22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਕਰਮਜੀਤ ਸਿੰਘ ਖੇਲਾ ਪਰਿਵਾਰ ਸਮੇਤ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ’ਚ ਸ਼ਾਮਿਲ

ਡੇਹਲੋਂ, 21 ਅਕਤੂਬਰ (ਅੰਮ੍ਰਿਤਪਾਲ ਸਿੰਘ ਕੈਲੇ)-ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਸੂਬੇ ਦੇ ਨੌਜਵਾਨਾਂ ਪ੍ਰਤੀ ਉਸਾਰੂ ਸੋਚ ਸਦਕਾ ਸਾਰੇ ਵਰਗਾਂ ਦੇ ਲੋਕ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਨਾਲ ਜੁੜਨ ਲੱਗੇ ਹਨ ਤਾਂ ਕਿ ਸੂਬੇ ਨੂੰ ਬੁਲੰਦੀਆਂ ਦੀਆਂ ਲੀਹਾਂ ’ਤੇ ਪਹੁੰਚਾਇਆ ਜਾ ਸਕੇ। ਇਹ ਪ੍ਰਗਟਾਵਾ ਮਾਲਵਾ ਜ਼ੋਨ ਇੰਚਾਰਜ ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ ਅਤੇ ਹਲਕਾ ਗਿੱਲ ਦੇ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਨੇ ਪਿੰਡ ਬੁਟਾਹਰੀ ਤੋਂ ਕਰਮਜੀਤ ਸਿੰਘ ਖੇਲਾ, ਕੁਲਜਿੰਦਰ ਸਿੰਘ ਖੇਲਾ ਸਮੇਤ ਪਰਿਵਾਰ ਨੂੰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਿਚ ਸ਼ਾਮਿਲ ਕਰਵਾਉਣ ਸਮੇਂ ਕੀਤਾ।

Ad Position 21
No active advertisement
ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਸੋਚ ਤੋਂ ਪ੍ਰਭਾਵਿਤ ਸਮੂਹ ਵਰਗ ਪਾਰਟੀ ਨਾਲ ਜੁੜਨ ਲੱਗੇ-ਇਆਲ਼ੀ, ਸ਼ਿਵਾਲਿਕ 22-10-2026
ਡੇਹਲੋਂ, 21 ਅਕਤੂਬਰ (ਅੰਮ੍ਰਿਤਪਾਲ ਸਿੰਘ ਕੈਲੇ)-ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਸੂਬੇ ਦੇ ਨੌਜਵਾਨਾਂ ਪ੍ਰਤੀ ਉਸਾਰੂ ਸੋਚ ਸਦਕਾ ਸਾਰੇ ਵਰਗਾਂ ਦੇ ਲੋਕ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਨਾਲ ਜੁੜਨ ਲੱਗੇ ਹਨ ਤਾਂ ਕਿ ਸੂਬੇ ਨੂੰ ਬੁਲੰਦੀਆਂ ਦੀਆਂ ਲੀਹਾਂ ’ਤੇ ਪਹੁੰਚਾਇਆ ਜਾ ਸਕੇ। ਇਹ ਪ੍ਰਗਟਾਵਾ ਮਾਲਵਾ ਜ਼ੋਨ ਇੰਚਾਰਜ ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ ਅਤੇ ਹਲਕਾ ਗਿੱਲ ਦੇ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਨੇ ਪਿੰਡ ਬੁਟਾਹਰੀ ਤੋਂ ਕਰਮਜੀਤ ਸਿੰਘ ਖੇਲਾ, ਕੁਲਜਿੰਦਰ ਸਿੰਘ ਖੇਲਾ ਸਮੇਤ ਪਰਿਵਾਰ ਨੂੰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਿਚ ਸ਼ਾਮਿਲ ਕਰਵਾਉਣ ਸਮੇਂ ਕੀਤਾ। ਇਸ ਸਮੇਂ ਕਰਮਜੀਤ ਸਿੰਘ ਖੇਲਾ ਨੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਨਾਲ ਚੱਲਣ ਦਾ ਫ਼ੈਸਲਾ ਕਰਦਿਆਂ ਕਿਹਾ ਕਿ ਉਹ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੀ ਸੋਚ ਤੋਂ ਪ੍ਰਭਾਵਿਤ ਹਨ ਅਤੇ ਉਨ੍ਹਾਂ ਦੀ ਸੋਚ ’ਤੇ ਪਹਿਰਾ ਦਿੰਦਿਆਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ ਅਤੇ ਹਲਕਾ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਕ ਵਲੋਂ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਦਾ ਸਿਰੋਪਾਓ ਨਾਲ ਸਨਮਾਨ ਕੀਤਾ। ਆਗੂਆਂ ਨੇ ਕਿਹਾ ਕਿ ਵੱਖ-ਵੱਖ ਵਰਗਾਂ ਦਾ ਪਾਰਟੀ ਨਾਲ ਜੁੜਨਾ ਇਸ ਗੱਲ ਦਾ ਪ੍ਰਤੀਕ ਹੈ ਕਿ ਲੋਕ ਪੰਜਾਬ ਦੇ ਹਿਤਾਂ ਅਤੇ ਪੰਜਾਬ ਦੀ ਆਪਣੀ ਸਿਆਸੀ ਆਵਾਜ਼ ਨੂੰ ਮਜ਼ਬੂਤ ਕਰਨ ਲਈ ਅੱਗੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਪਿੰਡ ਪੱਧਰ ’ਤੇ ਲੋਕਾਂ ਨਾਲ ਸੰਪਰਕ ਵਧਾਉਂਦਿਆਂ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਇਆ ਜਾਵੇਗਾ। ਇਸ ਸਮੇਂ ਹਲਕਾ ਗਿੱਲ ਯੂਥ ਵਿੰਗ ਪ੍ਰਧਾਨ ਮਨਜੋਤ ਸਿੰਘ ਡੇਹਲੋਂ, ਕਰਮਜੀਤ ਸਿੰਘ ਖੇਲਾ ਬੁਟਾਹਰੀ, ਕੁਲਜਿੰਦਰ ਸਿੰਘ ਮੋਨੀ ਖੇਲਾ, ਗੁਰਮਿੰਦਰ ਸਿੰਘ ਬੁਰਜ ਸਮੇਤ ਹੋਰ ਆਗੂ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸਾਡੀ ਵੋਟ, ਸਾਡਾ ਅਧਿਕਾਰ ਸਾਡਾ, ਐਸ. ਆਈ. ਆਰ. ਵਿਰੁੱਧ 23 ਅਕਤੂਬਰ ਨੂੰ ਖੰਨਾ ਵਿਖੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਖੰਨਾ ਵਿਚ ਪੁਲਿਸ ਯਾਦਗਾਰੀ ਦਿਵਸ ਮਨਾਇਆ, ਸ਼ਹੀਦਾਂ ਦੇ ਨੂੰ ਪਰਿਵਾਰਾਂ ਨੂੰ ਕੀਤਾ ਸਨਮਾਨਿਤ
Ad Position 24