਈਜ਼) ਕੀਤਾ ਗਿਆ ਹੈ। ਸਰਕਾਰ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਯਤਨਸ਼ੀਲ ਹੈ ਤਾਂ ਜੋ ਵਸਨੀਕਾਂ ਨੂੰ ਰੋਜ਼ਾਨਾ ਜੀਵਨ ਵਿੱਚ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਮੰਤਰੀ ਸੌਂਦ ਨੇ ਈਮਾਨਦਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਟੀਮ ਦਾ ਹਿੱਸਾ ਹੋਣ ’ਤੇ ਮਾਣ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਨਤਾ ਨਾਲ ਕੀਤੇ ਵਾਅਦੇ ਪੂਰੇ ਕਰਨ ਅਤੇ ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਸਰਕਾਰ ਦੀਆਂ ਤਰਜੀਹਾਂ ਵਿੱਚ ਆਮ ਪਰਿਵਾਰਾਂ ਨੂੰ ਰਾਹਤ ਦੇਣਾ, ਪਾਰਦਰਸ਼ੀ ਪ੍ਰਸ਼ਾਸਨ ਯਕੀਨੀ ਬਣਾਉਣਾ ਅਤੇ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਨਾ ਸ਼ਾਮਲ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਪਤਵੰਤੇ ਸੱਜਣ ਹਾਜ਼ਰ ਸਨ, ਜਿਨ੍ਹਾਂ ਵਿੱਚ ਨਾਇਬ ਤਹਿਸੀਲਦਾਰ ਗੁਰਚਰਨ ਸਿੰਘ, ਪਿੰਡ ਦੀ ਸਰਪੰਚ ਬਲਜਿੰਦਰ ਕੌਰ, ’ਆਪ’ ਦੇ ਸੀਨੀਅਰ ਆਗੂ ਐਡਵੋਕੇਟ ਮਨਰੀਤ ਸਿੰਘ ਨਾਗਰਾ, ਬਲਾਕ ਸੰਮਤੀ ਖੰਨਾ ਦੇ ਚੇਅਰਮੈਨ ਲਖਵੀਰ ਸਿੰਘ ਗਿੱਲ, ’ਆਪ’ ਦੇ ਯੁਵਾ ਆਗੂ ਕਰਨ ਵਰਮਾ, ਯੁਵਾ ਬਲਾਕ ਪ੍ਰਧਾਨ ਹਰਵਿੰਦਰ ਸਿੰਘ (ਦੀਪਾ ਹੋਲ), ਸੁਰਿੰਦਰ ਸਿੰਘ (ਬੀਜਾਪੁਰ ਕੋਠੇ), ਸਰਪੰਚ ਹੋਲ, ਅਮਰਿੰਦਰ ਸਿੰਘ ਰੰਧਾਵਾ, ਇਕਵੀਰ ਸਿੰਘ, ਸੁਖਦੀਪ ਸਿੰਘ, ਸੁਖਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਬਲਦੇਵ ਸਿੰਘ, ਬੂਟਾ ਖਾਨ, ਰੂਬੀ, ਬਲਜੀਤ ਸਿੰਘ ਅਤੇ ਹਰਪ੍ਰੀਤ ਕੌਰ ਸ਼ਾਮਲ ਸਨ।
Ad Position 22
No active advertisement
ਪਿਛਲੀ ਖ਼ਬਰ ਰਾਧਾ ਵਾਟਿਕਾ ਸਕੂਲ ਦੇ ਬੈਡਮਿੰਟਨ ਖਿਡਾਰੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਭਾਈ ਤਾਰੂ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ
Ad Position 24