ਰਾਧਾ ਵਾਟਿਕਾ ਸੀ. ਸੈ. ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ
ਖੰਨਾ, 19 ਅਕਤੂਬਰ (ਹਰਜਿੰਦਰ ਸਿੰਘ ਲਾਲ)-ਰਾਧਾ ਵਾਟਿਕਾ ਸੀ. ਸੈ.
ਖੰਨਾ, 19 ਅਕਤੂਬਰ (ਹਰਜਿੰਦਰ ਸਿੰਘ ਲਾਲ)-ਰਾਧਾ ਵਾਟਿਕਾ ਸੀ. ਸੈ. ਸਕੂਲ ਖੰਨਾ ਵਿਖੇ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਡਾਇਰੈਕਟਰ ਅਰਵਿੰਦ ਸਕਰਸੁਧਾ, ਸਕੂਲ ਦੀ ਪ੍ਰਿੰਸੀਪਲ ਅਨੁਪਮਾ ਸ਼ਰਮਾ ਤੇ ਆਰ. ਵੀ. ਮਾਡਲ ਸਕੂਲ ਦੀ ਪ੍ਰਿੰਸੀਪਲ ਡਾ. ਮੰਜਲੀ ਮੈਨਨ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਸਕੂਲ ਦੀ ਇਕ ਵਿਦਿਆਰਥਣ ਨੇ ਦੁਸਹਿਰੇ ਦੇ ਮਹੱਤਵ ਬਾਰੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਸਾਰਿਆਂ ਨੂੰ ਇਸ ਤਿਉਹਾਰ ਦੀ ਮਹੱਤਤਾ ਤੋਂ ਜਾਣੂ ਕਰਵਾਇਆ। ਇਸ ਤੋਂ ਬਾਅਦ ਸੱਤਵੀਂ ਅਤੇ ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਵਲੋਂ ਸ਼ਰਧਾ ਭਾਵਨਾ ਨਾਲ ‘ਰਾਮ ਸੀਆ ਰਾਮ’ ਭਜਨ ਗਾਇਆ। ਇਸ ਦੇ ਨਾਲ ਹੀ ਰਾਵਣ ਵਧ ਨਾਲ ਸੰਬੰਧਤ ਇਕ ਲਘੂ ਨਾਟਕ ਵੀ ਪੇਸ਼ ਕੀਤਾ, ਜਿਸ ਦਾ ਸਭ ਨੇ ਭਰਪੂਰ ਆਨੰਦ ਮਾਣਿਆ। ਪ੍ਰੋਗਰਾਮ ਦੇ ਅੰਤ ਵਿਚ ਸਕੂਲ ਦੀ ਪ੍ਰਿੰਸੀਪਲ ਅਨੁਪਮਾ ਸ਼ਰਮਾ ਨੇ ਸਾਰਿਆਂ ਨੂੰ ਦੁਸਹਿਰੇ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਗਵਾਨ ਸ੍ਰੀ ਰਾਮ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਸੰਦੇਸ਼ ਦਿੱਤਾ।