17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਰਾੜਾ ਸਾਹਿਬ ਸਕੂਲ ਵਿਖੇ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕਤਾ ਫੈਲਾਉਣ ਲਈ ਨੁੱਕੜ ਨਾਟਕ ਕਰਵਾਇਆ ਵਾਤਾਵਰਨ ਦੀ ਸੰਭਾਲ ਅਤੇ ਧਰਤੀ ਦੀ ਉਪਜਾਊ ਸ਼ਕਤੀ ਬਚਾਉਣ ਲਈ ਪਰਾਲੀ ਨੂੰ ਅੱਗ ਨਾ ਲਾਉਣ ਦਾ ਦਿੱਤਾ ਸੁਨੇਹਾ

ਰਾੜਾ ਸਾਹਿਬ, 16 ਅਕਤੂਬਰ (ਸੁਖਵੀਰ ਸਿੰਘ ਚਣਕੋਈਆਂ)-ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਰਾੜਾ ਸਾਹਿਬ ਵਿਖੇ ਸਕੂਲ ਦੇ ਈਕੋ ਕਲੱਬ ਮੈਂਬਰ ਅਨੰਦ ਗੁਪਤਾ ਅਤੇ ਪੁਸ਼ਪ ਲਤਾ ਸ਼ਰਮਾ ਦੀ ਯੋਗ ਅਗਵਾਈ ਹੇਠ ਵਿਦਿਆਰਥੀਆਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਪ੍ਰੇਰਨਾਦਾਇਕ ਨੁੱਕੜ ਨਾਟਕ ਕਰਵਾਇਆ ਗਿਆ। ਜਿਸ ਵਿਚ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।

Ad Position 21
No active advertisement
ਅਜੀਤ ਡੈਸਕ 17-10-2026
ਰਾੜਾ ਸਾਹਿਬ, 16 ਅਕਤੂਬਰ (ਸੁਖਵੀਰ ਸਿੰਘ ਚਣਕੋਈਆਂ)-ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਰਾੜਾ ਸਾਹਿਬ ਵਿਖੇ ਸਕੂਲ ਦੇ ਈਕੋ ਕਲੱਬ ਮੈਂਬਰ ਅਨੰਦ ਗੁਪਤਾ ਅਤੇ ਪੁਸ਼ਪ ਲਤਾ ਸ਼ਰਮਾ ਦੀ ਯੋਗ ਅਗਵਾਈ ਹੇਠ ਵਿਦਿਆਰਥੀਆਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਪ੍ਰੇਰਨਾਦਾਇਕ ਨੁੱਕੜ ਨਾਟਕ ਕਰਵਾਇਆ ਗਿਆ। ਜਿਸ ਵਿਚ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਨਾਟਕ ਰਾਹੀਂ ਵਿਦਿਆਰਥੀਆਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਵਾਤਾਵਰਨ, ਸਿਹਤ ਅਤੇ ਖੇਤੀਬਾੜੀ ਸਬੰਧੀ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ ਗਈ। ਨਾਟਕ ਵਿਚ ਕਲਾਕਾਰ ਵਿਦਿਆਰਥੀਆਂ ਨੇ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਹਵਾ ਪ੍ਰਦੂਸ਼ਿਤ ਹੁੰਦੀ ਹੈ, ਮਨੁੱਖਾਂ ਅਤੇ ਪਸ਼ੂਆਂ ਦੀ ਸਿਹਤ ’ਤੇ ਮਾੜਾ ਅਸਰ ਪੈਂਦਾ ਹੈ ਅਤੇ ਧਰਤੀ ਵਿਚ ਮੌਜੂਦ ਲਾਭਦਾਇਕ ਸੂਖਮ ਜੀਵਾਂ ਦਾ ਨੁਕਸਾਨ ਹੋਣ ਦੇ ਨਾਲ-ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵੀ ਪ੍ਰਭਾਵਿਤ ਹੁੰਦੀ ਹੈ। ਇਸ ਦੇ ਨਾਲ ਹੀ ਪਰਾਲੀ ਨੂੰ ਅੱਗ ਲਗਾਉਣ ਕਾਰਨ ਪੈਦਾ ਹੋਣ ਵਾਲੇ ਧੂੰਏਂ ਨਾਲ ਸੜਕਾਂ ’ਤੇ ਵਾਪਰਨ ਵਾਲੇ ਹਾਦਸਿਆਂ ਦਾ ਖ਼ਤਰਾ ਵਧਣ ਬਾਰੇ ਵੀ ਸੁਚੇਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਧੀਰਜ ਕੁਮਾਰ ਥਪਲਿਆਲ ਨੇ ਵਿਦਿਆਰਥੀਆਂ ਨੂੰ ਸੰਦੇਸ਼ ਦਿੱਤਾ ਕਿ ਸਾਨੂੰ ਪਰਾਲੀ ਨੂੰ ਸਾੜਨ ਦੀ ਬਜਾਏ ਇਸ ਦਾ ਸੁਚੱਜਾ ਪ੍ਰਬੰਧਨ ਕਰਨਾ ਚਾਹੀਦਾ ਹੈ ਅਤੇ ਕਿਹਾ ਕਿ ਖੇਤੀਬਾੜੀ ਦੇ ਆਧੁਨਿਕ ਤੇ ਵਾਤਾਵਰਨ-ਪੱਖੀ ਤਰੀਕਿਆਂ ਨੂੰ ਅਪਣਾਇਆ ਜਾਵੇ। ਵਿਦਿਆਰਥੀਆਂ ਨੂੰ ਇਹ ਵੀ ਪ੍ਰੇਰਿਤ ਕੀਤਾ ਗਿਆ ਕਿ ਉਹ ਆਪਣੇ ਮਾਪਿਆਂ, ਕਿਸਾਨ ਭਰਾਵਾਂ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ।
Ad Position 22
No active advertisement
ਪਿਛਲੀ ਖ਼ਬਰ ਸਰਕਲ ਜਾਤੀਵਾਲ ਅਧੀਨ ਪੈਂਦੇ ਪਿੰਡ ਝੜੌਦੀ ਅਤੇ ਪੰਜਗਰਾਈਆਂ ਵਿਖੇ ਅਕਾਲੀ ਦਲ ਨੂੰ ਮਿਲਿਆ ਭਰਵਾਂ ਹੁੰਗਾਰਾ ਅਗਲੀ ਖ਼ਬਰ ਪੰਜਾਬ ਬੰਦ ’ਚ ਬੀ. ਕੇ. ਯੂ. ਲੱਖੋਵਾਲ ਵਲੋਂ ਰਿਹਾ ਭਰਪੂਰ ਸਮਰਥਨ
Ad Position 24