25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਏ. ਐੱਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼, ਖੰਨਾ ਵਲੋਂ ਸਰਕਾਰੀ ਹਾਈ ਸਕੂਲ ਵਿਚ ਵਿਦਿਆਰਥੀਆਂ ਨੂੰ ਨਵੀਨਤਾਕਾਰੀ ਵਿਚਾਰਾਂ ਅਤੇ ਉਦਮਤਾ ਬਾਰੇ ਕੀਤਾ ਜਾਗਰੂਕ

ਖੰਨਾ, 24 ਅਕਤੂਬਰ (ਹਰਜਿੰਦਰ ਸਿੰਘ ਲਾਲ)-ਏ. ਐੱਸ.

Ad Position 21
No active advertisement
ਅਜੀਤ ਡੈਸਕ 25-10-2026
ਖੰਨਾ, 24 ਅਕਤੂਬਰ (ਹਰਜਿੰਦਰ ਸਿੰਘ ਲਾਲ)-ਏ. ਐੱਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼, ਖੰਨਾ ਵਲੋਂ ਇੰਸਟੀਚਿਊਸ਼ਨ ਇਨੋਵੇਸ਼ਨ ਕੌਂਸਲ ਅਤੇ ਡਾਈਸ ਅਧੀਨ ਰਘਵੀਰ ਸਿੰਘ ਫਰੀਡਮ ਫਾਈਟਰ ਸਰਕਾਰੀ ਹਾਈ ਸਕੂਲ, ਅਮਲੋਹ ਰੋਡ ਵਿਖੇ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪਰੂਫ਼ ਆਫ਼ ਕਾਂਸੈਪਟ, ਪ੍ਰੋਟੋਟਾਈਪ ਨਿਰਮਾਣ ਅਤੇ ਬਿਜ਼ਨਸ ਮਾਡਲ ਦੇ ਵਿਕਾਸ ਬਾਰੇ ਜਾਣਕਾਰੀ ਦੇਣਾ ਹੈ। ਸਕੂਲ ਦੀ ਅਧਿਆਪਕਾ ਪ੍ਰਤਿਭਾ ਨੇ ਕਾਲਜ ਦੇ ਡਾਇਰੈਕਟਰ ਡਾ. ਹਰਪ੍ਰੀਤ ਸਿੰਘ ਅਤੇ ਪ੍ਰੋਫੈਸਰ ਹਰਨੀਤ (ਐੱਚ. ਓ. ਡੀ.) ਦਾ ਸਵਾਗਤ ਕੀਤਾ। ਪ੍ਰੋਗਰਾਮ ਦੌਰਾਨ ਕਾਲਜ ਡਾਇਰੈਕਟਰ ਡਾ. ਹਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਪਰੂਫ਼ ਆਫ਼ ਕਾਂਸੈਪਟ, ਪ੍ਰੋਟੋਟਾਈਪ ਨਿਰਮਾਣ ਅਤੇ ਬਿਜ਼ਨਸ ਮਾਡਲ ਦੇ ਵਿਕਾਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸਮਝਾਇਆ ਕਿ ਕਿਸੇ ਵੀ ਨਵੇਂ ਵਿਚਾਰ ਦੀ ਵਿਹਾਰਕਤਾ ਅਤੇ ਉਪਯੋਗਤਾ ਨੂੰ ਸਾਬਤ ਕਰਨ ਲਈ ਪਰੂਫ਼ ਆਫ਼ ਕਾਂਸੈਪਟ ਇੱਕ ਮਹੱਤਵਪੂਰਨ ਪ੍ਰਕਿਰਿਆ ਹੈ, ਜਦਕਿ ਪ੍ਰੋਟੋਟਾਈਪ ਰਾਹੀਂ ਉਸ ਵਿਚਾਰ ਦਾ ਮੁੱਢਲਾ ਨਮੂਨਾ ਤਿਆਰ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਬਿਜ਼ਨਸ ਮਾਡਲ ਤਿਆਰ ਕਰਨ ਦੀ ਮਹੱਤਤਾ ਬਾਰੇ ਵੀ ਜਾਣੂ ਕਰਵਾਇਆ। ਸਕੂਲ ਦੇ ਪ੍ਰਿੰਸੀਪਲ ਬਲਵਿੰਦਰ ਸਿੰਘ ਨੇ ਕਿਹਾ ਕਿ ਅਜਿਹੇ ਗਿਆਨ ਵਰਧਕ ਪ੍ਰੋਗਰਾਮ ਵਿਦਿਆਰਥੀਆਂ ਦੇ ਬੌਧਿਕ ਵਿਕਾਸ ਅਤੇ ਉਨ੍ਹਾਂ ਦੀ ਸਿਰਜਣਾਤਮਿਕ ਸੋਚ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਹੁਨਰਾਂ ਅਤੇ ਨਵੀਨਤਾ ਨਾਲ ਸਬੰਧਿਤ ਗਤੀਵਿਧੀਆਂ ਵਿਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਸੰਸਥਾ ਦੇ ਪ੍ਰਧਾਨ ਰਾਜੇਸ਼ ਡਾਲੀ, ਉਪ-ਪ੍ਰਧਾਨ ਐਡਵੋਕੇਟ ਨਵੀਨ ਥੰਮਨ, ਜਰਨਲ ਸਕੱਤਰ ਸੰਜੀਵ ਧਮੀਜਾ, ਸੰਯੁਕਤ ਸਕੱਤਰ ਜਤਿੰਦਰ ਦੇਵਗਨ, ਸਕੱਤਰ ਰਮਰੀਸ਼ ਵਿਜ ਅਤੇ ਹੋਰ ਮੈਂਬਰਾਂ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਆਦਿਧਰਮ ਸਤਿਸੰਗ ਭਵਨ ਦਹੇੜੂ ਵਿਖੇ ਪੂਰਨਮਾਸ਼ੀ ਦੇ ਦਿਹਾੜੇ ਮੌਕੇ ਸਮਾਗਮ ਕੱਲ੍ਹ ਅਗਲੀ ਖ਼ਬਰ ਓਰੀਐਂਟ ਸਕੂਲ ਵਿਖੇ ਗਣਿਤ ਪ੍ਰਸ਼ਨੋਤਰੀ ਮੁਕਾਬਲੇ ’ਚ 12 ਸਕੂਲਾਂ ਦੀਆਂ ਟੀਮਾਂ ਨੇ ਲਿਆ ਭਾਗ
Ad Position 24