21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਹਲਕਾ ਸਾਹਨੇਵਾਲ ਦੇ ਕਾਂਗਰਸੀ ਆਗੂਆਂ ਵਲੋਂ ਪੰਜਾਬ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ

ਕੁਹਾੜਾ, 21 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੀ ਸੀਨੀਅਰ ਕਾਂਗਰਸੀ ਲੀਡਰਸ਼ਿਪ ਵਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਨਾਲ ਅਹਿਮ ਮੁਲਾਕਾਤ ਕੀਤੀ ਗਈ। ਇਸ ਮੌਕੇ ਐਡਵੋਕੇਟ ਮਨਵੀਰ ਸਿੰਘ ਧਾਲੀਵਾਲ, ਕੌਂਸਲਰ ਪਾਲ ਸਿੰਘ ਗਰੇਵਾਲ, ਗੁਰਦੇਵ ਸਿੰਘ ਲਾਪਰਾਂ, ਕੈਪਟਨ ਸੁਖਜੀਤ ਸਿੰਘ ਹਰਾ, ਸਤਿੰਦਰਪਾਲ ਸਿੰਘ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।

Ad Position 21
No active advertisement
ਅਜੀਤ ਡੈਸਕ 22-10-2026
ਕੁਹਾੜਾ, 21 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੀ ਸੀਨੀਅਰ ਕਾਂਗਰਸੀ ਲੀਡਰਸ਼ਿਪ ਵਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਨਾਲ ਅਹਿਮ ਮੁਲਾਕਾਤ ਕੀਤੀ ਗਈ। ਇਸ ਮੌਕੇ ਐਡਵੋਕੇਟ ਮਨਵੀਰ ਸਿੰਘ ਧਾਲੀਵਾਲ, ਕੌਂਸਲਰ ਪਾਲ ਸਿੰਘ ਗਰੇਵਾਲ, ਗੁਰਦੇਵ ਸਿੰਘ ਲਾਪਰਾਂ, ਕੈਪਟਨ ਸੁਖਜੀਤ ਸਿੰਘ ਹਰਾ, ਸਤਿੰਦਰਪਾਲ ਸਿੰਘ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਮੁਲਾਕਾਤ ਦੌਰਾਨ ਆਗੂਆਂ ਨੇ ਹਲਕਾ ਸਾਹਨੇਵਾਲ ਦੀ ਮੌਜੂਦਾ ਰਾਜਨੀਤਕ ਸਥਿਤੀ, ਜ਼ਮੀਨੀ ਪੱਧਰ ’ਤੇ ਪਾਰਟੀ ਦੀ ਸਰਗਰਮੀ ਅਤੇ ਲੋਕਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ। ਇਸ ਦੇ ਨਾਲ ਹੀ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ ਗਈ। ਆਗੂਆਂ ਨੇ ਹਲਕੇ ਦੇ ਰਾਜਨੀਤਕ ਹਾਲਾਤ ਅਤੇ ਪਾਰਟੀ ਦੀ ਜ਼ਮੀਨੀ ਪੱਧਰ ’ਤੇ ਮੌਜੂਦਗੀ ਬਾਰੇ ਆਪਣੇ ਵਿਚਾਰ ਰੱਖੇ। ਇਸ ਮੌਕੇ ਹਲਕੇ ਵਿਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਮਜ਼ਬੂਤ ਕਰਨ, ਵਰਕਰਾਂ ਨਾਲ ਬਿਹਤਰ ਤਾਲਮੇਲ ਬਣਾਉਣ ਅਤੇ ਲੋਕਾਂ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਵਰਗੇ ਵਿਸ਼ਿਆਂ ’ਤੇ ਵੀ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਤਾਜ ਪਰਵਿੰਦਰ ਸਿੰਘ ਸੋਨੂੰ ਅਤੇ ਸੁਖਵਿੰਦਰ ਸਿੰਘ ਬੱਲੂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਸਰਪੰਚ ਰਾਜਪਾਲ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ ਅਗਲੀ ਖ਼ਬਰ ‘ ਸਨ ਸਿਟੀ ਕਾਲੋਨੀ’ ’ਚ ‘ਫਰੈਂਡਜ਼ ਕਲੱਬ’ ਦੀਆਂ ਔਰਤ ਮੈਂਬਰਾਂ ਨੇ ਦੁਸਹਿਰੇ ਦਾ ਤਿਉਹਾਰ ਮਨਾਇਆ
Ad Position 24