19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਹਰ ਵਿਅਕਤੀ ਦਾ ਇਲਾਜ ਕਰਵਾਉਣ ਦਾ ਸੁਪਨਾ ਹਕੀਕਤ ਵਿਚ ਬਦਲਿਆ- ਵਿਧਾਇਕ ਹਾਕਮ ਸਿੰਘ ਠੇਕੇਦਾਰ ਰੱਤੋਵਾਲ ’ਚ ਲਾਭਪਾਤਰੀਆਂ ਨੂੰ ਸਿਹਤ ਬੀਮਾ ਯੋਜਨਾ ਦੇ ਕਾਰਡ ਭੇਟ

ਗੁਰੂਸਰ ਸੁਧਾਰ, 18 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ ਸੂਬੇ ਦੇ ਹਰ ਲੋੜਵੰਦ ਜਾਂ ਇੱਛੁਕ ਵਿਅਕਤੀ ਦਾ ਇਲਾਜ਼ ਕਰਵਾਉਣ ਦਾ ਸੁਪਨਾ ਹਕੀਕਤ ਵਿਚ ਬਦਲ ਗਿਆ ਹੈ। ਉਕਤ ਪ੍ਰਗਟਾਵਾ ਹਲਕਾ ਰਾਏਕੋਟ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਪਿੰਡ ਰੱਤੋਵਾਲ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਚਾਰ ਸੌ ਲਾਭਪਾਤਰੀਆਂ ਨੂੰ ‘ਕਾਰਡ’ ਭੇਟ ਕਰਨ ਸਮੇਂ ਕੀਤਾ।

Ad Position 21
No active advertisement
ਅਜੀਤ ਡੈਸਕ 19-10-2026
ਗੁਰੂਸਰ ਸੁਧਾਰ, 18 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ ਸੂਬੇ ਦੇ ਹਰ ਲੋੜਵੰਦ ਜਾਂ ਇੱਛੁਕ ਵਿਅਕਤੀ ਦਾ ਇਲਾਜ਼ ਕਰਵਾਉਣ ਦਾ ਸੁਪਨਾ ਹਕੀਕਤ ਵਿਚ ਬਦਲ ਗਿਆ ਹੈ। ਉਕਤ ਪ੍ਰਗਟਾਵਾ ਹਲਕਾ ਰਾਏਕੋਟ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਪਿੰਡ ਰੱਤੋਵਾਲ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਚਾਰ ਸੌ ਲਾਭਪਾਤਰੀਆਂ ਨੂੰ ‘ਕਾਰਡ’ ਭੇਟ ਕਰਨ ਸਮੇਂ ਕੀਤਾ। ਵਿਧਾਇਕ ਠੇਕੇਦਾਰ ਨੇ ਕਿਹਾ ਕਿ ਦਸ ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ਼ ਦੀ ਸਹੂਲਤ ਮਿਲਣ ਕਾਰਨ ਹੁਣ ਤੱਕ ਲੱਖਾਂ ਹੀ ਲੋਕ ਜੋ ਵੱਖ ਵੱਖ ਗੰਭੀਰ ਬਿਮਾਰੀਆਂ ਤੋਂ ਪੀੜਤ ਸਨ, ਆਪਣਾ ਬਣਦਾ ਇਲਾਜ਼ ਕਰਵਾਉਣ ਵਿਚ ਸਫ਼ਲ ਹੋਏ ਹਨ। ਸ: ਹਾਕਮ ਸਿੰਘ ਠੇਕੇਦਾਰ ਨੇ ਕਿਹਾ ਕਿ ਸੂਬੇ ਦੇ ਲੋਕਾਂ ਦੀਆਂ ਸਾਰੀਆਂ ਤਰ੍ਹਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਵਿਚ ‘ਆਪ’ ਪਾਰਟੀ ਸਰਕਾਰ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਤਿਹਾਸਕ ਫ਼ੈਸਲੇ ਲਾਗੂ ਕੀਤੇ ਹਨ। ਪਿੰਡ ਦੇ ਸਰਪੰਚ ਰਵਿੰਦਰ ਸਿੰਘ ਕਲੇਰ, ਜ਼ਿਲ੍ਹਾ ਜੁਆਇੰਟ ਸਕੱਤਰ ਪਰਮਿੰਦਰ ਸਿੰਘ ਰੱਤੋਵਾਲ ਦੀ ਅਗਵਾਈ ਵਿਚ ਵਿਧਾਇਕ ਹਾਕਮ ਸਿੰਘ ਠੇਕੇਦਾਰ ਦਾ ਵਿਸ਼ੇਸ਼ ਸਨਮਾਨ ਤੇ ਧੰਨਵਾਦ ਕੀਤਾ ਗਿਆ। ਇਸ ਮੌਕੇ ਸਰਪੰਚ ਰਵਿੰਦਰ ਸਿੰਘ ਕਲੇਰ, ਜੁਆਇੰਟ ਸਕੱਤਰ ਪਰਮਿੰਦਰ ਸਿੰਘ ਰੱਤੋਵਾਲ, ਪੰਚ ਤੇ ਨੰਬਰਦਾਰ ਕੁਲਵੰਤ ਕੌਰ ਧਾਲੀਵਾਲ, ਪੰਚ ਬਲਵੀਰ ਸਿੰਘ, ਪੰਚ ਹਰਵਿੰਦਰ ਸਿੰਘ, ਪੰਚ ਸਿਮਰਜੀਤ ਕੌਰ, ਪੰਚ ਮਨਜੀਤ ਸਿੰਘ, ਪੰਚ ਕਮਲਜੀਤ ਕੌਰ, ਬਲਵਿੰਦਰ ਸਿੰਘ ਸਾਬਕਾ ਪੰਚ, ਕੁਲਦੀਪ ਸਿੰਘ ਖ਼ਾਲਸਾ, ਸੁਖਵਿੰਦਰ ਸਿੰਘ ਚਾਹਲ, ਡਾ: ਨਿਸਾਨ ਸਿੰਘ, ਹਾਕਮ ਸਿੰਘ, ਚਰਨ ਸਿੰਘ ਲਖਵੀਰ ਸਿੰਘ ਲੱਖਾ, ਸੁਰਜੀਤ ਸਿੰਘ, ਪਿਆਰਾ ਸਿੰਘ ਆਦਿ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੰਮਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਸ਼ੁਰੁੂ ਕਰਵਾਈ ਅਗਲੀ ਖ਼ਬਰ ਲੋਕ ਸੇਵਾ ਸੁਸਾਇਟੀ ਜਗਰਾਉਂ ਵਲੋਂ ਜਨਰਲ ਰੋਗਾਂ ਦਾ ਮੁਫ਼ਤ ਚੈੱਕਅੱਪ ਕੈਂਪ ਲਗਾਇਆ
Ad Position 24