ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਕ੍ਰਿਕਟ ਦਾ ਰੋਮਾਂਚ, ਖਿਡਾਰੀਆਂ ਨੇ ਦਿਖਾਇਆ ਦਮਖਮ
ਖੰਨਾ, 13 ਅਕਤੂਬਰ (ਹਰਜਿੰਦਰ ਸਿੰਘ ਲਾਲ)-ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਖੰਨਾ ਵਿਖੇ ਕਰਵਾਏ ਅੰਤਰ-ਵਿਭਾਗੀ ਕ੍ਰਿਕਟ ਟੂਰਨਾਮੈਂਟ ਦੌਰਾਨ ਕੈਂਪਸ ਦਾ ਮਾਹੌਲ ਖੇਡਾਂ ਦੇ ਜੋਸ਼, ਟੀਮ ਵਰਕ ਤੇ ਜਿੱਤ ਦੇ ਜਜ਼ਬੇ ਨਾਲ ਭਰ ਗਿਆ ਸੀ। ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਨੇ ਮੈਦਾਨ ਵਿਚ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦਰਸ਼ਕਾਂ ਵਿਚ ਵੀ ਉਤਸ਼ਾਹ ਪੈਦਾ ਕਰ ਦਿੱਤਾ।
ਗ
ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਕ੍ਰਿਕਟ ਦਾ ਰੋਮਾਂਚ, ਖਿਡਾਰੀਆਂ ਨੇ ਦਿਖਾਇਆ ਦਮਖਮ
14-10-2026
ਖੰਨਾ, 13 ਅਕਤੂਬਰ (ਹਰਜਿੰਦਰ ਸਿੰਘ ਲਾਲ)-ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਖੰਨਾ ਵਿਖੇ ਕਰਵਾਏ ਅੰਤਰ-ਵਿਭਾਗੀ ਕ੍ਰਿਕਟ ਟੂਰਨਾਮੈਂਟ ਦੌਰਾਨ ਕੈਂਪਸ ਦਾ ਮਾਹੌਲ ਖੇਡਾਂ ਦੇ ਜੋਸ਼, ਟੀਮ ਵਰਕ ਤੇ ਜਿੱਤ ਦੇ ਜਜ਼ਬੇ ਨਾਲ ਭਰ ਗਿਆ ਸੀ। ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਨੇ ਮੈਦਾਨ ਵਿਚ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦਰਸ਼ਕਾਂ ਵਿਚ ਵੀ ਉਤਸ਼ਾਹ ਪੈਦਾ ਕਰ ਦਿੱਤਾ। ਟੂਰਨਾਮੈਂਟ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਖੇਡਾਂ ਪ੍ਰਤੀ ਰੁਚੀ ਵਧਾਉਣ ਦੇ ਨਾਲ-ਨਾਲ ਅਨੁਸ਼ਾਸਨ, ਸਹਿਯੋਗ, ਲੀਡਰਸ਼ਿਪ ਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਸੀ। ਟੂਰਨਾਮੈਂਟ ਦੌਰਾਨ ਖਿਡਾਰੀਆਂ ਨੇ ਆਪਣੀ ਬੱਲੇਬਾਜ਼ੀ, ਗੇਂਦਬਾਜ਼ੀ ਅਤੇ ਫੀਲਡਿੰਗ ਰਾਹੀਂ ਟੀਮ ਦੀ ਜਿੱਤ ਲਈ ਪੂਰੀ ਮਿਹਨਤ ਕੀਤੀ। ਸਾਥੀ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਨੇ ਖਿਡਾਰੀਆਂ ਦੇ ਉਤਸ਼ਾਹ ਨੂੰ ਹੋਰ ਵਧਾਇਆ ਅਤੇ ਕੈਂਪਸ ਵਿਚ ਖੇਡਾਂ ਪ੍ਰਤੀ ਸਕਾਰਾਤਮਕ ਮਾਹੌਲ ਸਿਰਜਿਆ। ਬੀ. ਸੀ. ਏ. ਤੇ ਡਿਪਲੋਮਾ ਵਿਭਾਗਾਂ ਵਿਚਕਾਰ ਹੋਏ ਮੁਕਾਬਲੇ ਵਿਚ ਡਿਪਲੋਮਾ ਵਿਭਾਗ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਗਮਾ ਆਪਣੇ ਨਾਂਅ ਕੀਤਾ। ਇਸ ਤੋਂ ਬਾਅਦ ਹੋਏ ਫਾਈਨਲ ਮੁਕਾਬਲੇ ਵਿਚ ਬੀਟੈਕ ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ (ਸੀ. ਐੱਸ. ਈ.) ਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਐਮਰਜਿੰਗ ਟੈਕਨਾਲੋਜੀ ਵਿਭਾਗ ਦੀਆਂ ਟੀਮਾਂ ਆਹਮੋ-ਸਾਹਮਣੇ ਹੋਈਆਂ। ਦੋਵਾਂ ਟੀਮਾਂ ਨੇ ਪੂਰੇ ਜੋਸ਼ ਅਤੇ ਦ੍ਰਿੜ੍ਹ ਇਰਾਦੇ ਨਾਲ ਖੇਡਦਿਆਂ ਮੁਕਾਬਲੇ ਨੂੰ ਰੋਮਾਂਚਕ ਬਣਾਇਆ। ਅੰਤ ਵਿਚ ਬੀ. ਟੈੱਕ ਸੀ. ਐੱਸ. ਈ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਜਿੱਤਿਆ, ਜਦਕਿ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਐਮਰਜਿੰਗ ਟੈਕਨਾਲੋਜੀ ਵਿਭਾਗ ਦੀ ਟੀਮ ਨੇ ਚਾਂਦੀ ਦਾ ਤਗਮਾ ਹਾਸਿਲ ਕੀਤਾ। ਇਸ ਮੌਕੇ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਦੇ ਵਾਈਸ ਚੇਅਰਮੈਨ ਗੁਰਕੀਰਤ ਸਿੰਘ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਦਾ ਅਹਿਮ ਹਿੱਸਾ ਹਨ। ਖੇਡਾਂ ਅਨੁਸ਼ਾਸਨ, ਟੀਮ ਵਰਕ, ਲੀਡਰਸ਼ਿਪ ਤੇ ਮੁਸ਼ਕਿਲ ਹਾਲਾਤਾਂ ਵਿਚ ਸਹੀ ਫ਼ੈਸਲੇ ਲੈਣ ਦੀ ਯੋਗਤਾ ਵੀ ਵਿਕਸਿਤ ਕਰਦੀਆਂ ਹਨ।