19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸੈਂਟੀਨਲ ਇੰਟਰਨੈਸ਼ਨਲ ਸਕੂਲ ਸਮਰਾਲਾ ’ਚ ਰਾਮਲੀਲ੍ਹਾ ਦਾ ਸ਼ਾਨਦਾਰ ਮੰਚਨ

ਸਮਰਾਲਾ, 19 ਅਕਤੂਬਰ (ਗੋਪਾਲ ਸੋਫਤ)-ਸੈਂਟੀਨਲ ਇੰਟਰਨੈਸ਼ਨਲ ਸਕੂਲ, ਸਮਰਾਲਾ ’ਚ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਮਨਾਇਆ। ਸਕੂਲ ਦੇ ਪ੍ਰਿੰਸੀਪਲ ਡਾ.

Ad Position 21
No active advertisement
ਕਿੰਡਰ ਗਾਰਟਨ ਸਕੂਲ ਵਿਚ ਦੁਸਹਿਰੇ ਦਾ ਤਿਉਹਾਰ ਮਨਾਉਣ ਸਮੇਂ ਤਸਵੀਰਾਂ ਬਣਾਉਣ ਵਾਲੇ ਵਿਦਿਆਰਥੀ। ਤਸਵੀਰ : ਗੋਪਾਲ ਸੋਫਤ 20-10-2026
ਸਮਰਾਲਾ, 19 ਅਕਤੂਬਰ (ਗੋਪਾਲ ਸੋਫਤ)-ਸੈਂਟੀਨਲ ਇੰਟਰਨੈਸ਼ਨਲ ਸਕੂਲ, ਸਮਰਾਲਾ ’ਚ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਮਨਾਇਆ। ਸਕੂਲ ਦੇ ਪ੍ਰਿੰਸੀਪਲ ਡਾ. ਪੂਨਮ ਸ਼ਰਮਾ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਰਾਮ ਲੀਲਾ ਦਾ ਸ਼ਾਨਦਾਰ ਮੰਚਨ ਕੀਤਾ ਅਤੇ ਰਾਵਣ ਦੇ ਪੁਤਲੇ ਦਾ ਦਹਨ ਕਰ ਕੇ ਬੁਰਾਈ ਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਦਿੱਤਾ। ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਵਿਦਿਆਰਥੀਆਂ ਵਲੋਂ ਰਾਮ ਲੀਲ੍ਹਾ ਦੀ ਪੇਸ਼ਕਾਰੀ ਨਾਲ ਹੋਈ। ਜਿਸ ’ਚ ਉਨ੍ਹਾਂ ਨੇ ਭਗਵਾਨ ਸ੍ਰੀ ਰਾਮ, ਮਾਤਾ ਸੀਤਾ, ਲਕਸ਼ਮਣ ਤੇ ਰਾਵਣ ਦੀਆਂ ਭੂਮਿਕਾਵਾਂ ਨੂੰ ਨਿਭਾਇਆ। ਵਿਦਿਆਰਥੀਆਂ ਦੀ ਪ੍ਰਤਿਭਾ ਅਤੇ ਸਮਰਪਣ ਨੇ ਸਾਰਿਆਂ ਦਾ ਮਨ ਮੋਹ ਲਿਆ। ਇਸ ਤੋਂ ਬਾਅਦ ਵਿਦਿਆਰਥੀਆਂ ਵਲੋਂ ਡਾਂਡੀਆ ਡਾਂਸ ਪੇਸ਼ ਕੀਤਾ। ਉਪਰੰਤ ਸਕੂਲ ਦੇ ਮੈਦਾਨ ਵਿਚ ਰਾਵਣ ਦੇ ਵਿਸ਼ਾਲ ਪੁਤਲੇ ਦਾ ਦਹਨ ਕੀਤਾ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਪੂਨਮ ਸ਼ਰਮਾ ਤੇ ਅੰਮ੍ਰਿਤਪਾਲ ਕੌਰ ਢਿੱਲੋਂ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਵਿਦਿਆਰਥੀਆਂ ਵਲੋਂ ਰਾਮ ਲੀਲਾ ਤੇ ਰਾਵਨ ਦਹਨ ਰਾਹੀਂ ਸੱਭਿਆਚਾਰਕ ਕਦਰਾਂ-ਕੀਮਤਾਂ ਨੂੰ ਸਮਝਣ ਅਤੇ ਅਪਣਾਉਣ ਦੀ ਸ਼ਾਨਦਾਰ ਮਿਸਾਲ ਪੇਸ਼ ਕੀਤੀ ਗਈ ਹੈ। ਸਮਾਗਮ ਦੌਰਾਨ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਪ੍ਰੋਗਰਾਮ ਦੀ ਸਫਲਤਾ ਲਈ ਸਕੂਲ ਪ੍ਰਬੰਧਕਾਂ ਤੇ ਅਧਿਆਪਕਾਂ ਦੀ ਟੀਮ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਗਈ। ਸੈਂਟੀਨਲ ਇੰਟਰਨੈਸ਼ਨਲ ਸਕੂਲ, ਸਮਰਾਲਾ ਵਲੋਂ ਇਸ ਸਮਾਗਮ ਰਾਹੀਂ ਸਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਵਿਦਿਆਰਥੀਆਂ ਵਿਚ ਨੈਤਿਕ ਕਦਰਾਂ-ਕੀਮਤਾਂ ਵਿਕਸਿਤ ਕਰਨ ਦੀ ਦਿਸ਼ਾ ਵਿਚ ਇਕ ਹੋਰ ਸ਼ਲਾਘਾਯੋਗ ਕਦਮ ਹੈ ।
Ad Position 22
No active advertisement
ਪਿਛਲੀ ਖ਼ਬਰ ਦੁਸਹਿਰੇ ਮੌਕੇ ਦੋਰਾਹਾ ਦੇ ਸੱਭਿਆਚਾਰਕ ਮੇਲੇ ਵਿਚ ਨਾਮਵਰ ਗਾਇਕ ਪਾਉਣਗੇ ਧਮਾਲਾਂ ਮੰਤਰੀ ਮੁੰਡੀਆਂ, ਵਿਧਾਇਕ ਗਿਆਸਪੁਰਾ ਸ... ਅਗਲੀ ਖ਼ਬਰ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ’ਚ ਦੁਸਹਿਰਾ ਮੇਲਾ ਮਨਾਇਆ
Ad Position 24