ਮੀਂਹ ਕਾਰਨ ਫ਼ਸਲਾਂ ਦੇ ਨੁਕਸਾਨ ਦਾ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ-ਢੋਲਣਵਾਲ
ਕੁਹਾੜਾ, 13 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਕਿਸਾਨ ਮੋਰਚਾ ਪੰਜਾਬ ਭਾਜਪਾ ਦੇ ਬੁਲਾਰੇ ਸੋਹਣ ਸਿੰਘ ਢੋਲਣਵਾਲ ਵਲੋਂ ਗੁਰਜੰਟ ਸਿੰਘ ਪੰਜੇਟਾ ਦਿਹਾਤੀ ਪ੍ਰਧਾਨ ਕਿਸਾਨ ਮੋਰਚਾ ਦੇ ਦਫ਼ਤਰ ਵਿਖੇ ਇਕ ਨੁੱਕੜ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਿਸਾਨਾਂ ਨੂੰ ਅਨਾਜ ਮੰਡੀਆਂ ਵਿਚ ਫ਼ਸਲ ਵੇਚਣ ਸਮੇਂ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ।
ਕੁਹਾੜਾ, 13 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਕਿਸਾਨ ਮੋਰਚਾ ਪੰਜਾਬ ਭਾਜਪਾ ਦੇ ਬੁਲਾਰੇ ਸੋਹਣ ਸਿੰਘ ਢੋਲਣਵਾਲ ਵਲੋਂ ਗੁਰਜੰਟ ਸਿੰਘ ਪੰਜੇਟਾ ਦਿਹਾਤੀ ਪ੍ਰਧਾਨ ਕਿਸਾਨ ਮੋਰਚਾ ਦੇ ਦਫ਼ਤਰ ਵਿਖੇ ਇਕ ਨੁੱਕੜ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਿਸਾਨਾਂ ਨੂੰ ਅਨਾਜ ਮੰਡੀਆਂ ਵਿਚ ਫ਼ਸਲ ਵੇਚਣ ਸਮੇਂ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਸੋਹਣ ਸਿੰਘ ਢੋਲਣਵਾਲ ਨੇ ਕਿਹਾ ਕਿ ਪਿਛਲੇ ਦਿਨੀਂ ਪਈ ਬਾਰਿਸ਼ ਕਾਰਨ ਮੰਡੀਆਂ ਵਿਚ ਪੁਖ਼ਤਾ ਪ੍ਰਬੰਧਾਂ ਦੀ ਘਾਟ ਹੋਣ ਕਰਕੇ ਕਿਸਾਨਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾ ਕਿਹਾ ਕਿ ਮੰਡੀਆਂ ਵਿਚ ਫ਼ਸਲ ਦੀ ਸਾਂਭ-ਸੰਭਾਲ ਤੇ ਮੀਂਹ ਤੋਂ ਬਚਾਅ ਲਈ ਢੁੱਕਵੇਂ ਪ੍ਰਬੰਧ ਨਾ ਹੋਣ ਕਾਰਨ ਕਿਸਾਨਾਂ ਦੀ ਫ਼ਸਲ ਪ੍ਰਭਾਵਿਤ ਹੋਈ ਹੈ। ਇਸ ਤੋਂ ਇਲਾਵਾ ਜਿਨ੍ਹਾਂ ਕਿਸਾਨਾਂ ਦੀਆਂ ਫ਼ਸਲਾਂ ਅਜੇ ਖੇਤਾਂ ਵਿਚ ਖੜ੍ਹੀਆਂ ਹਨ, ਉਨ੍ਹਾਂ ਨੂੰ ਵੀ ਬਾਰਿਸ਼ ਕਾਰਨ ਨੁਕਸਾਨ ਝੱਲਣਾ ਪਿਆ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੀਂਹ ਕਾਰਨ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਕਿਸਾਨਾਂ ਨੂੰ ਉਨ੍ਹਾਂ ਦਾ ਬਣਦਾ ਮੁਆਵਜ਼ਾ ਬਿਨਾਂ ਦੇਰੀ ਦਿੱਤਾ ਜਾਵੇ, ਤਾਂ ਜੋ ਕਿਸਾਨਾਂ ਨੂੰ ਆਰਥਿਕ ਨੁਕਸਾਨ ਤੋਂ ਕੁਝ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਮੰਡੀਆਂ ਦਾ ਦੌਰਾ ਕਰਕੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ ਅਤੇ ਸੰਬੰਧਤ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਜਾਵੇਗਾ।