19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਟੈਗੋਰ ਗਲੋਬਲ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ ਵਿਖੇ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਸਮਰਾਲਾ, 19 ਅਕਤੂਬਰ (ਕੁਲਵਿੰਦਰ ਸਿੰਘ)-ਟੈਗੋਰ ਗਲੋਬਲ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ ਵਿਖੇ ਦੁਸਹਿਰੇ ਦਾ ਤਿਉਹਾਰ ਸਕੂਲ ਦੇ ਡਾਇਰੈਕਟਰ ਬਾਲ ਕ੍ਰਿਸ਼ਨ ਅਨੇਜਾ ਤੇ ਸਵਾਤੀ ਅਨੇਜਾ ਦੇ ਸੁਚੱਜੇ ਮਾਰਗ ਦਰਸ਼ਨ ਹੇਠ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਮਨਾਇਆ। ਇਸ ਮੌਕੇ ਵਿਦਿਆਰਥੀਆਂ ਨੇ ਭਗਵਾਨ ਸ੍ਰੀ ਰਾਮ, ਮਾਤਾ ਸੀਤਾ ਅਤੇ ਸ੍ਰੀ ਲਕਸ਼ਮਣ ਦੇ ਰੂਪ ਧਾਰਨ ਕਰ ਕੇ ਰਾਮਲੀਲ੍ਹਾ ਦਾ ਜੀਵੰਤ ਮੰਚਨ ਕੀਤਾ।

Ad Position 21
No active advertisement
ਅਜੀਤ ਡੈਸਕ 20-10-2026
ਸਮਰਾਲਾ, 19 ਅਕਤੂਬਰ (ਕੁਲਵਿੰਦਰ ਸਿੰਘ)-ਟੈਗੋਰ ਗਲੋਬਲ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ ਵਿਖੇ ਦੁਸਹਿਰੇ ਦਾ ਤਿਉਹਾਰ ਸਕੂਲ ਦੇ ਡਾਇਰੈਕਟਰ ਬਾਲ ਕ੍ਰਿਸ਼ਨ ਅਨੇਜਾ ਤੇ ਸਵਾਤੀ ਅਨੇਜਾ ਦੇ ਸੁਚੱਜੇ ਮਾਰਗ ਦਰਸ਼ਨ ਹੇਠ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਮਨਾਇਆ। ਇਸ ਮੌਕੇ ਵਿਦਿਆਰਥੀਆਂ ਨੇ ਭਗਵਾਨ ਸ੍ਰੀ ਰਾਮ, ਮਾਤਾ ਸੀਤਾ ਅਤੇ ਸ੍ਰੀ ਲਕਸ਼ਮਣ ਦੇ ਰੂਪ ਧਾਰਨ ਕਰ ਕੇ ਰਾਮਲੀਲ੍ਹਾ ਦਾ ਜੀਵੰਤ ਮੰਚਨ ਕੀਤਾ। ਇਸ ਤੋਂ ਇਲਾਵਾ, ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਭਜਨ, ਕਵਿਤਾਵਾਂ, ਨਾਚ ਤੇ ਭਾਸ਼ਨ ਪੇਸ਼ ਕਰ ਕੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਦਿੱਤਾ। ਉਪਰੰਤ ਸਕੂਲ ਦੇ ਪ੍ਰਿੰਸੀਪਲ ਮਨੋਜ ਕੁਮਾਰ ਨੇ ਸ੍ਰੀ ਰਾਮ ਤੇ ਸ੍ਰੀ ਲਕਸ਼ਮਣ ਦੇ ਰੂਪ ਵਿਚ ਸਜੇ ਵਿਦਿਆਰਥੀਆਂ ਦੇ ਨਾਲ ਮਿਲ ਕੇ ਰਾਵਣ ਦੇ ਪੁਤਲੇ ਦਾ ਦਹਨ ਕੀਤਾ। ਅੰਤ ਵਿਚ ਰਾਮ ਦਰਬਾਰ ਦੀ ਪੂਜਾ-ਅਰਚਨਾ ਨਾਲ ਇਸ ਸ਼ਾਨਦਾਰ ਸਮਾਰੋਹ ਦੀ ਸਮਾਪਤੀ ਹੋਈ।
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਜਥੇਬੰਦੀਆਂ ਵਲੋਂ ਪਰਮਿੰਦਰ ਸਿੰਘ ਝੋਟੇ ਨੂੰ ਇਨਸਾਫ ਦਵਾਉਣ ਲਈ ਵਿਧਾਇਕ ਦਾ ਘੇਰਿਆ ਦਫ਼ਤਰ ਅਗਲੀ ਖ਼ਬਰ ਗੁੱਡਅਰਥ ਕਾਨਵੈਂਟ ਸਕੂਲ ਸਿਆੜ੍ਹ ਵਿਖੇ ‘ਫਨ ਪਿਕਨਿਕ’ ਆਯੋਜਿਤ
Ad Position 24