17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪਿੰਡ ਪੰਜਰੁੱਖਾ ਤੇ ਕੋਟਲਾ ਢੱਕ ਦੇ 210 ਪਰਿਵਾਰਾਂ ਨੂੰ ‘ਮੇਰਾ ਘਰ ਮੇਰੇ ਨਾਮ’ ਤਹਿਤ ਮਿਲੇ ਮਾਲਕੀ ਹੱਕ

ਈਸੜੂ, 16 ਅਕਤੂਬਰ (ਬਲਵਿੰਦਰ ਸਿੰਘ)-ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਪੰਜਰੁੱਖਾ ਤੇ ਕੋਟਲਾ ਢੱਕ ਦੇ ਕੁੱਲ 210 ਪਰਿਵਾਰਾਂ ਨੂੰ ਉਨ੍ਹਾਂ ਦੇ ਰਿਹਾਇਸ਼ੀ ਮਕਾਨਾਂ ਦੇ ਮਾਲਕੀ ਹੱਕ ਪ੍ਰਦਾਨ ਕੀਤੇ ਗਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਏ ਗਏ ਇਸ ਉਪਰਾਲੇ ਤਹਿਤ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਿੰਡ ਕੋਟਲਾ ਢੱਕ ਦੇ 70 ਅਤੇ ਪਿੰਡ ਪੰਜਰੁੱਖਾ ਦੇ 140 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਸੌਂਪੇ।

Ad Position 21
No active advertisement
ਅਜੀਤ ਡੈਸਕ 17-10-2026
ਈਸੜੂ, 16 ਅਕਤੂਬਰ (ਬਲਵਿੰਦਰ ਸਿੰਘ)-ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਪੰਜਰੁੱਖਾ ਤੇ ਕੋਟਲਾ ਢੱਕ ਦੇ ਕੁੱਲ 210 ਪਰਿਵਾਰਾਂ ਨੂੰ ਉਨ੍ਹਾਂ ਦੇ ਰਿਹਾਇਸ਼ੀ ਮਕਾਨਾਂ ਦੇ ਮਾਲਕੀ ਹੱਕ ਪ੍ਰਦਾਨ ਕੀਤੇ ਗਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਏ ਗਏ ਇਸ ਉਪਰਾਲੇ ਤਹਿਤ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਿੰਡ ਕੋਟਲਾ ਢੱਕ ਦੇ 70 ਅਤੇ ਪਿੰਡ ਪੰਜਰੁੱਖਾ ਦੇ 140 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਸੌਂਪੇ। ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮਾਲਕੀ ਹੱਕ ਮਿਲਣ ਨਾਲ ਲੰਬੇ ਸਮੇਂ ਤੋਂ ਆਪਣੇ ਰਿਹਾਇਸ਼ੀ ਮਕਾਨਾਂ ਵਿਚ ਰਹਿ ਰਹੇ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਦੀ ਜਾਇਦਾਦ ਦੇ ਮਾਲਕੀ ਹੱਕ ਪ੍ਰਦਾਨ ਕਰਨਾ ਉਨ੍ਹਾਂ ਨੂੰ ਸਮਾਜਿਕ ਅਤੇ ਆਰਥਿਕ ਤੌਰ ’ਤੇ ਸਸ਼ਕਤ ਬਣਾਉਣ ਵੱਲ ਇੱਕ ਅਹਿਮ ਕਦਮ ਹੈ। ਉਨ੍ਹਾਂ ਦੱਸਿਆ ਕਿ ਪ੍ਰਾਪਰਟੀ ਕਾਰਡ ਮਿਲਣ ਨਾਲ ਲਾਲ ਲਕੀਰ ਅੰਦਰ ਆਉਂਦੇ ਮਕਾਨਾਂ ਦੇ ਮਾਲਕ ਨਿਯਮਾਂ ਅਨੁਸਾਰ ਆਪਣੀ ਜਾਇਦਾਦ ਦੀ ਖ਼ਰੀਦੋ - ਫ਼ਰੋਖ਼ਤ ਕਰ ਸਕਣਗੇ। ਇਸ ਮੌਕੇ ਮਾਲ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਪ੍ਰਾਪਰਟੀ ਕਾਰਡ ਜਾਇਦਾਦ ਨਾਲ ਸਬੰਧਿਤ ਵੱਖ-ਵੱਖ ਕੰਮਾਂ ਲਈ ਇੱਕ ਮਹੱਤਵਪੂਰਨ ਦਸਤਾਵੇਜ਼ ਵਜੋਂ ਲਾਭਦਾਇਕ ਸਾਬਤ ਹੋਣਗੇ। ਦੋਨੋਂ ਪਿੰਡਾਂ ਦੇ ਲਾਭਪਾਤਰੀਆਂ ਨੇ ਆਪ ਸਰਕਾਰ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪਬਲਿਕ ਸੀਨੀ.ਸੈਕੰ: ਸਕੂਲ ਰੁਪਾਲੋਂ ਦੇ ਵਿਦਿਆਰਥੀਆਂ ਵਰਲਡ ਸਟੂਡੈਂਟ ਡੇ ਵਿਚੋਂ ਦੂਜਾ ਸਥਾਨ ਕੀਤਾ ਪ੍ਰਾਪਤ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਬਕਾ ਮੰਤਰੀ ਢਿੱਲੋਂ ਨੇ ਹਲਕਾ ਸਾਹਨੇਵਾਲ ਦੇ ਸਰਕਲ ਪ੍ਰਧਾਨ ਕੀਤੇ ਸਨਮਾਨਿਤ ਕਿਹਾ, 2027...
Ad Position 24