13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਰਾਜ ਪੱਧਰੀ ਵਾਲੀਬਾਲ ਮੁਕਾਬਲੇ ’ਚ ਰਾੜਾ ਸਾਹਿਬ ਸਕੂਲ ਦੀ ਵਿਦਿਆਰਥਣ ਵਲੋਂ ਸ਼ਾਨਦਾਰ ਪ੍ਰਦਰਸ਼ਨ ਮਨਰੀਤ ਕੌਰ ਨੇ ਦੂਜਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂਅ ਕੀਤਾ ਰੌਸ਼ਨ

ਰਾੜਾ ਸਾਹਿਬ, 13 ਅਕਤੂਬਰ (ਸੁਖਵੀਰ ਸਿੰਘ ਚਣਕੋਈਆਂ)-ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ, ਕਰਮਸਰ ਰਾੜਾ ਸਾਹਿਬ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਮਨਰੀਤ ਕੌਰ ਨੇ ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਮਨਰੀਤ ਕੌਰ ਨੇ ਤਰਨਤਾਰਨ ਵਿਖੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਵੱਲੋਂ ਕਰਵਾਏ ਗਏ 70ਵੇਂ ਅੰਤਰ-ਜ਼ਿਲ੍ਹਾ ਰਾਜ ਪੱਧਰੀ ਵਾਲੀਬਾਲ ਮੁਕਾਬਲੇ ਵਿੱਚ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 14-10-2026
ਰਾੜਾ ਸਾਹਿਬ, 13 ਅਕਤੂਬਰ (ਸੁਖਵੀਰ ਸਿੰਘ ਚਣਕੋਈਆਂ)-ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ, ਕਰਮਸਰ ਰਾੜਾ ਸਾਹਿਬ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਮਨਰੀਤ ਕੌਰ ਨੇ ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਮਨਰੀਤ ਕੌਰ ਨੇ ਤਰਨਤਾਰਨ ਵਿਖੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਵੱਲੋਂ ਕਰਵਾਏ ਗਏ 70ਵੇਂ ਅੰਤਰ-ਜ਼ਿਲ੍ਹਾ ਰਾਜ ਪੱਧਰੀ ਵਾਲੀਬਾਲ ਮੁਕਾਬਲੇ ਵਿੱਚ ਭਾਗ ਲਿਆ। ਇਸ ਮੁਕਾਬਲੇ ਵਿੱਚ ਉਸ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ। ਇਹ ਪ੍ਰਾਪਤੀ ਵਿਦਿਆਰਥਣ ਦੀ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਦਾ ਪ੍ਰਤੀਕ ਹੈ। ਟੀਮ ਇੰਚਾਰਜ ਨਰਿੰਦਰ ਸਿੰਘ ਨੇ ਖਿਡਾਰੀਆਂ ਨੂੰ ਮੁਕਾਬਲੇ ਲਈ ਤਿਆਰ ਕਰਨ ਅਤੇ ਉਨ੍ਹਾਂ ਦਾ ਸਹੀ ਮਾਰਗਦਰਸ਼ਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ। ਸਕੂਲ ਦੇ ਪ੍ਰਿੰਸੀਪਲ ਡਾ. ਧੀਰਜ ਕੁਮਾਰ ਥਪਲਿਆਲ ਅਤੇ ਪ੍ਰਬੰਧਕ ਕਮੇਟੀ ਨੇ ਇਸ ਸ਼ਾਨਦਾਰ ਪ੍ਰਾਪਤੀ ਲਈ ਵਿਦਿਆਰਥਣ ਮਨਰੀਤ ਕੌਰ, ਸਮੁੱਚੀ ਵਾਲੀਬਾਲ ਟੀਮ ਅਤੇ ਟੀਮ ਇੰਚਾਰਜ ਨਰਿੰਦਰ ਸਿੰਘ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਟੀਮ ਭਾਵਨਾ, ਆਤਮ-ਵਿਸ਼ਵਾਸ ਅਤੇ ਸੰਘਰਸ਼ ਕਰਨ ਦੀ ਸਮਰੱਥਾ ਪੈਦਾ ਕਰਦੀਆਂ ਹਨ। ਅਜਿਹੀਆਂ ਪ੍ਰਾਪਤੀਆਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਖੇਡਾਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਅਤੇ ਆਪਣੀ ਪ੍ਰਤਿਭਾ ਨੂੰ ਨਿਖਾਰਨ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਖਿਡਾਰੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਆਸ ਪ੍ਰਗਟਾਈ ਕਿ ਉਹ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਨਵੀਆਂ ਪ੍ਰਾਪਤੀਆਂ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਦੇ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਰਾਮਲੀਲ੍ਹਾ ਮੰਚਨ ਦੀ ਪੰਜਵੀਂ ਰਾਤ ਐਡਵੋਕੇਟ ਗੌਰਵ ਗੋਇਲ ਨੇ ਕੀਤਾ ਉਦਘਾਟਨ ਅਗਲੀ ਖ਼ਬਰ ਅਜੀਤਵਾਲ ’ਚ ਸ਼੍ਰੋਮਣੀ ਅਕਾਲੀ ਦਲ ਨੇ ਕੀਤਾ ਡੋਰ-ਟੂ-ਡੋਰ
Ad Position 24