17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਬਲੌਜ਼ਮ ਕਾਨਵੈਂਟ ਸਕੂਲ ਵਿਖੇ ‘ਵਿਦਾਊਟ ਫਾਇਰ ਕੁਕਿੰਗ’ ਗਤੀਵਿਧੀ ਕਰਵਾਈ

ਜਗਰਾਉਂ, 17 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਬਲੌਜ਼ਮ ਕਾਨਵੈਂਟ ਸਕੂਲ ਵਿਖੇ ਅੱਜ ‘ਵਿਦਾਊਟ ਫਾਇਰ ਕੁਕਿੰਗ” ਸੰਬੰਧੀ ਗਤੀਵਿਧੀ ਕਰਵਾਈ ਗਈ। ਜਿਸ ਵਿੱਚ ਸਕੂਲ ਵਿਚ ਚੱਲ ਰਹੇ ਚਾਰ ਹਾਊਸਾਂ ਨੇ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 18-10-2026
ਜਗਰਾਉਂ, 17 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਬਲੌਜ਼ਮ ਕਾਨਵੈਂਟ ਸਕੂਲ ਵਿਖੇ ਅੱਜ ‘ਵਿਦਾਊਟ ਫਾਇਰ ਕੁਕਿੰਗ” ਸੰਬੰਧੀ ਗਤੀਵਿਧੀ ਕਰਵਾਈ ਗਈ। ਜਿਸ ਵਿੱਚ ਸਕੂਲ ਵਿਚ ਚੱਲ ਰਹੇ ਚਾਰ ਹਾਊਸਾਂ ਨੇ ਭਾਗ ਲਿਆ। ਹਰ ਇੱਕ ਹਾਊਸ ਦੇ 10 ਵਿਦਿਆਰਥੀ ਇਸ ਗਤੀਵਿਧੀ ਦਾ ਹਿੱਸਾ ਬਣੇ ਤੇ ਉਨ੍ਹਾਂ ਵੱਲੋਂ ਖਾਣ ਵਾਲੇ ਬਹੁ ਗਿਣਤੀ ਪਦਾਰਥ ਬਣਾ ਕੇ ਪੇਸ਼ ਕੀਤੇ ਗਏ। ਹਰ ਇੱਕ ਹਾਊਸ ਵੱਲੋਂ ਆਪਣੇ ਆਪ ਨੂੰ ਮੋਹਰੀ ਬਣਾਉਣ ਲਈ ਨਵੇਂ ਨਵੇਂ ਪਕਵਾਨ ਪੇਸ਼ ਕੀਤੇ ਗਏ। ਇਸ ਗਤੀਵਿਧੀ ਵਿੱਚ ਅਲਫਾ ਅਤੇ ਗਾਮਾ ਹਾਊਸ ਜੇਤੂ ਰਹੇ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਨਵਨੀਤ ਕੌਰ ਨੇ ਜੇਤੂ ਹਾਊਸਾਂ ਨੂੰ ਵਧਾਈ ਦਿੱਤੀ ਅਤੇ ਹਰ ਇੱਕ ਹਾਊਸ ਵਲੋਂ ਬਣਾਏ ਪਕਵਾਨਾਂ ਦੀ ਪ੍ਰਸੰਸਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਅੰਦਰ ਮਾਨਸਿਕ ਤੇ ਬੌਧਿਕ ਵਿਕਾਸ ਕਰਦੀਆਂ ਹਨ। ਇੰਨ੍ਹਾਂ ਵੱਲੋਂ ਬਣਾਏ ਸਾਰੇ ਪਕਵਾਨ ਕਾਬਲ-ਏ-ਤਾਰੀਫ਼ ਹਨ। ਅਸੀਂ ਇਸ ਤਰ੍ਹਾਂ ਦੇ ਪ੍ਰੋਗਰਾਮ ਰਾਹੀਂ ਵਿਦਿਆਰਥੀਆਂ ਵਿਚ ਪ੍ਰਤੀਯੋਗੀ ਬਣਨ ਦੀ ਭਾਵਨਾ ਪੈਦਾ ਕਰਦੇ ਹਾਂ ਤਾਂ ਜੋ ਉਹ ਆਪਣੇ ਆਉਣ ਵਾਲੇ ਸਮੇਂ ਨੂੰ ਸੁਖਾਵਾਂ ਬਣਾ ਸਕਣ। ਇਸ ਮੌਕੇ ਸਕੂਲ ਦੇ ਪ੍ਰਧਾਨ ਮਨਪ੍ਰੀਤ ਸਿੰਘ ਬਰਾੜ ਨੇ ਵੀ ਇੰਨ੍ਹਾਂ ਬੱਚਿਆਂ ਦੀ ਸ਼ਲਾਘਾ ਕੀਤੀ ਤੇ ਇਸ ਤਰ੍ਹਾਂ ਦੀਆਂ ਹੋਰ ਗਤੀਵਿਧੀਆਂ ਕਰਵਾ ਕੇ ਵਿਦਿਆਰਥੀਆਂ ਨੂੰ ਸਰਵਪੱਖੀ ਗਿਆਨਵਾਨ ਬਣਾਉਣ ਦੀ ਇੱਛਾ ਪ੍ਰਗਟ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸਹੋਦਿਆ ਅਥਲੈਟਿਕਸ ਮੀਟ ਵਿਚ ਗੁਰੂ ਨਾਨਕ ਸਕੂਲ ਮੁੱਲਾਂਪੁਰ ਅਥਲੀਟਾਂ ਚੰਗਾ ਕੀਤਾ ਪ੍ਰਦਰਸ਼ਨ ਅਗਲੀ ਖ਼ਬਰ ਸਰਕਾਰ ਦੇ ਲਾਰਿਆਂ ਤੋਂ ਅੱਕੀਆਂ ਆਂਗਣਵਾੜੀ ਵਰਕਰਾਂ ਨੇ ਵਿਧਾਇਕ ਦੇ ਦਫ਼ਤਰ ਅੱਗੇ ਲਾਇਆ ਧਰਨਾ ਵਿਧਾਇਕ ਵਲੋਂ ਮੰਗ ਪੱਤਰ ਲੈ...
Ad Position 24