17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਮਾਂ ਭਗਵਤੀ ਦੇ ਜਾਗਰਣ ’ਚ ਨਤਮਸਤਕ ਹੋਏ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਖੰਨਾ, 17 ਅਕਤੂਬਰ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਖਟਿਕਾ ਮੁਹੱਲਾ ਸਥਿਤ ਐੱਮ. ਸੀ.

Ad Position 21
No active advertisement
ਅਜੀਤ ਡੈਸਕ 18-10-2026
ਖੰਨਾ, 17 ਅਕਤੂਬਰ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਖਟਿਕਾ ਮੁਹੱਲਾ ਸਥਿਤ ਐੱਮ. ਸੀ. ਪਾਰਕ ਵਿੱਚ ਸਮੂਹ ਨਗਰ ਨਿਵਾਸੀਆਂ ਵੱਲੋਂ ਮਾਂ ਭਗਵਤੀ ਦਾ ਜਾਗਰਣ ਸ਼ਰਧਾ ਅਤੇ ਭਗਤੀ ਭਾਵਨਾ ਨਾਲ ਕਰਵਾਇਆ ਗਿਆ। ਇਸ ਧਾਰਮਿਕ ਸਮਾਗਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਖੰਨਾ ਤੋਂ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਮਾਂ ਭਗਵਤੀ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਨਗਰ ਕੌਂਸਲ ਖੰਨਾ ਦੇ ਸੀਨੀਅਰ ਮੀਤ ਪ੍ਰਧਾਨ ਹਰੀਸ਼ ਗੁਪਤਾ, ਓ. ਐੱਸ. ਡੀ ਕਰੁਣ ਅਰੋੜਾ ਸਮੇਤ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਵੀ ਹਾਜ਼ਰ ਸਨ। ਜਾਗਰਣ ਦੌਰਾਨ ਪ੍ਰਸਿੱਧ ਕਲਾਕਾਰਾਂ ਨੇ ਮਾਂ ਭਗਵਤੀ ਦੀ ਮਹਿਮਾ ਦਾ ਗੁਣਗਾਨ ਕੀਤਾ। ਸਮੁੱਚਾ ਮਾਹੌਲ ਭਗਤੀਮਈ ਰਿਹਾ ਅਤੇ ਸ਼ਰਧਾਲੂਆਂ ਨੇ ਮਾਂ ਭਗਵਤੀ ਦੇ ਭਜਨਾਂ ਦਾ ਆਨੰਦ ਮਾਣਿਆ। ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਦੀ ਆਮਦ ’ਤੇ ਪ੍ਰਬੰਧਕਾਂ ਅਤੇ ਨਗਰ ਨਿਵਾਸੀਆਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਧਾਰਮਿਕ ਸਮਾਗਮ ਨੇ ਇਲਾਕੇ ਵਿੱਚ ਸ਼ਰਧਾ ਅਤੇ ਉਤਸ਼ਾਹ ਦਾ ਮਾਹੌਲ ਸਿਰਜਿਆ।
Ad Position 22
No active advertisement
ਪਿਛਲੀ ਖ਼ਬਰ ਲੋਕ ਮਿਲਣੀ ਦੌਰਾਨ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਅਗਲੀ ਖ਼ਬਰ ਮਾਈਂਡ ਮੇਕਰ ਰਾਹੀਂ ਕੈਨੇਡਾ ਦਾ ਵਿਜ਼ਟਰ ਵੀਜ਼ਾ ਕੀਤਾ ਹਾਸਿਲ
Ad Position 24