ਵਿਦੇਸ਼ਾਂ ਦੀ ਧਰਤੀ ’ਤੇ ਵੀ ਲਖਵੀਰ ਸਿੰਘ ਲੱਖਾ ਪਾਇਲ ਦੀ ਲੋਕਪ੍ਰਿਅਤਾ ਹਲਕਾ ਪਾਇਲ ਲਈ ਮਾਣ ਦੀ ਗੱਲ–ਚੇਅਰਮੈਨ ਕਮਲ ਸਿਆੜ੍ਹ
ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਵਿਚ ਪ੍ਰਵਾਸੀ ਪੰਜਾਬੀਆਂ ਨੇ ਸਾਬਕਾ ਵਿਧਾਇਕ ਨੂੰ ਦਿੱਤਾ ਮਾਣ-ਸਨਮਾਨ
ਰਾੜਾ ਸਾਹਿਬ, 25 ਅਕਤੂਬਰ (ਸੁਖਵੀਰ ਸਿੰਘ ਚਣਕੋਈਆਂ)-ਸੀਨੀ. ਕਾਂਗਰਸੀ ਆਗੂ ਤੇ ਮਾਰਕੀਟ ਕਮੇਟੀ ਮਲੋਦ ਦੇ ਸਾਬਕਾ ਚੇਅਰਮੈਨ ਕਮਲਜੀਤ ਸਿੰਘ ਕਮਲ ਸਿਆੜ ਨੇ ਗੱਲਬਾਤ ਕਰਦਿਆਂ ਕਿਹਾ ਕਿ ਹਲਕਾ ਪਾਇਲ ਦੇ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਖੰਨਾ ਦੇ ਪ੍ਰਧਾਨ ਲਖਵੀਰ ਸਿੰਘ ਲੱਖਾ ਪਾਇਲ ਕੁੱਝ ਦਿਨ ਪਹਿਲਾਂ ਆਪਣੇ ਕੈਨੇਡਾ ਦੌਰੇ ਤੋਂ ਵਾਪਸ ਪਰਤੇ ਹਨ।
ਸ
ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਤੇ ਸਾਬਕਾ ਚੇਅਰਮੈਨ ਕਮਲਜੀਤ ਸਿੰਘ ਸਿਆੜ੍ਹ।
26-10-2026
ਰਾੜਾ ਸਾਹਿਬ, 25 ਅਕਤੂਬਰ (ਸੁਖਵੀਰ ਸਿੰਘ ਚਣਕੋਈਆਂ)-ਸੀਨੀ. ਕਾਂਗਰਸੀ ਆਗੂ ਤੇ ਮਾਰਕੀਟ ਕਮੇਟੀ ਮਲੋਦ ਦੇ ਸਾਬਕਾ ਚੇਅਰਮੈਨ ਕਮਲਜੀਤ ਸਿੰਘ ਕਮਲ ਸਿਆੜ ਨੇ ਗੱਲਬਾਤ ਕਰਦਿਆਂ ਕਿਹਾ ਕਿ ਹਲਕਾ ਪਾਇਲ ਦੇ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਖੰਨਾ ਦੇ ਪ੍ਰਧਾਨ ਲਖਵੀਰ ਸਿੰਘ ਲੱਖਾ ਪਾਇਲ ਕੁੱਝ ਦਿਨ ਪਹਿਲਾਂ ਆਪਣੇ ਕੈਨੇਡਾ ਦੌਰੇ ਤੋਂ ਵਾਪਸ ਪਰਤੇ ਹਨ। ਜਿਨ੍ਹਾਂ ਨੂੰ ਕੈਨੇਡਾ ਦੌਰੇ ਦੌਰਾਨ ਵੱਖ-ਵੱਖ ਸ਼ਹਿਰਾਂ ਵਿਚ ਵੱਸਦੇ ਪ੍ਰਵਾਸੀ ਪੰਜਾਬੀਆਂ ਵਲੋਂ ਭਰਵਾਂ ਪਿਆਰ ਅਤੇ ਮਾਣ-ਸਨਮਾਨ ਦਿੱਤਾ ਗਿਆ ਜੋ ਕਿ ਹਲਕਾ ਪਾਇਲ ਲਈ ਮਾਣ ਦੀ ਗੱਲ ਹੈ ਕਿਉਂਕਿ ਇਲਾਕੇ ਦੇ ਆਗੂ ਨੂੰ ਵਿਦੇਸ਼ਾਂ ਵਿਚ ਵੀ ਇੰਨਾ ਪਿਆਰ ਅਤੇ ਸਤਿਕਾਰ ਮਿਲ ਰਿਹਾ ਹੈ। ਚੇਅਰਮੈਨ ਕਮਲਜੀਤ ਸਿੰਘ ਸਿਆੜ ਨੇ ਦੱਸਿਆ ਕਿ ਲਖਵੀਰ ਸਿੰਘ ਲੱਖਾ ਪਾਇਲ ਨੂੰ ਸਰੀ, ਵੈਨਕੂਵਰ, ਟੋਰਾਂਟੋ, ਬਰੈਂਪਟਨ, ਕੈਮਲੂਪਸ, ਐਡਮਿੰਟਨ ਅਤੇ ਕੈਲਗਰੀ ਸਮੇਤ ਕੈਨੇਡਾ ਦੇ ਕਈ ਸ਼ਹਿਰਾਂ ਵਿੱਚ ਰਹਿੰਦੇ ਪੰਜਾਬੀ ਭਾਈਚਾਰੇ ਵਲੋਂ ਉਤਸ਼ਾਹ ਨਾਲ ਸੱਦਾ ਦਿੱਤਾ ਗਿਆ ਅਤੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਦੌਰੇ ਦੌਰਾਨ ਲੱਖਾ ਪਾਇਲ ਨੇ ਨਿੱਜੀ ਹਿਤਾਂ ਦੀ ਬਿਜਾਏ ਭਾਈਚਾਰਕ ਸਾਂਝ ਅਤੇ ਲੋਕਾਂ ਨਾਲ ਆਪਣੇ ਰਿਸ਼ਤਿਆਂ ਨੂੰ ਤਰਜੀਹ ਦਿੱਤੀ। ਉਨ੍ਹਾਂ ਅਨੁਸਾਰ ਲੱਖਾ ਪਾਇਲ ਨੇ ਕੈਨੇਡਾ ਵਿਚ ਵੱਸਦੇ ਪਾਇਲ ਹਲਕੇ ਦੇ ਪੰਜਾਬੀਆਂ ਨਾਲ ਘਰ-ਘਰ ਜਾ ਕੇ ਮੁਲਾਕਾਤਾਂ ਕੀਤੀਆਂ ਅਤੇ ਉਨ੍ਹਾਂ ਨਾਲ ਆਪਣੇ ਪਣ ਦੀ ਸਾਂਝ ਪਾਈ। ਇਸ ਦੌਰਾਨ ਬੱਚਿਆਂ ਨੂੰ ਵੀ ਪਿਆਰ ਦਿੱਤਾ ਅਤੇ ਉਨ੍ਹਾਂ ਦਾ ਹੌਸਲਾ ਵਧਾਇਆ। ਕਮਲ ਸਿਆੜ ਨੇ ਕਿਹਾ ਕਿ ਲੱਖਾ ਪਾਇਲ ਦੇ ਇਸ ਦੌਰੇ ਨੇ ਵਿਦੇਸ਼ਾਂ ਵਿਚ ਵੱਸਦੇ ਪੰਜਾਬੀਆਂ ਨਾਲ ਆਪਸੀ ਸਾਂਝ ਨੂੰ ਹੋਰ ਮਜ਼ਬੂਤ ਕਰਨ ਵਿੱਚ ਯੋਗਦਾਨ ਪਾਇਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕੌਂਸਲਰ ਅਵਿੰਦਰਦੀਪ ਸਿੰਘ ਜੱਸਾ ਰੋੜੀਆਂ ਵੀ ਇਸ ਕੈਨੇਡਾ ਦੌਰੇ ਵਿਚ ਉਨ੍ਹਾਂ ਦੇ ਨਾਲ ਸਨ, ਜਦਕਿ ਉਹ ਖ਼ੁਦ ਵੀ ਉਸ ਸਮੇਂ ਕੈਨੇਡਾ ਵਿਚ ਸਨ। ਇਸ ਸਮੇਂ ਲੱਖਾ ਪਾਇਲ ਦਾ ਕੈਨੇਡਾ ਤੋਂ ਵਾਪਸ ਪੰਜਾਬ ਪਰਤਣ ’ਤੇ ਹਲਕਾ ਪਾਇਲ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ ।