ਸਮਾਜ ’ਚੋਂ ਭ੍ਰਿਸ਼ਟਾਚਾਰ ਤੇ ਨਸ਼ਿਆਂ ਰੂਪੀ ਰਾਵਣ ਨੂੰ ਫੂਕਣ ਦੀ ਲੋੜ- ਡਾ. ਸ਼ਰਮਾ
ਰਾੜਾ ਸਾਹਿਬ, 20 ਅਕਤੂਬਰ (ਸੁਖਵੀਰ ਸਿੰਘ ਚਣਕੋਈਆਂ)-ਕੇਂਦਰੀ ਮਨੁੱਖ ਅਧਿਕਾਰ ਸੰਗਠਨ ਪੰਜਾਬ ਦੇ ਪ੍ਰਧਾਨ ਡਾ. ਰਾਵਿੰਦਰਪਾਲ ਸ਼ਰਮਾ ਘੁਡਾਣੀ ਕਲਾਂ ਨੇ ਪਿੰਡ ਘੁਡਾਣੀ ਕਲਾਂ ਵਿਖੇ ਰੀਟਾ ਕੁਮਾਰੀ ਧੌਲ ਖੁਰਦ ਮਹਿਲਾ ਵਿੰਗ ਪ੍ਰਧਾਨ ਹਲਕਾ ਪਾਇਲ ਅਤੇ ਦੀਦਾਰ ਸਿੰਘ ਚਾਪੜਾ ਪ੍ਰਧਾਨ ਹਲਕਾ ਪਾਇਲ ਦੀ ਹਾਜਰੀ ਵਿੱਚ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਸਾਨੂੰ ਸਮਾਜ ਵਿੱਚੋਂ ਭ੍ਰਿਸ਼ਟਾਚਾਰ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਵਾਲੀਆਂ ਬੁਰਾਈਆਂ ਰੂਪੀ ਰਾਵਣ ਨੂੰ ਫੂਕਣ ਦੀ ਲੋੜ ਹੈ।
ਕ
ਕੇਂਦਰੀ ਮਨੁੱਖੀ ਅਧਿਕਾਰ ਸੰਗਠਨ ਪੰਜਾਬ ਦੇ ਪ੍ਰਧਾਨ ਡਾ.ਰਾਵਿੰਦਰਪਾਲ ਸ਼ਰਮਾ ਗੱਲਬਾਤ ਕਰਦੇ ਹੋਏ ਉਨ੍ਹਾਂ ਨਾਲ ਦੀਦਾਰ ਸਿੰਘ ਪ੍ਰਧਾਨ ਅਤੇ ਮਹਿਲਾ ਪ੍ਰਧਾਨ ਰੀਟਾ ਕੁਮਾਰੀ ਆਦਿ। ਤਸਵੀਰ : ਸੁਖਵੀਰ ਸਿੰਘ ਚਣਕੋਈਆਂ
21-10-2026
ਰਾੜਾ ਸਾਹਿਬ, 20 ਅਕਤੂਬਰ (ਸੁਖਵੀਰ ਸਿੰਘ ਚਣਕੋਈਆਂ)-ਕੇਂਦਰੀ ਮਨੁੱਖ ਅਧਿਕਾਰ ਸੰਗਠਨ ਪੰਜਾਬ ਦੇ ਪ੍ਰਧਾਨ ਡਾ. ਰਾਵਿੰਦਰਪਾਲ ਸ਼ਰਮਾ ਘੁਡਾਣੀ ਕਲਾਂ ਨੇ ਪਿੰਡ ਘੁਡਾਣੀ ਕਲਾਂ ਵਿਖੇ ਰੀਟਾ ਕੁਮਾਰੀ ਧੌਲ ਖੁਰਦ ਮਹਿਲਾ ਵਿੰਗ ਪ੍ਰਧਾਨ ਹਲਕਾ ਪਾਇਲ ਅਤੇ ਦੀਦਾਰ ਸਿੰਘ ਚਾਪੜਾ ਪ੍ਰਧਾਨ ਹਲਕਾ ਪਾਇਲ ਦੀ ਹਾਜਰੀ ਵਿੱਚ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਸਾਨੂੰ ਸਮਾਜ ਵਿੱਚੋਂ ਭ੍ਰਿਸ਼ਟਾਚਾਰ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਵਾਲੀਆਂ ਬੁਰਾਈਆਂ ਰੂਪੀ ਰਾਵਣ ਨੂੰ ਫੂਕਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਸਾਨੂੰ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਦਿੰਦਾ ਹੈ, ਪਰ ਇਸ ਸੰਦੇਸ਼ ਨੂੰ ਸਿਰਫ਼ ਪੁਤਲੇ ਸਾੜਨ ਤੱਕ ਸੀਮਤ ਨਹੀਂ ਰੱਖਣਾ ਚਾਹੀਦਾ, ਸਗੋਂ ਇਸ ਨੂੰ ਆਪਣੇ ਜੀਵਨ ਅਤੇ ਸਮਾਜ ਵਿੱਚ ਵੀ ਅਪਣਾਉਣਾ ਚਾਹੀਦਾ ਹੈ। ਡਾ. ਸ਼ਰਮਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਸਮਾਜ ਦੀ ਤਰੱਕੀ ਵਿੱਚ ਰੁਕਾਵਟ ਬਣਦਾ ਹੈ, ਜਦਕਿ ਨਸ਼ਿਆਂ ਦਾ ਵਧਦਾ ਰੁਝਾਨ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਨੁਕਸਾਨ ਪਹੁੰਚਾ ਰਿਹਾ ਹੈ। ਨੌਜਵਾਨ ਕਿਸੇ ਵੀ ਦੇਸ਼ ਅਤੇ ਸਮਾਜ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਇਸ ਲਈ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਸਿੱਖਿਆ, ਖੇਡਾਂ ਤੇ ਸਮਾਜ ਸੇਵਾ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਅੱਗੇ ਕਿਹਾ ਕਿ ਸਮਾਜ ਵਿੱਚੋਂ ਇਨ੍ਹਾਂ ਬੁਰਾਈਆਂ ਨੂੰ ਖ਼ਤਮ ਕਰਨ ਲਈ ਸਿਰਫ਼ ਸਰਕਾਰ ਜਾਂ ਪ੍ਰਸ਼ਾਸਨ ’ਤੇ ਨਿਰਭਰ ਨਹੀਂ ਰਹਿਣਾ ਚਾਹੀਦਾ, ਸਗੋਂ ਹਰ ਨਾਗਰਿਕ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਇਮਾਨਦਾਰੀ, ਜਾਗਰੂਕਤਾ ਅਤੇ ਸਾਂਝੇ ਯਤਨਾਂ ਨਾਲ ਅੱਗੇ ਆਉਣਾ ਚਾਹੀਦਾ ਹੈ।