100 ਗ੍ਰਾਮ ਅਫ਼ੀਮ ਸਮੇਤ ਇਕ ਵਿਅਕਤੀ ਕਾਬੂ
ਮਾਛੀਵਾੜਾ ਸਾਹਿਬ, 18 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਮਾਛੀਵਾੜਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਕਾਰਵਾਈ ਤਹਿਤ ਇੱਕ ਵਿਅਕਤੀ ਨੂੰ 100 ਗ੍ਰਾਮ ਅਫ਼ੀਮ ਸਮੇਤ ਗ੍ਰਿਫ਼ਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਸੁਖਵਿੰਦਰ ਸਿੰਘ ਵਜੋਂ ਹੋਈ ਹੈ।
ਮਾਛੀਵਾੜਾ ਸਾਹਿਬ, 18 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਮਾਛੀਵਾੜਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਕਾਰਵਾਈ ਤਹਿਤ ਇੱਕ ਵਿਅਕਤੀ ਨੂੰ 100 ਗ੍ਰਾਮ ਅਫ਼ੀਮ ਸਮੇਤ ਗ੍ਰਿਫ਼ਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਸੁਖਵਿੰਦਰ ਸਿੰਘ ਵਜੋਂ ਹੋਈ ਹੈ। ਇਸ ਸਬੰਧੀ ਥਾਣਾ ਮੁਖੀ ਕਰਮਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਇਲਾਕੇ ਵਿਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਅਢਿਆਣਾ ਦੇ ਸ਼ਮਸ਼ਾਨਘਾਟ ਨੇੜੇ ਇੱਕ ਵਿਅਕਤੀ ਆਉਂਦਾ ਦਿਖਾਈ ਦਿੱਤਾ। ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ ’ਤੇ ਉਸ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 100 ਗ੍ਰਾਮ ਅਫ਼ੀਮ ਬਰਾਮਦ ਹੋਈ। ਥਾਣਾ ਮੁਖੀ ਅਨੁਸਾਰ ਪੁਲਿਸ ਵਲੋਂ ਮੁਲਜ਼ਮ ਖ਼ਿਲਾਫ਼ ਸਬੰਧਿਤ ਕਾਨੂੰਨੀ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਸਬੰਧੀ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।