ਥਾਣੇਦਾਰ ਕੁਲਜੀਤ ਸਿੰਘ ਨੇ ਰੌਣੀ ਪੁਲਿਸ ਚੌਂਕੀ ਦੇ ਇੰਚਾਰਜ ਵਜੋਂ ਸੰਭਾਲਿਆ ਅਹੁਦਾ
ਜੌੜੇਪੁਲ ਜਰਗ, 16 ਅਕਤੂਬਰ (ਪਾਲਾ ਰਾਜੇਵਾਲੀਆ)-ਜ਼ਿਲ੍ਹਾ ਖੰਨਾ ਥਾਣਾ ਪਾਇਲ ਅਧੀਨ ਪੁਲਿਸ ਚੌਂਕੀ ਰੌਣੀ ਵਿਖੇ ਸਹਾਇਕ ਸਬ-ਇੰਸਪੈਕਟਰ ਕੁਲਜੀਤ ਸਿੰਘ ਨੇ ਬਤੌਰ ਚੌਂਕੀ ਇੰਚਾਰਜ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦੇ ਅਹੁਦਾ ਸੰਭਾਲਣ ਮੌਕੇ ਚੌਂਕੀ ਦੇ ਸਟਾਫ਼ ਅਤੇ ਇਲਾਕਾ ਨਿਵਾਸੀਆਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਜੌੜੇਪੁਲ ਜਰਗ, 16 ਅਕਤੂਬਰ (ਪਾਲਾ ਰਾਜੇਵਾਲੀਆ)-ਜ਼ਿਲ੍ਹਾ ਖੰਨਾ ਥਾਣਾ ਪਾਇਲ ਅਧੀਨ ਪੁਲਿਸ ਚੌਂਕੀ ਰੌਣੀ ਵਿਖੇ ਸਹਾਇਕ ਸਬ-ਇੰਸਪੈਕਟਰ ਕੁਲਜੀਤ ਸਿੰਘ ਨੇ ਬਤੌਰ ਚੌਂਕੀ ਇੰਚਾਰਜ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦੇ ਅਹੁਦਾ ਸੰਭਾਲਣ ਮੌਕੇ ਚੌਂਕੀ ਦੇ ਸਟਾਫ਼ ਅਤੇ ਇਲਾਕਾ ਨਿਵਾਸੀਆਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੌਂਕੀ ਇੰਚਾਰਜ ਕੁਲਜੀਤ ਸਿੰਘ ਨੇ ਕਿਹਾ ਕਿ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣਾ ਅਤੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਦੇਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ।