20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਦੋਰਾਹਾ ’ਚ ਕਾਂਗਰਸ ਵਲੋਂ ਮੋਮਬੱਤੀ ਮਾਰਚ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਦੀ ਅਗਵਾਈ ਹੇਠ ਬੇਅੰਤ ਸਿੰਘ ਚੌਕ ਤੋਂ ਰੇਲਵੇ ਸਟੇਸ਼ਨ ਤੱਕ ਕੱਢਿਆ ਮਾਰਚ

ਦੋਰਾਹਾ, 20 ਅਕਤੂਬਰ (ਮਨਜੀਤ ਸਿੰਘ ਗਿੱਲ)- ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਜਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਲਖਬੀਰ ਸਿੰਘ ਲੱਖਾ ਦੀ ਅਗਵਾਈ ਵਿੱਚ ਦੋਰਾਹਾ ਵਿੱਚ ਕੈਂਡਲ ਮਾਰਚ ਕੱਢਿਆ ਗਿਆ। ਇਸ ਮਾਰਚ ਦੀ ਅਗਵਾਈ ਪਾਇਲ ਦੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਖੰਨਾ ਦੇ ਪ੍ਰਧਾਨ ਲਖਵੀਰ ਸਿੰਘ ਲੱਖਾ, ਚੇਅਰਮੈਨ ਬੰਤ ਸਿੰਘ ਦੋਬੁਰਜੀ ਤੇ ਸ਼ਹਿਰੀ ਕਾਂਗਰਸ ਪ੍ਰਧਾਨ ਵਿਨੀਤ ਆਸ਼ਟ ਨੇ ਕੀਤੀ।

Ad Position 21
No active advertisement
ਅਜੀਤ ਡੈਸਕ 21-10-2026
ਦੋਰਾਹਾ, 20 ਅਕਤੂਬਰ (ਮਨਜੀਤ ਸਿੰਘ ਗਿੱਲ)- ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਜਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਲਖਬੀਰ ਸਿੰਘ ਲੱਖਾ ਦੀ ਅਗਵਾਈ ਵਿੱਚ ਦੋਰਾਹਾ ਵਿੱਚ ਕੈਂਡਲ ਮਾਰਚ ਕੱਢਿਆ ਗਿਆ। ਇਸ ਮਾਰਚ ਦੀ ਅਗਵਾਈ ਪਾਇਲ ਦੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਖੰਨਾ ਦੇ ਪ੍ਰਧਾਨ ਲਖਵੀਰ ਸਿੰਘ ਲੱਖਾ, ਚੇਅਰਮੈਨ ਬੰਤ ਸਿੰਘ ਦੋਬੁਰਜੀ ਤੇ ਸ਼ਹਿਰੀ ਕਾਂਗਰਸ ਪ੍ਰਧਾਨ ਵਿਨੀਤ ਆਸ਼ਟ ਨੇ ਕੀਤੀ। ਮਾਰਚ ਬੇਅੰਤ ਸਿੰਘ ਚੌਕ ਤੋਂ ਸ਼ੁਰੂ ਹੋ ਕੇ ਰੇਲਵੇ ਸਟੇਸ਼ਨ ਵਿਖੇ ਸਮਾਪਤ ਹੋਇਆ।ਇਸ ਮੌਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਹੱਥਾਂ ਵਿੱਚ ਮੋਮਬੱਤੀਆਂ ਫੜ ਕੇ ਇਨਸਾਫ਼ ਦੀ ਮੰਗ ਉਠਾਈ। ਆਗੂਆਂ ਨੇ ਕਿਹਾ ਕਿ ਕਿਸੇ ਨਾਲ ਵੀ ਬੇਇਨਸਾਫ਼ੀ ਨਹੀਂ ਹੋਣੀ ਚਾਹੀਦੀ ਅਤੇ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਇਸ ਮੌਕੇ ਕੌਂਸਲਰ ਕੁਲਵੰਤ ਸਿੰਘ, ਇੰਦਰਜੀਤ ਸਿੰਘ ਸ਼ਾਲੂ, ਕੌਂਸਲਰ ਰਣਵੀਰ, ਸਾਬਕਾ ਕੌਂਸਲਰ ਰਜਿੰਦਰ ਸਿੰਘ ਗਹੀਰ, ਮਨਦੀਪ ਮਾਂਗਟ, ਅਵਤਾਰ ਸਿੰਘ, ਰਾਜਵੀਰ ਰੂਬਲ, ਰਣਜੀਤ ਪੀ.ਏ., ਹਰਿੰਦਰ ਹਿੰਦਾ, ਸੁਰਿੰਦਰ ਮਾਂਗਟ, ਡਾ. ਅਦਿਤੀ ਬੈਕਟਰ, ਬਲਜੀਤ ਮਾਂਗਟ ਅਤੇ ਮਹਿਲਾ ਕਾਂਗਰਸੀ ਵਰਕਰਾਂ ਸਮੇਤ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਮਾਜ ’ਚੋਂ ਭ੍ਰਿਸ਼ਟਾਚਾਰ ਤੇ ਨਸ਼ਿਆਂ ਰੂਪੀ ਰਾਵਣ ਨੂੰ ਫੂਕਣ ਦੀ ਲੋੜ- ਡਾ. ਸ਼ਰਮਾ ਅਗਲੀ ਖ਼ਬਰ 16 ਸਾਲ ਪਹਿਲਾਂ ਬਣਿਆ ਸਰਕਾਰੀ ਪਾਰਕ ਅੱਜ ਤਰਸਯੋਗ ਹਾਲਤ ’ਚ
Ad Position 24