20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਪਿੰਡ ਨਿਜ਼ਾਮਪੁਰ ਦੇ ਗੁ: ਸ਼ਹੀਦਗੜ੍ਹ ਵਿਖੇ ਦਸਮੀਂ ਅਤੇ ਦੁਸਹਿਰੇ ਦਾ ਤਿਉਹਾਰ ਮਨਾਇਆ

ਮਲੌਦ, 20 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿੰਡ ਨਿਜ਼ਾਮਪੁਰ ਦੇ ਗੁਰਦੁਆਰਾ ਸ਼ਹੀਦਗੜ੍ਹ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਜਥੇਦਾਰ ਬਾਬਾ ਧਰਮਪਾਲ ਸਿੰਘ ਦੀ ਰਹਿਨੁਮਾਈ ਹੇਠ ਗੁਰਮਤਿ ਸਮਾਗਮ ਹੋਇਆ।

Ad Position 21
No active advertisement
ਅਜੀਤ ਡੈਸਕ 21-10-2026
ਮਲੌਦ, 20 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿੰਡ ਨਿਜ਼ਾਮਪੁਰ ਦੇ ਗੁਰਦੁਆਰਾ ਸ਼ਹੀਦਗੜ੍ਹ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਜਥੇਦਾਰ ਬਾਬਾ ਧਰਮਪਾਲ ਸਿੰਘ ਦੀ ਰਹਿਨੁਮਾਈ ਹੇਠ ਗੁਰਮਤਿ ਸਮਾਗਮ ਹੋਇਆ। ਉਨਾਂ ਵੱਲੋਂ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੁੜਨ ਅਤੇ ਅੰਮ੍ਰਿਤਪਾਨ ਕਰਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ ਗਿਆ। ਇਸ ਮੌਕੇ ਉਨ੍ਹਾਂ ਨਸਿਆ ਖਿਲਾਫ਼ ਲੜਦਿਆਂ ਆਪਣੀ ਸ਼ਹਾਦਤ ਦੇਣ ਵਾਲੇ ਪਰਮਿੰਦਰ ਸਿੰਘ ਝੋਟਾ ਸੰਬੰਧੀ ਇਨਸਾਫ ਮਿਲਣ ਬਾਰੇ ਵੀ ਕਿਹਾ। ਇਸ ਸਮਾਗਮ ਵਿੱਚ ਢਾਡੀ ਜੱਥਾ ਬੀਬੀ ਸੁਮਨਦੀਪ ਕੌਰ ਖਾਲਸਾ ਕੁੱਪ ਰਹੀੜਾ, ਕਵੀਸ਼ਰੀ ਜਥਾ ਬੀਬੀ ਗਗਨਦੀਪ ਕੌਰ, ਬੀਬੀ ਸਿਮਰਜੀਤ ਕੌਰ ਰੁੜਕੀ ਅਤੇ ਭਾਈ ਜਸਵੰਤ ਸਿੰਘ ਮਾਲੇਰਕੋਟਲਾ ਦੇ ਜੱਥੇ ਨੇ ਗੁਰਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਪੁੱਜੀਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸੰਤ ਬਾਬਾ ਵਿਸਾਖਾ ਸਿੰਘ ਕਲਿਆਣ, ਸੰਤ ਬਾਬਾ ਅਜੀਤ ਸਿੰਘ ਸੁਲਤਾਨਪੁਰ ਲੋਧੀ, ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ, ਸਾਬਕਾ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ, ਸਾਬਕਾ ਚੇਅਰਮੈਨ ਕਮਲਜੀਤ ਸਿੰਘ ਸਿਆੜ, ਸੁਖਮਿੰਦਰ ਕੌਰ, ਹਰਨਾਮ ਸਿੰਘ ਧਮੋਟ ਕਲਾਂ, ਧਰਮ ਸਿੰਘ ਨੀਲਾ ਪੰਚ, ਜਥੇ: ਕਿਰਪਾਲ ਸਿੰਘ, ਹਰਨਾਮ ਸਿੰਘ ਨਿਜ਼ਾਮਪੁਰ, ਗੁਰਪ੍ਰੀਤ ਸਿੰਘ ਲਾਡੀ, ਜਗਜੀਤ ਸਿੰਘ ਆਦਿ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਸਟੇਜ ਦਾ ਸੰਚਾਲਨ ਪ੍ਰਧਾਨ ਸੁਖਜਿੰਦਰ ਸਿੰਘ ਆਲਮਗੀਰ ਵੱਲੋਂ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ 16 ਸਾਲ ਪਹਿਲਾਂ ਬਣਿਆ ਸਰਕਾਰੀ ਪਾਰਕ ਅੱਜ ਤਰਸਯੋਗ ਹਾਲਤ ’ਚ ਅਗਲੀ ਖ਼ਬਰ ਮਿਲਟਰੀ ਗਰਾਊਂਡ ਵਿਚ ਧੂਮਧਾਮ ਨਾਲ ਮਨਾਇਆ ਗਿਆ ਦੁਸਹਿਰਾ
Ad Position 24