13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ, ਮਿਲ ਰਿਹਾ ਭਰਵਾਂ ਹੁੰਗਾਰਾ-ਸੰਦੀਪ ਰੁਪਾਲੋਂ

ਮਲੌਦ, 13 ਅਕਤੂਬਰ (ਸਹਾਰਨ ਮਾਜਰਾ)-ਅਕਾਲੀ ਦਲ ਵਾਰਸ ਪੰਜਾਬ ਦੇ ਵਲੋਂ ਬਲਾਕ ਮਲੌਦ ਦੇ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਦਾ ਦੌਰ ਜਾਰੀ ਹੈ। ਇਸੇ ਲੜੀ ਤਹਿਤ ਹਲਕਾ ਇੰਚਾਰਜ ਪਾਇਲ ਸੰਦੀਪ ਸਿੰਘ ਰੁਪਾਲੋਂ ਵਲੋਂ ਮਲੌਦ, ਰੋੜੀਆਂ, ਬੁਰਕੜਾ ਤੇ ਸੇਖਾ ਸਮੇਤ ਵੱਖ ਵੱਖ ਪਿੰਡਾਂ ਵਿਚ ਭਰਵੀਆਂ ਮੀਟਿੰਗਾਂ ਕੀਤੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 14-10-2026
ਮਲੌਦ, 13 ਅਕਤੂਬਰ (ਸਹਾਰਨ ਮਾਜਰਾ)-ਅਕਾਲੀ ਦਲ ਵਾਰਸ ਪੰਜਾਬ ਦੇ ਵਲੋਂ ਬਲਾਕ ਮਲੌਦ ਦੇ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਦਾ ਦੌਰ ਜਾਰੀ ਹੈ। ਇਸੇ ਲੜੀ ਤਹਿਤ ਹਲਕਾ ਇੰਚਾਰਜ ਪਾਇਲ ਸੰਦੀਪ ਸਿੰਘ ਰੁਪਾਲੋਂ ਵਲੋਂ ਮਲੌਦ, ਰੋੜੀਆਂ, ਬੁਰਕੜਾ ਤੇ ਸੇਖਾ ਸਮੇਤ ਵੱਖ ਵੱਖ ਪਿੰਡਾਂ ਵਿਚ ਭਰਵੀਆਂ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ ਭਾਈ ਰੁਪਾਲੋਂ ਨੇ ਕਿਹਾ ਕਿ ਪੰਜਾਬ ਦੇ ਵਿਚ ਅਕਾਲੀ ਦਲ ਵਾਰਸ ਪੰਜਾਬ ਦੇ ਦੀ ਲਹਿਰ ਚੱਲ ਰਹੀ ਹੈ। ਇਸ ਦੇ ਡਰੋਂ ਹੀ ਸਰਕਾਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ ਅੰਦਰ ਬੰਦ ਕਰਕੇ ਉਹਨਾਂ ਦਾ ਮੁੱਖ ਮੰਤਰੀ ਬਣਨ ਵਾਲਾ ਰਾਸਤਾ ਰੋਕਣਾ ਚਾਹੁੰਦੀ ਹੈ ਜਦਕਿ ਪੰਜਾਬ ਦੇ ਲੋਕ ਭਾਈ ਅੰਮ੍ਰਿਤਪਾਲ ਸਿੰਘ ਨੂੰ ਸੱਤਾ ਸੰਭਾਲਣੀ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਵਕਤ ਸਭ ਤੋਂ ਵੱਡਾ ਕਹਿਰ ਨਸ਼ਿਆਂ ਦਾ ਹੈ ਹਰ ਪਾਰਟੀ ਨੇ ਇਸ ’ਤੇ ਸਿਆਸਤ ਕੀਤੀ ਹੈ। ਪਹਿਲਾਂ ਕਾਂਗਰਸ ਨੇ ਤੇ ਫਿਰ ਆਮ ਆਦਮੀ ਪਾਰਟੀ ਨੇ ਇਸ ਦੇ ਖਾਤਮੇ ਦਾ ਫੋਕੀਆਂ ਗੱਲਾਂ ਕਰਕੇ ਇਸ ਏਜੰਡੇ ਤੇ ਸਰਕਾਰ ਬਣਾਈ ਸੀ। ਹੋਇਆ ਉਲਟ ਇਸ ਵਕਤ ਪੰਜਾਬ ਵਿਚ ਨਸ਼ਿਆਂ ਨਾਲ ਹੋਣ ਵਾਲੀਆਂ ਮੌਤਾਂ ਗਿਣਤੀ ਸਿਖਰ ’ਤੇ ਪਹੁੰਚ ਚੁੱਕੀ ਹੈ ਪਰ ਪੰਜਾਬ ਸਰਕਾਰ ਕਥਿਤ ਤੌਰ ’ਤੇ ਇਨ੍ਹਾਂ ਨਸ਼ਿਆਂ ਨੂੰ ਹੋਣ ਵਾਲੀਆਂ ਮੌਤਾਂ ਨੂੰ ਕੁਦਰਤੀ ਮੌਤਾਂ ਦੱਸ ਕੇ ਪਰਦਾ ਪਾ ਰਹੀ ਹੈ ਜਦੋਂਕਿ ਹਕੀਕਤ ਹੋਰ ਹੈ ਸਿਆਸੀ ਲੋਕਾਂ ਦੀ ਕਥਿਤ ਸ਼ਹਿ ਤੋਂ ਬਗੈਰ ਨਸ਼ੇ ਦਾ ਕਾਰੋਬਾਰ ਨਹੀਂ ਚੱਲ ਸਕਦਾ। ਪੰਜਾਬ ਦੇ ਨਸ਼ਿਆਂ ਦੀ ਸਮੱਸਿਆ ਦਾ ਹੱਲ ਇੱਕੋ ਹੀ ਹੈ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਰਕਾਰ ਬਣਾਈ ਜਾਵੇ। ਇਸ ਮੌਕੇ ਬਲਾਕ ਪ੍ਰਧਾਨ ਪ੍ਰਗਟ ਸਿੰਘ ਰੱਬੋਂ, ਬਲਵਿੰਦਰ ਸਿੰਘ ਚੋਮੋ, ਹਰਬੰਤ ਸਿੰਘ ਗਿੱਲ, ਬੁੱਧ ਸਿੰਘ ਮਦਨੀਪੁਰ, ਹਰਦੇਵ ਸਿੰਘ ਮਦਨੀਪੁਰ, ਸੁਖਬੀਰ ਸਿੰਘ ਹੈਪੀ ਨਿਜ਼ਾਮਪੁਰ, ਰੂਪ ਸਿੰਘ ਮਾਲੋ ਦੋਦ, ਹਰਦੀਪ ਸਿੰਘ ਦੌਦ ਤੇ ਪਰਮਿੰਦਰ ਸਿੰਘ ਦੌਦ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਰੁਪਾਲੋਂ ਦੀ ਅਗਵਾਈ ਹੇਠ ਪਿੰਡ ਮਾਲੋਦੌਦ ਵਿਖੇ ਭਰਵੀਂ ਮੀਟਿੰਗ ਅਗਲੀ ਖ਼ਬਰ ਬਲਾਕ ਪੱਧਰੀ ਖੇਡਾਂ ’ਚ ਸਰਕਾਰੀ ਪ੍ਰਾਇਮਰੀ ਸਕੂਲ ਸਲੋਦੀ ਦੇ ਖਿਡਾਰੀਆਂ ਜਿੱਤੇ ਗੋਲਡ ਮੈਡਲ
Ad Position 24