ਰਾਜੇਵਾਲ ’ਚ ਮਹਾਂਰਿਸ਼ੀ ਵਾਲਮੀਕਿ ਸ਼ੋਭਾ ਯਾਤਰਾ ਦਾ ਭਰਵਾਂ ਸਵਾਗਤ
ਢਾਡੀ ਕਪੂਰਗੜ੍ਹ ਨੇ ਕੀਤਾ ਪ੍ਰਸੰਗ ਪੇਸ਼
ਜੌੜੇਪੁਲ ਜਰਗ, 25 ਅਕਤੂਬਰ (ਪਾਲਾ ਰਾਜੇਵਾਲੀਆ)-ਮਹਾਂਰਿਸ਼ੀ ਵਾਲਮੀਕਿ ਜੀ ਦਾ ਆਗਮਨ ਪੁਰਬ ਪਿੰਡ ਰਾਜੇਵਾਲ ਵਿਖੇ ਸ਼ਰਧਾ ਤੇ ਸਤਿਕਾਰ ਭਾਵਨਾ ਨਾਲ ਮਨਾਇਆ ਗਿਆ। ਮਹਾਂਰਿਸ਼ੀ ਵਾਲਮੀਕਿ ਜੀ ਯਾਦਗਾਰੀ ਕਮੇਟੀ ਵਲੋਂ ਬਹੁਤ ਸੁਚੱਜੇ ਪ੍ਰਬੰਧ ਕੀਤੇ ਗਏ।
ਜੌੜੇਪੁਲ ਜਰਗ, 25 ਅਕਤੂਬਰ (ਪਾਲਾ ਰਾਜੇਵਾਲੀਆ)-ਮਹਾਂਰਿਸ਼ੀ ਵਾਲਮੀਕਿ ਜੀ ਦਾ ਆਗਮਨ ਪੁਰਬ ਪਿੰਡ ਰਾਜੇਵਾਲ ਵਿਖੇ ਸ਼ਰਧਾ ਤੇ ਸਤਿਕਾਰ ਭਾਵਨਾ ਨਾਲ ਮਨਾਇਆ ਗਿਆ। ਮਹਾਂਰਿਸ਼ੀ ਵਾਲਮੀਕਿ ਜੀ ਯਾਦਗਾਰੀ ਕਮੇਟੀ ਵਲੋਂ ਬਹੁਤ ਸੁਚੱਜੇ ਪ੍ਰਬੰਧ ਕੀਤੇ ਗਏ। ਅੱਜ ਕਮੇਟੀ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ੋਭਾ ਯਾਤਰਾ ਕੱਢੀ ਗਈ, ਜਿਸ ਦਾ ਵੱਖ ਵੱਖ ਪੜਾਵਾਂ ਤੇ ਭਰਵਾਂ ਸੁਆਗਤ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਨਾਮਵਰ ਢਾਡੀ ਗਿਆਨੀ ਤਰਸੇਮ ਸਿੰਘ ਕਪੂਰਗੜ੍ਹ ਵਾਲਿਆਂ ਨੇ ਬਹੁਤ ਵਧੀਆ ਢੰਗ ਨਾਲ ਮਹਾਂਰਿਸ਼ੀ ਵਾਲਮੀਕਿ ਜੀ ਦੇ ਪਰਉਪਕਾਰੀ ਜੀਵਨ ਬਾਰੇ ਇਤਿਹਾਸ ਪੇਸ਼ ਕਰ ਕੇ ਸਰੋਤੇ ਤੇ ਸੰਗਤਾਂ ਨੂੰ ਕੀਲਿਆ। ਉਨ੍ਹਾਂ ਹਰੇਕ ਪੜਾਅ ਉੱਤੇ ਵੱਖ-ਵੱਖ ਵੰਨਗੀਆਂ ਪੇਸ਼ ਕੀਤੀਆਂ। ਪਿੰਡ ਵਿਚ ਵੱਖ ਵੱਖ ਥਾਵਾਂ ’ਤੇ ਸ਼ੋਭਾ ਯਾਤਰਾ ਦਾ ਭਰਵਾਂ ਸੁਆਗਤ ਕੀਤਾ ਗਿਆ ਅਤੇ ਵੱਖ-ਵੱਖ ਥਾਵਾਂ ਤੇ ਸੰਗਤਾਂ ਵਲੋਂ ਚਾਹ, ਬਰੈੱਡ ਸਮੇਤ ਹੋਰ ਲੰਗਰ ਵਰਤਾਏ ਗਏ।