21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਗੁਰਮੀਤ ਸਿੰਘ ਗੱਦੋਵਾਲ ਪੁਲਿਸ ਜ਼ਿਲ੍ਹਾ ਖੰਨਾ ਐੱਸ. ਸੀ. ਵਿੰਗ ਦੇ ਪ੍ਰਧਾਨ ਨਿਯੁਕਤ

ਕੁਹਾੜਾ, 21 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਗੁਰਮੀਤ ਸਿੰਘ ਗੱਦੋਵਾਲ ਨੂੰ ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ. ਸੀ.

Ad Position 21
No active advertisement
ਗੁਰਮੀਤ ਸਿੰਘ ਗੱਦੋਵਾਲ ਦੀ ਤਸਵੀਰ। 22-10-2026
ਕੁਹਾੜਾ, 21 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਗੁਰਮੀਤ ਸਿੰਘ ਗੱਦੋਵਾਲ ਨੂੰ ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ. ਸੀ. ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ’ਤੇ ਗੁਲਜ਼ਾਰ ਸਿੰਘ ਰਣੀਕੇ ਦੇ ਦਿਸ਼ਾ ਨਿਰਦੇਸ਼ਾਂ ’ਤੇ ਕੀਤੀ ਗਈ, ਜਿਸ ਅਨੁਸਾਰ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਵਲੋਂ ਗੁਰਮੀਤ ਸਿੰਘ ਗੱਦੋਵਾਲ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ ਗਈ। ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਗੁਰਮੀਤ ਸਿੰਘ ਗੱਦੋਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ’ਤੇ ਜੋ ਭਰੋਸਾ ਪ੍ਰਗਟ ਕਰਦਿਆਂ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਲਗਨ, ਮਿਹਨਤ, ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਭਲਾਈ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਦਿਨ-ਰਾਤ ਇੱਕ ਕਰ ਦੇਣਗੇ ਅਤੇ ਲੋਕਾਂ ਨੂੰ ਪਾਰਟੀ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕਰਨਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਲੋਕਾਂ ਦੇ ਹਿਤਾਂ ਦੀ ਰਾਖੀ ਅਤੇ ਪੰਜਾਬ ਦੀ ਬਿਹਤਰੀ ਲਈ ਯਤਨਸ਼ੀਲ ਰਿਹਾ ਹੈ ਅਤੇ ਉਹ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਸਮਾਜ ਦੇ ਲੋੜਵੰਦ ਵਰਗਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣ ਲਈ ਵੀ ਯਤਨ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਬਾਬਾ ਜ਼ੋਰਾਵਰ ਸਿੰਘ ਫ਼ਤਿਹ ਸਿੰਘ ਸਕੂਲ ਵੱਲੋਂ ਵੱਖ-ਵੱਖ ਵਿੱਦਿਅਕ ਟੂਰ ਅਗਲੀ ਖ਼ਬਰ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਨੇ ਯੂਨੀਵਰਸਿਟੀ ਯੂਥ ਫੈਸਟ 2026 ’ਚ 25 ਮੈਡਲ ਅਤੇ 2 ਓਵਰਆਲ ਟਰਾਫੀਆਂ ਜਿੱਤ ਕੇ ਗੱਡੇ ਝ...
Ad Position 24