24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਖੰਨਾ ਅਨਾਜ ਮੰਡੀ ਵਿਚ ਝੋਨੇ ਦੀ ਖ਼ਰੀਦ ਤੇਜ਼, ਹੁਣ ਤੱਕ 10.70 ਲੱਖ ਕੁਇੰਟਲ ਫ਼ਸਲ ਦੀ ਖ਼ਰੀਦ

ਖੰਨਾ, 24 ਅਕਤੂਬਰ (ਹਰਜਿੰਦਰ ਸਿੰਘ ਲਾਲ)-ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿਚ ਝੋਨੇ ਦੀ ਖ਼ਰੀਦ ਜ਼ੋਰ-ਸ਼ੋਰ ਨਾਲ ਚੱਲ ਰਹੀ ਹੈ। ਮੰਡੀ ਵਿਚ ਹੁਣ ਤੱਕ ਕਰੀਬ 10 ਲੱਖ 70 ਹਜ਼ਾਰ ਕੁਇੰਟਲ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ, ਜਦਕਿ ਖਰੀਦੀ ਗਈ ਫ਼ਸਲ ਵਿਚੋਂ ਲਗਭਗ 80 ਫ਼ੀਸਦੀ ਦੀ ਲਿਫ਼ਟਿੰਗ ਵੀ ਮੁਕੰਮਲ ਹੋ ਚੁੱਕੀ ਹੈ।

Ad Position 21
No active advertisement
ਗਿੱਧਾ ਮੁਕਾਬਲੇ ’ਚ ਜੇਤੂ ਟੀਮ ਨੂੰ ਸਨਮਾਨਿਤ ਕਰਦੇ ਹੋਏ ਮੁੱਖ ਮਹਿਮਾਨ ਤੇ ਪ੍ਰਬੰਧਕ। ਤਸਵੀਰ : ਰਾਜਦੀਪ ਅਲਬੇਲਾ 25-10-2026
ਖੰਨਾ, 24 ਅਕਤੂਬਰ (ਹਰਜਿੰਦਰ ਸਿੰਘ ਲਾਲ)-ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿਚ ਝੋਨੇ ਦੀ ਖ਼ਰੀਦ ਜ਼ੋਰ-ਸ਼ੋਰ ਨਾਲ ਚੱਲ ਰਹੀ ਹੈ। ਮੰਡੀ ਵਿਚ ਹੁਣ ਤੱਕ ਕਰੀਬ 10 ਲੱਖ 70 ਹਜ਼ਾਰ ਕੁਇੰਟਲ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ, ਜਦਕਿ ਖਰੀਦੀ ਗਈ ਫ਼ਸਲ ਵਿਚੋਂ ਲਗਭਗ 80 ਫ਼ੀਸਦੀ ਦੀ ਲਿਫ਼ਟਿੰਗ ਵੀ ਮੁਕੰਮਲ ਹੋ ਚੁੱਕੀ ਹੈ। ਇਸ ਵਾਰ ਸਰਕਾਰ ਵਲੋਂ ਖੰਨਾ ਮੰਡੀ ਵਿਚ 19 ਲੱਖ 30 ਹਜ਼ਾਰ ਕੁਇੰਟਲ ਝੋਨੇ ਦੀ ਖ਼ਰੀਦ ਦਾ ਟੀਚਾ ਮਿਥਿਆ ਗਿਆ ਹੈ। ਮੰਡੀ ਵਿਚ ਆਪਣੀ ਫ਼ਸਲ ਲੈ ਕੇ ਪਹੁੰਚੇ ਕਿਸਾਨਾਂ ਨੇ ਕਿਹਾ ਕਿ ਸਰਕਾਰ ਵਲੋਂ ਝੋਨੇ ਦੀ ਬਿਜਾਈ ਲਈ ਤੈਅ ਕੀਤੀ ਗਈ ਤਰੀਕ ਅਨੁਸਾਰ ਫ਼ਸਲ ਬੀਜਣ ਵਾਲੇ ਕੁੱਝ ਕਿਸਾਨਾਂ ਨੂੰ ਨੁਕਸਾਨ ਝੱਲਣਾ ਪਿਆ ਹੈ। ਇਸ ਦੇ ਉਲਟ ਜਿਨ੍ਹਾਂ ਕਿਸਾਨਾਂ ਨੇ ਬਾਅਦ ਵਿਚ ਝੋਨੇ ਦੀ ਬਿਜਾਈ ਕੀਤੀ, ਉਨ੍ਹਾਂ ਦੀ ਫ਼ਸਲ ਚੰਗੀ ਹੋਈ ਅਤੇ ਬਿਮਾਰੀਆਂ ਦਾ ਪ੍ਰਕੋਪ ਵੀ ਘੱਟ ਰਿਹਾ। ਕਿਸਾਨਾਂ ਮੁਤਾਬਿਕ ਇਸ ਵਾਰ ਫ਼ਸਲ ਦੀ ਪੈਦਾਵਾਰ ਚੰਗੀ ਹੋਈ ਹੈ। ਕਿਸਾਨਾਂ ਨੇ ਦੱਸਿਆ ਕਿ ਸਰਕਾਰ ਵਲੋਂ ਝੋਨੇ ਵਿਚ ਨਮੀ ਦੀ ਵੱਧ ਤੋਂ ਵੱਧ ਸੀਮਾ 17 ਫ਼ੀਸਦੀ ਤੈਅ ਕੀਤੀ ਗਈ ਹੈ, ਪਰ ਖੇਤਾਂ ਵਿਚੋਂ ਅਜੇ ਵੀ 20 ਤੋਂ 22 ਫ਼ੀਸਦੀ ਨਮੀ ਵਾਲਾ ਝੋਨਾ ਮੰਡੀ ਵਿਚ ਪਹੁੰਚ ਰਿਹਾ ਹੈ। ਕਿਸਾਨਾਂ ਨੇ ਕਿਹਾ ਕਿ ਮੰਡੀ ਵਿਚ ਉਨ੍ਹਾਂ ਨੂੰ ਸਹੂਲਤਾਂ ਮਿਲ ਰਹੀਆਂ ਹਨ, ਪਰ ਜੇਕਰ ਰਾਤ ਨੂੰ ਰੁਕਣਾ ਪਵੇ ਤਾਂ ਉਹ ਆਪਣੀ ਫ਼ਸਲ ਦੇ ਕੋਲ ਹੀ ਸੌਂਦੇ ਹਨ।
Ad Position 22
No active advertisement
ਪਿਛਲੀ ਖ਼ਬਰ ਰਾਜੇਸ਼ਇੰਦਰ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ 2027 ਦੀਆਂ ਚੋਣਾਂ ਲਈ ਤਿਆਰੀਆਂ ਸ਼... ਅਗਲੀ ਖ਼ਬਰ ਪੰਜਾਬ ਸਰਕਾਰ ਸੂਬੇ ਦੀ ਜਵਾਨੀ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਵਚਨਬੱਧ-ਤਰੁਨਪ੍ਰੀਤ ਸਿੰਘ ਸੌਂਦ ਕੈਬਨਿਟ ਮੰਤਰੀ ਸੌ...
Ad Position 24