ਇਤਿਹਾਸਿਕ ਗੁਰਦੁਆਰਾ ਸ਼੍ਰੀ ਰੇਰੂ ਸਾਹਿਬ ਵਿਖੇ ਧਾਰਮਿਕ ਸਮਾਗਮ 27 ਨੂੰ
ਸਾਹਨੇਵਾਲ, 23 ਅਕਤੂਬਰ (ਅਮਰਜੀਤ ਸਿੰਘ ਮੰਗਲੀ)-ਦਸਵੇਂ ਪਾਤਿਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸ਼੍ਰੀ ਰੇਰੂ ਸਾਹਿਬ ਜੀ. ਟੀ.
ਸਾਹਨੇਵਾਲ, 23 ਅਕਤੂਬਰ (ਅਮਰਜੀਤ ਸਿੰਘ ਮੰਗਲੀ)-ਦਸਵੇਂ ਪਾਤਿਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸ਼੍ਰੀ ਰੇਰੂ ਸਾਹਿਬ ਜੀ. ਟੀ. ਰੋਡ ਨੰਦਪੁਰ ਸਾਹਨੇਵਾਲ ਵਿਖੇ ਧਾਰਮਿਕ ਸਮਾਗਮ 27 ਅਕਤੂਬਰ ਨੂੰ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਬਲਜੀਤ ਸਿੰਘ ਹਰਾ ਨੇ ਦੱਸਿਆ ਕਿ ਦੇਸ਼ ਵਿਦੇਸ਼ ਤੋਂ ਪਹੁੰਚਣ ਵਾਲੇ ਪੰਥ ਪ੍ਰਸਿੱਧ ਕੀਰਤਨੀਏ ਜਿੱਥੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਗੁਰਬਾਣੀ ਕੀਰਤਨ ਤੇ ਵਿਸ਼ੇਸ਼ ਦੀਵਾਨ ਸਜਾਏ ਜਾਣਗੇ। ਪਹਿਲਾ ਕੀਰਤਨ ਦੀਵਾਨ ਸਵੇਰੇ 10.30 ਤੋਂ ਦੁਪਹਿਰ 12.30 ਵਜੇ ਤੱਕ ਹੋਵੇਗਾ। ਜਦਕਿ ਦੂਜਾ ਕੀਰਤਨ ਦੀਵਾਨ ਦੁਪਹਿਰ 12.30 ਵਜੇ ਤੋਂ 1.30 ਵਜੇ ਤੱਕ ਸਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਧਾਰਮਿਕ ਸਮਾਗਮ ਸਿੱਖ ਸੰਗਤਾਂ ਨੂੰ ਗੁਰਮਤਿ ਸਿਧਾਂਤਾਂ ਨਾਲ ਜੋੜਨ ਦੇ ਨਾਲ ਨਾਲ ਸਿੱਖ ਧਰਮ ਦੀਆਂ ਮਹਾਨ ਪਰੰਪਰਾਵਾਂ ਨੂੰ ਅੱਗੇ ਵਧਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਵਾਈਸ ਪ੍ਰਧਾਨ ਮਲਕੀਤ ਸਿੰਘ ਹਰਾ ਇਲਾਕੇ ਦੇ ਪੰਚ ਸਰਪੰਚ ਅਤੇ ਹੋਰ ਸਿੱਖ ਸੰਗਤਾਂ ਹਾਜ਼ਰ ਸਨ।