14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਕੈਬਨਿਟ ਮੰਤਰੀ ਸੌਂਦ ਨੇ ਪਿੰਡ ਸਾਹਿਬਪੁਰਾ ਵਿਖੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ 138 ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਦੇ ਪ੍ਰਾਪਰਟੀ ਕਾਰਡ ਸੌਂਪੇ

ਖੰਨਾ, 13 ਅਕਤੂਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਸਰਕਾਰ ਵਲੋਂ ਪਿੰਡਾਂ ਵਿੱਚ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਅਸਲ ਮਾਲਕ ਬਣਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਹਲਕਾ ਖੰਨਾ ਦੇ ਪਿੰਡ ਸਾਹਿਬਪੁਰਾ ਵਿਖੇ ਇੱਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ 138 ਲਾਭਪਾਤਰੀਆਂ ਨੂੰ ਉਹਨਾਂ ਦੇ ਘਰਾਂ ਦੇ ਮਾਲਕਾਨਾ ਹੱਕਾਂ ਦੇ ਪ੍ਰਾਪਰਟੀ ਕਾਰਡ ਸੌਂਪੇ।

Ad Position 21
No active advertisement
ਅਜੀਤ ਡੈਸਕ 14-10-2026
ਖੰਨਾ, 13 ਅਕਤੂਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਸਰਕਾਰ ਵਲੋਂ ਪਿੰਡਾਂ ਵਿੱਚ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਅਸਲ ਮਾਲਕ ਬਣਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਹਲਕਾ ਖੰਨਾ ਦੇ ਪਿੰਡ ਸਾਹਿਬਪੁਰਾ ਵਿਖੇ ਇੱਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ 138 ਲਾਭਪਾਤਰੀਆਂ ਨੂੰ ਉਹਨਾਂ ਦੇ ਘਰਾਂ ਦੇ ਮਾਲਕਾਨਾ ਹੱਕਾਂ ਦੇ ਪ੍ਰਾਪਰਟੀ ਕਾਰਡ ਸੌਂਪੇ। ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਇਸ ਸਕੀਮ ਰਾਹੀਂ ਹੁਣ ਗਰੀਬ ਅਤੇ ਮੱਧਵਰਗੀ ਪਰਿਵਾਰਾਂ ਨੂੰ ਆਪਣੇ ਘਰ ਦਾ ਪੂਰਾ ਹੱਕ ਮਿਲ ਗਿਆ ਹੈ, ਜਿਸ ਨਾਲ ਉਹਨਾਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਮਜ਼ਬੂਤ ਹੋਈ ਹੈ। ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪ੍ਰਸ਼ਾਸਨ ਵਲੋਂ ਪਾਰਦਰਸ਼ੀ ਤਰੀਕੇ ਨਾਲ ਸਰਵੇ ਮੁਕੰਮਲ ਕਰਕੇ ਇਹ ਪ੍ਰਾਪਰਟੀ ਕਾਰਡ ਤਿਆਰ ਕੀਤੇ ਗਏ ਹਨ ਤਾਂ ਜੋ ਹਰ ਯੋਗ ਵਿਅਕਤੀ ਨੂੰ ਇਸ ਦਾ ਲਾਭ ਮਿਲ ਸਕੇ। ਪ੍ਰਾਪਰਟੀ ਕਾਰਡ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਦੇ ਚਿਹਰਿਆਂ ’ਤੇ ਖੁਸ਼ੀ ਸਾਫ ਝਲਕ ਰਹੀ ਸੀ। ਉਹਨਾਂ ਨੇ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਜੋ ਕੰਮ ਪਿਛਲੀਆਂ ਸਰਕਾਰਾਂ ਕਈ ਸਾਲਾਂ ਵਿਚ ਨਹੀਂ ਕਰ ਸਕੀਆਂ, ਉਹ ਮੌਜੂਦਾ ਸਰਕਾਰ ਨੇ ਕਰ ਦਿਖਾਇਆ ਹੈ। ਇਸ ਮੌਕੇ ਤਹਿਸੀਲ ਪ੍ਰਸ਼ਾਸਨ ਦੇ ਅਧਿਕਾਰੀ, ਪਿੰਡ ਦੀ ਪੰਚਾਇਤ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਅਗਰਵਾਲ ਭਾਈਚਾਰੇ ਨੇ ਏਕਤਾ ਨਾਲ ਮਨਾਈ ਅਗਰਸੇਨ ਜੈਅੰਤੀ, ਮੀਂਹ ਦੇ ਬਾਵਜੂਦ ਸਮਾਗਮ ਸਫਲ ਰਿਹਾ ਅਗਲੀ ਖ਼ਬਰ ਡੇਹਲੋਂ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਗਿੱਲ ਵਲੋਂ ਨਸ਼ਿਆਂ ਖ਼ਿਲਾਫ਼ ਲਲਕਾਰ ਰੈਲੀ
Ad Position 24