ਪਰਵਿੰਦਰ ਸਿੰਘ ਝੋਟਾ ਦੇ ਬੇਰਹਿਮੀ ਨਾਲ ਹੋਏ ਕਤਲ ਨੇ ਆਪ ਦੇ ਯੁੱਧ ਨਸ਼ਿਆਂ ਵਿਰੁੱਧ ਦਾਅਵਿਆਂ ਦੀ ਖੋਲ੍ਹੀ ਪੋਲ-ਐਡਵੋਕੇਟ ਚਿਰਾਂਸ਼ੂ ਰਤਨ
ਖੰਨਾ, 13 ਅਕਤੂਬਰ (ਹਰਜਿੰਦਰ ਸਿੰਘ ਲਾਲ)-ਮਾਨਸਾ ’ਚ ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਸਿੰਘ ਝੋਟਾ ਦੇ ਬੇਰਹਿਮੀ ਨਾਲ ਹੋਏ ਕਤਲ ਨੂੰ ਲੈ ਕੇ ਪੰਜਾਬ ਦੀ ‘ਆਪ’ ਸਰਕਾਰ ਨੂੰ ਕਰੜੇ ਹੱਥੀਂ ਲੈਂਦੀਆਂ ਭਾਜਪਾ ਦੇ ਸੀਨੀਅਰ ਆਗੂ ਐਡਵੋਕੇਟ ਚਿਰਾਸ਼ੂ ਰਤਨ ਨੇ ਕਿਹਾ ਕਿ ਇਸ ਘਟਨਾ ਨੇ ਸਰਕਾਰ ਦੇ ਯੁੱਧ ਨਸ਼ਿਆਂ ਵਿਰੁੱਧ ਅਭਿਆਨ ਦੇ ਦਾਅਵਿਆਂ ਦਾ ਅਸਲ ਸੱਚ ਉਜਾਗਰ ਕਰ ਦਿੱਤਾ ਹੈ। ਐਡਵੋਕੇਟ ਚਿਰਾਸ਼ੂ ਰਤਨ ਨੇ ਸਵਾਲ ਉਠਾਇਆ ਕਿ ਜਦੋਂ ਪਿਛਲੇ ਦਿਨੀਂ ਡੀ.
ਖੰਨਾ, 13 ਅਕਤੂਬਰ (ਹਰਜਿੰਦਰ ਸਿੰਘ ਲਾਲ)-ਮਾਨਸਾ ’ਚ ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਸਿੰਘ ਝੋਟਾ ਦੇ ਬੇਰਹਿਮੀ ਨਾਲ ਹੋਏ ਕਤਲ ਨੂੰ ਲੈ ਕੇ ਪੰਜਾਬ ਦੀ ‘ਆਪ’ ਸਰਕਾਰ ਨੂੰ ਕਰੜੇ ਹੱਥੀਂ ਲੈਂਦੀਆਂ ਭਾਜਪਾ ਦੇ ਸੀਨੀਅਰ ਆਗੂ ਐਡਵੋਕੇਟ ਚਿਰਾਸ਼ੂ ਰਤਨ ਨੇ ਕਿਹਾ ਕਿ ਇਸ ਘਟਨਾ ਨੇ ਸਰਕਾਰ ਦੇ ਯੁੱਧ ਨਸ਼ਿਆਂ ਵਿਰੁੱਧ ਅਭਿਆਨ ਦੇ ਦਾਅਵਿਆਂ ਦਾ ਅਸਲ ਸੱਚ ਉਜਾਗਰ ਕਰ ਦਿੱਤਾ ਹੈ। ਐਡਵੋਕੇਟ ਚਿਰਾਸ਼ੂ ਰਤਨ ਨੇ ਸਵਾਲ ਉਠਾਇਆ ਕਿ ਜਦੋਂ ਪਿਛਲੇ ਦਿਨੀਂ ਡੀ. ਜੀ. ਪੀ ਨੇ ਖ਼ੁਦ ਮੰਨਿਆ ਸੀ ਕਿ ਪੰਜਾਬ ਵਿੱਚ ਮੈਡੀਕਲ ਨਸ਼ਾ ਵਧ ਰਿਹਾ ਹੈ,ਤਾਂ ਸਰਕਾਰ ਨੇ ਇਸ ਨੂੰ ਰੋਕਣ ਲਈ ਕੀ ਠੋਸ ਕਦਮ ਚੁੱਕੇ ਹਨ? ਉਨ੍ਹਾਂ ਡਰੱਗ ਇੰਸਪੈਕਟਰਾਂ ਦੀ ਭੂਮਿਕਾ ਤੇ ਵੀ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਮੈਡੀਕਲ ਨਸ਼ੇ ਨੂੰ ਰੋਕਣਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ ਜਾਂ ਨਹੀਂ। ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਦਿਆਂ ਐਡਵੋਕੇਟ ਚਿਰਾਸ਼ੂ ਰਤਨ ਨੇ ਕਿਹਾ ਕਿ ਭਾਵੇਂ ਉਹ ਕਾਗ਼ਜ਼ੀ ਮੁੱਖ ਮੰਤਰੀ ਬਣੇ ਰਹਿਣ, ਪਰ ਪੰਜਾਬ ਪ੍ਰਤੀ ਜਵਾਬਦੇਹੀ ਉਨ੍ਹਾਂ ਦੀ ਹੀ ਬਣਦੀ ਹੈ। ਐਡਵੋਕੇਟ ਚਿਰਾਸ਼ੂ ਰਤਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਸੰਭਾਲਣ ਵਿੱਚ ਨਾ ਕਾਮ ਰਹੇ ਹਨ।