12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਅਕਾਲੀ ਦਲ ਵਾਰਿਸ ਪੰਜਾਬ ਵਲੋਂ ਪਿੰਡ ਬੇਗੋਵਾਲ ਵਿਖੇ ਮੀਟਿੰਗ

ਦੋਰਾਹਾ, 12 ਅਕਤੂਬਰ (ਮਨਜੀਤ ਸਿੰਘ ਗਿੱਲ)-ਅਕਾਲੀ ਦਲ ਵਾਰਸ ਪੰਜਾਬ ਦੇ ਵਲੋਂ ਪੰਜਾਬੀਆਂ ਦਾ ਆਪਣਾ ਪਲੇਟਫਾਰਮ ਉਸਾਰਨ ਦੇ ਦਿਨ ਰਾਤ ਯਤਨ ਕੀਤੇ ਜਾ ਰਹੇ ਹਨ ਇਸ ਵਕਤ ਪੰਜਾਬ ਵਿਚ ਕੇਵਲ ਦੋ ਧਿਰਾਂ ਵਿਚ ਮੁਕਾਬਲਾ ਹੈ। ਇੱਕ ਪਾਸੇ ਦਿੱਲੀ ਤੇ ਇੱਕ ਪਾਸੇ ਪੰਜਾਬ ਕਿਉਂਕਿ ਪੰਜਾਬ ਦੇ ਲੋਕ ਪੰਜਾਬੀਆਂ ਦਾ ਆਪਣਾ ਰਾਜ ਚਾਹੁੰਦੇ ਹਨ ਕਿਸੇ ਵੀ ਦਿੱਲੀ ਤੋਂ ਚੱਲਣ ਵਾਲੀ ਪਾਰਟੀ ਨੂੰ ਪੰਜਾਬ ਦੀ ਸੱਤਾ ’ਤੇ ਕਾਬਜ਼ ਦੇਖਣਾ ਨਹੀਂ ਚਾਹੁੰਦੇ।

Ad Position 21
No active advertisement
ਅਜੀਤ ਡੈਸਕ 13-10-2026
ਦੋਰਾਹਾ, 12 ਅਕਤੂਬਰ (ਮਨਜੀਤ ਸਿੰਘ ਗਿੱਲ)-ਅਕਾਲੀ ਦਲ ਵਾਰਸ ਪੰਜਾਬ ਦੇ ਵਲੋਂ ਪੰਜਾਬੀਆਂ ਦਾ ਆਪਣਾ ਪਲੇਟਫਾਰਮ ਉਸਾਰਨ ਦੇ ਦਿਨ ਰਾਤ ਯਤਨ ਕੀਤੇ ਜਾ ਰਹੇ ਹਨ ਇਸ ਵਕਤ ਪੰਜਾਬ ਵਿਚ ਕੇਵਲ ਦੋ ਧਿਰਾਂ ਵਿਚ ਮੁਕਾਬਲਾ ਹੈ। ਇੱਕ ਪਾਸੇ ਦਿੱਲੀ ਤੇ ਇੱਕ ਪਾਸੇ ਪੰਜਾਬ ਕਿਉਂਕਿ ਪੰਜਾਬ ਦੇ ਲੋਕ ਪੰਜਾਬੀਆਂ ਦਾ ਆਪਣਾ ਰਾਜ ਚਾਹੁੰਦੇ ਹਨ ਕਿਸੇ ਵੀ ਦਿੱਲੀ ਤੋਂ ਚੱਲਣ ਵਾਲੀ ਪਾਰਟੀ ਨੂੰ ਪੰਜਾਬ ਦੀ ਸੱਤਾ ’ਤੇ ਕਾਬਜ਼ ਦੇਖਣਾ ਨਹੀਂ ਚਾਹੁੰਦੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਵਾਰਸ ਪੰਜਾਬ ਦੇ ਵਿਧਾਨ ਸਭਾ ਹਲਕਾ ਪਾਇਲ ਦੇ ਇੰਚਾਰਜ ਸੰਦੀਪ ਸਿੰਘ ਰੁਪਾਲੋਂ ਨੇ ਪਿੰਡ ਬੇਗੋਵਾਲ ਵਿਖੇ ਰੱਖੀ ਗਈ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ । ਉਨਾਂ ਨੇ ਕਿਹਾ ਕਿ ਅੱਜ ਪੰਜਾਬ ਦੇ ਉੱਤੇ ਬੀ. ਜੇ ਪੀ. ਅਤੇ ਉਸ ਦੀਆਂ ਕੇਂਦਰੀ ਏਜੰਸੀਆਂ ਵੱਲੋਂ ਪੂਰੀ ਤਰ੍ਹਾਂ ਕੰਟਰੋਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੇਕਰ ਕੋਈ ਵੀ ਪੰਜਾਬ ਦੇ ਹਿੱਤਾਂ ਦੀ ਗੱਲ ਕਰਦਾ ਤਾਂ ਉਸ ਨੂੰ ਝੂਠੇ ਕੇਸਾਂ ਵਿੱਚ ਫਸਾ ਕੇ ਜੇਲ੍ਹਾਂ ਵਿੱਚ ਡੱਕ ਦਿੱਤਾ ਜਾਂਦਾ ਅਤੇ ਭਾਰਤੀ ਲੋਕਤੰਤਰ ਦਾ ਕਤਲ ਕਰਕੇ ਮੋਦੀ ਅਤੇ ਅਮਿਤ ਸ਼ਾਹ ਸਿੱਧੇ ਤੌਰ ’ਤੇ ਹਰ ਸੂਬੇ ਦੇ ਵਿੱਚ ਦਖਲ ਤਾਜ਼ੀ ਕੀਤੀ ਜਾਂਦੀ ਹੈ। ਇਸ ਮੌਕੇ ਪਿੰਡ ਬੇਗੋਵਾਲ ਦੇ ਕਈ ਪਰਿਵਾਰਾਂ ਅਤੇ ਬੀਬੀਆਂ ਨੇ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਪਾਰਟੀ ਦੇ ਸੀਨੀਅਰ ਮੋਹਣ ਸਿੰਘ ਦੋਰਾਹਾ, ਗਗਨਦੀਪ ਸਿੰਘ ਪਾਇਲ, ਹਰਬੰਤ ਸਿੰਘ ਗਿੱਲ, ਰੁਲਦਾ ਸਿੰਘ ਦੋਰਾਹਾ, ਜਸਵੀਰ ਸਿੰਘ ਜੈਪੁਰਾ, ਕੁਲਵਿੰਦਰ ਸਿੰਘ ਚੀਮਾ, ਬੁੱਧ ਸਿੰਘ ਮਦਨੀਪੁਰ, ਕਰਬਚਨ ਸਿੰਘ ਦੋਰਾਹਾ, ਸੁੱਖੀ ਅੜੈਚਾ ਹਾਜ਼ਰ ਸਨ ਅਤੇ ਹਰਭਜਨ ਸਿੰਘ ਬੇਗੋਵਾਲ, ਧਰਮਜੀਤ ਸਿੰਘ ਬੱਬੂ, ਦਵਿੰਦਰ ਸਿੰਘ ਮਾਂਗਟ, ਪਰਮਿੰਦਰ ਸਿੰਘ ਮਾਂਗਟ, ਗੁਰਪ੍ਰੀਤ ਸਿੰਘ, ਲਖਵੀਰ ਸਿੰਘ, ਸੁਖਪ੍ਰੀਤ ਸਿੰਘ, ਹਰਦੀਪ ਸਿੰਘ, ਸੁਖਮਿੰਦਰ ਸਿੰਘ, ਮਿਲਣਜੀਤ ਸਿੰਘ, ਚਰਨਜੀਤ ਸਿੰਘ, ਰਮਨਦੀਪ ਕੌਰ, ਅੰਮ੍ਰਿਤਪਾਲ ਕੌਰ, ਸਵਰਨਜੀਤ ਕੌਰ, ਗੁਰਮੀਤ ਕੌਰ, ਚਰਨਜੀਤ ਕੌਰ, ਬਲਜੀਤ ਕੌਰ, ਸਰਿੰਦਰ ਕੌਰ, ਦਲਜਿੰਦਰ ਕੌਰ ਪਾਰਟੀ ਵਿੱਚ ਸ਼ਾਮਿਲ ਹੋਏ।
Ad Position 22
No active advertisement
ਪਿਛਲੀ ਖ਼ਬਰ ਖੰਨਾ ’ਚ ਦੁਸਹਿਰਾ ਮਹਾਂਉਤਸਵ ਦੀਆਂ ਤਿਆਰੀਆਂ ਬਾਰੇ ਮੀਟਿੰਗ ਅਗਲੀ ਖ਼ਬਰ ਸਾਬਕਾ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਪਿੰਡ ਅਮਰਗੜ੍ਹ ਕਲੇਰ ਵਿਖੇ ਖੇਡ ਗਰਾਊਂਡ ’ਚ ਖਿਡਾਰੀਆਂ ਨੂੰ ਮਿਲੇ
Ad Position 24