24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਪੰਜਾਬ ਪਬਲਿਕ ਸਕੂਲ ਰੁਪਾਲੋਂ ਵਿਖੇ ਪੰਜਾਬ ਡੇਅ ਦਿਵਸ ਨੂੰ ਸਮਰਪਿਤ ਹੋਇਆ ਪ੍ਰਭਾਵਸ਼ਾਲੀ ਸਮਾਗਮ

ਬੀਜਾ, 23 ਅਕਤੂਬਰ (ਕਸ਼ਮੀਰਾ ਸਿੰਘ ਬਗਲੀ)-ਇਲਾਕੇ ਦੀ ਨਾਮਵਾਰ ਵਿਦਿੱਅਕ ਸੰਸਥਾ ਪੰਜਾਬ ਪਬਲਿਕ ਸੀਨੀ: ਸੈਕੰ: ਸਕੂਲ ਰੁਪਾਲੋ (ਸੀ. ਬੀ.

Ad Position 21
No active advertisement
ਅਜੀਤ ਡੈਸਕ 24-10-2026
ਬੀਜਾ, 23 ਅਕਤੂਬਰ (ਕਸ਼ਮੀਰਾ ਸਿੰਘ ਬਗਲੀ)-ਇਲਾਕੇ ਦੀ ਨਾਮਵਾਰ ਵਿਦਿੱਅਕ ਸੰਸਥਾ ਪੰਜਾਬ ਪਬਲਿਕ ਸੀਨੀ: ਸੈਕੰ: ਸਕੂਲ ਰੁਪਾਲੋ (ਸੀ. ਬੀ. ਐਸ. ਈ. ਬੋਰਡ) ਵਿਖੇ “ਪੰਜਾਬ ਡੇ” ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪ੍ਰੋਗਰਾਮ ਵਿੱਚ ਨਰਸਰੀ ਤੋ ਲੈ ਕੇ ਦੂਜੀ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਪ੍ਰੋਗਰਾਮ ਨੂੰ ਮਨਾਉਣ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪੰਜਾਬ ਦੇ ਅਮੀਰ ਸੱਭਿਆਚਾਰ, ਵਿਰਸੇ, ਇਤਿਹਾਸ ਅਤੇ ਪੰਜਾਬੀ ਮਾਂ ਬੋਲੀ ਨਾਲ ਜੋੜਨਾ ਸੀ। ਇਸ ਮੌਕੇ ਵਿਦਿਆਰਥੀਆਂ ਨੇ ਪੰਜਾਬੀ ਕਵਿਤਾਵਾਂ, ਲੋਕ ਗੀਤਾਂ, ਗਿੱਧੇ, ਭੰਗੜਾ ਅਤੇ ਕੋਰੀੳਗ੍ਰਾਫੀ ਦੀਆਂ ਬਹੁਤ ਸ਼ਾਨਦਾਰ ਪੇਸ਼ਕਾਰੀਆਂ ਪੇਸ਼ ਕੀਤੀਆਂ। ਕੋਰੀੳਗ੍ਰਾਫੀ ਬੇਮਿਸਾਲ ਸੀ। ਜਿਸ ਵਿੱਚ ਪੰਜਾਬੀ ਵਿਰਸਾ ਅਤੇ ਸੱਭਿਆਚਾਰ ਪੂਰੀ ਤਰਾਂ ਝਲਕਦਾ ਸੀ। ਇਸ ਮੌਕੇ ਸ਼ੋਅ ਐਂਡ ਟੈੱਲ ਪ੍ਰੋਗਰਾਮ ਵਿੱਚ ਨੰਨੇ-ਮੁੰਨੇ ਕਲਾਕਾਰਾਂ ਨੇ ਆਪੋ–ਆਪਣੀਆਂ ਕਵਿਤਾਵਾਂ ਪੇਸ਼ ਕੀਤੀਆਂ। ਇਸ ਮੌਕੇ ਮੁੱਖ ਮਹਿਮਾਨ ਰਾਜਪਾਲ ਕੌਰ ਗਰੇਵਾਲ, ਡਾਇਰੈਕਟਰ ਕਰਮਵੀਰ ਸਿੰਘ, ਡਇਰੈਕਟਰ ਜਸਪ੍ਰੀਤ ਕੌਰ, ਅਨਹਦਵੀਰ ਸਿੰਘ ਉਚੇਚੇ ਤੌਰ ਤੇ ਸ਼ਾਮਿਲ ਹੋਏ। ਰਾਜਪਾਲ ਕੌਰ ਨੇ ਵਿਦਿਆਰਥੀਆਂ ਨੂੰ ਪੰਜਾਬ ਮਾਂ ਬੋਲੀ ਦਾ ਸਤਿਕਾਰ ਕਰਨ ਅਤੇ ਅਮੀਰ ਵਿਰਸੇ ਨੂੰ ਸੰਭਾਲਣ ਦੀ ਸਿੱਖਿਆ ਦਿੱਤੀ। ਵਾਈਸ ਪ੍ਰਿੰਸੀਪਲ ਨਵਨੀਤ ਕੌਰ ਨੇ ਵੀ ਪੰਜਾਬ ਦੇ ਮਹਾਨ ਨਾਇਕਾਂ, ਸੱਭਿਆਚਾਰ ਅਤੇ ਇਤਿਹਾਸ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਉਹਨਾਂ ਨੇ ਸਕੂਲ ਦੀਆਂ ਵਿਸ਼ੇਸ਼ਤਾਵਾਂ ਅਤੇ ਸਹੂਲਤਾ ਦਾ ਵੀ ਵਿਸਥਾਰ ਨਾਲ ਵਰਨਣ ਕੀਤਾ। ਅੰਤ ਵਿੱਚ ਗੁਲਜ਼ਾਰ ਗਰੁੱਪ ਆਫ ਇੰਸਟੀਚਿਊਟ ਖੰਨਾਂ ਵਿਖੇ ਕਰਵਾਏ ਗਏ ਵਰਲਡ ਸਟੂਡੈਂਟ ਡੇ ਪ੍ਰੋਗਰਾਮ ਵਿੱਚ ਦਸਵੀਂ ਜਮਾਤ ਦੀਆਂ ਵਿਦਿਆਰਥਣਾਂ ਸਿਮਰਨ ਕੌਰ ਅਤੇ ਨਵਿਆ ਸ਼ਰਮਾਂ ਨੂੰ ਅੀ ਨਾਲ ਸਬੰਧਿਤ ਆਈ. ਓ. ਟੀ ਕਰਾਫਟ ਮਾਡਲ ਵਿੱਚ ਦੂਜੀ ਪੁਜੀਸ਼ਨ ਹਾਸਲ ਕਰਨ ਲਈ ਸਨਮਾਨਿਤ ਕੀਤਾ ਗਿਆ। ਸਕੂਲ ਵਿੱਚ ਪ੍ਰੀ-ਨਰਸਰੀ ਅਤੇ ਨਰਸਰੀ ਕਲਾਸ ਨੂੰ ਦਿੱਤੀਆਂ ਜਾਣ ਵਾਲੀਆਂ ਸਪੈਸ਼ਲ ਰਿਆਇਤਾਂ ਅਤੇ ਸਕੂਲ ਵਿੱਚ ਸ਼ੁਰੂ ਹੋਣ ਜਾ ਰਹੀ ਸਪੋਰਟਸ ਅਕੈਡਮੀ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਪ੍ਰੋਗਰਾਮ ਵਿੱਚ ਪਹੁੰਚੇ ਵਿਦਿਆਰਥੀਆਂ ਦੇ ਮਾਪਿਆਂ ਦਾ ਉਚੇਚੇ ਤੌਰ ’ਤੇ ਧੰਨਵਾਦ ਕੀਤਾ ਗਿਆ। ਡਾਇਰੈਕਟਰ ਜਸਪ੍ਰੀਤ ਕੌਰ ਨੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪੇਸ਼ਕਾਰੀਆ ਦੀ ਸ਼ਲਾਘਾ ਕੀਤੀ ਅਤੇ ਆਪਣੀ ਮਾਂ ਬੋਲੀ, ਵਿਰਸੇ, ਸੱਭਿਆਚਾਰ ਅਤੇ ਇਤਿਹਾਸ ਨਾਲ ਜੁੜਨ ਅਤੇ ਇਸਨੂੰ ਸੰਭਾਲਣ ਦੀ ਸਿੱਖਿਆ ਦਿੱਤੀ।
Ad Position 22
No active advertisement
ਪਿਛਲੀ ਖ਼ਬਰ - ਪਿੰਡ ਜਰਖੜ, ਪੋਹੀੜ ਅਤੇ ਸਾਇਆਂ ਦੇ ਵਸਨੀਕਾਂ ਨੂੰ ‘ਮੇਰਾ ਘਰ ਮੇਰੇ ਨਾਮ’ ਤਹਿਤ ਪ੍ਰਾਪਰਟੀ ਕਾਰਡਾਂ ਦੀ ਵੰਡ ਅਗਲੀ ਖ਼ਬਰ ਖੇਤੀਬਾੜੀ ਵਿਭਾਗ ਬਲਾਕ ਡੇਹਲੋਂ ਵਲੋਂ ਟਿੱਬਾ ਵਿਖੇ ਆਸ਼ਾ ਵਰਕਰਾਂ ਨਾਲ ਅਹਿਮ ਮੀਟਿੰਗ ਪਰਾਲੀ ਸਾੜਨ ਨਾਲ ਹੋਣ ਵਾਲੀਆਂ ਬਿਮ...
Ad Position 24