27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਆਮ ਆਦਮੀ ਪਾਰਟੀ ਦੀ ਵਿਸ਼ੇਸ਼ ਇਕੱਤਰਤਾ

ਦੋਰਾਹਾ, 26 ਅਕਤੂਬਰ (ਮਨਜੀਤ ਸਿੰਘ ਗਿੱਲ)-ਆਮ ਆਦਮੀ ਪਾਰਟੀ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਗੁਰਦਰਸ਼ਨ ਸਿੰਘ ਕੂਹਲੀ ਦੀ ਅਗਵਾਈ ਹੇਠ ਜ਼ਿਲ੍ਹਾ ਦਫ਼ਤਰ ਦੋਰਾਹਾ ਵਿਖੇ ਮੀਟਿੰਗ ਹੋਈ। ਮੀਟਿੰਗ ਵਿਚ ਵੱਖ-ਵੱਖ ਵਿੰਗਾਂ ਦੇ ਵੈੱਲਫੇਅਰ ਬੋਰਡ ਦੇ ਚੇਅਰਮੈਨ ਵੀ ਹਾਜ਼ਰ ਹੋਏ।

Ad Position 21
No active advertisement
ਅਜੀਤ ਡੈਸਕ 27-10-2026
ਦੋਰਾਹਾ, 26 ਅਕਤੂਬਰ (ਮਨਜੀਤ ਸਿੰਘ ਗਿੱਲ)-ਆਮ ਆਦਮੀ ਪਾਰਟੀ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਗੁਰਦਰਸ਼ਨ ਸਿੰਘ ਕੂਹਲੀ ਦੀ ਅਗਵਾਈ ਹੇਠ ਜ਼ਿਲ੍ਹਾ ਦਫ਼ਤਰ ਦੋਰਾਹਾ ਵਿਖੇ ਮੀਟਿੰਗ ਹੋਈ। ਮੀਟਿੰਗ ਵਿਚ ਵੱਖ-ਵੱਖ ਵਿੰਗਾਂ ਦੇ ਵੈੱਲਫੇਅਰ ਬੋਰਡ ਦੇ ਚੇਅਰਮੈਨ ਵੀ ਹਾਜ਼ਰ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਕੂਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੀਤੇ ਕੰਮਾਂ ਨੂੰ ਲੋਕਾਂ ਤੱਕ ਲੈ ਕੇ ਜਾਣ ਅਤੇ ਅਪਣੇ ਸਮਾਜ ਦੀ ਭਲਾਈ ਲਈ ਕੰਮ ਕਰਨ ਅਤੇ ਸਰਕਾਰ ਵਲੋਂ ਕੀਤੇ ਕੰਮ ਜਿਵੇਂ ਜ਼ੀਰੋ ਬਿਜਲੀ ਬਿੱਲ, ਮਾਵਾਂ-ਧੀਆਂ ਸਤਿਕਾਰ ਯੋਜਨਾ, ਔਰਤਾਂ ਲਈ ਮੁਫ਼ਤ ਬੱਸ ਸਫ਼ਰ, ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਲਈ ਸਹੂਲਤਾਂ, ਤੀਰਥ ਯਾਤਰਾ ਯੋਜਨਾ, ਆਮ ਆਦਮੀ ਕਲੀਨਿਕ, ਖੇਤਾਂ ਲਈ ਮੁਫ਼ਤ ਬਿਜਲੀ, ਨਹਿਰੀ ਪਾਣੀ ਅਤੇ ਅਸ਼ੀਰਵਾਦ ਯੋਜਨਾ ਨਾਲ ਆਮ ਲੋਕਾਂ ਨੂੰ ਬਹੁਤ ਫ਼ਾਇਦਾ ਪਹੁੰਚ ਰਿਹਾ ਹੈ। ਪਿਛਲੇ ਸਾਢੇ ਚਾਰ ਸਾਲਾਂ ਵਿਚ ਕੀਤੇ ਕੰਮਾਂ ਕਰ ਕੇ ਹੀ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਬਣਾਉਣਾ ਚਾਹੁੰਦੇ ਹਨ। ਇਸ ਮੌਕੇ ਲੋਕ ਸਭਾ ਇੰਚਾਰਜ ਪ੍ਰਦੀਪ ਖ਼ਾਲਸਾ, ਕਰਨ ਸਿਹੌੜਾ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ, ਅਮਨਚੈਨ ਸਿੰਘ ਜ਼ਿਲ੍ਹਾ ਸੈਕਟਰੀ, ਚੇਅਰਮੈਨ ਗੁੱਜਰ ਵੈੱਲਫੇਅਰ ਬੋਰਡ, ਸੁਰਜੀਤ ਗਰਚਾ ਚੇਅਰਮੈਨ ਰਾਜਪੂਤ ਕਲਿਆਣ ਬੋਰਡ, ਰਾਕੇਸ਼ ਵਰਮਾ ਚੇਅਰਮੈਨ ਸਵਰਨਕਾਰ ਵੈੱਲਫੇਅਰ ਬੋਰਡ, ਕੁਲਦੀਪ ਐਰੀ ਚੇਅਰਮੈਨ ਬ੍ਰਾਹਮਣ ਵੈੱਲਫੇਅਰ ਬੋਰਡ, ਹਰਜੀਤ ਸਿੰਘ, ਵਿਕੀ ਭਾਟੀਆ ਚੇਅਰਮੈਨ ਅਰੋੜਾ ਵੈੱਲਫੇਅਰ ਬੋਰਡ, ਗੁਰਤੇਜ ਸਿੰਘ ਸਰਪੰਚ ਹਾਜ਼ਰ ਸਨ!
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਟੀਮਾਂ ਵਲੋਂ ਦੇਰ ਰਾਤ ਮੰਡੀ ’ਚੋਂ ਹਾਈਬ੍ਰਿਡ ਝੋਨੇ ਦੇ ਸੈਂਪਲ ਲਏ ਅਗਲੀ ਖ਼ਬਰ ਬਾਬਾ ਜ਼ੋਰਾਵਰ ਸਿੰਘ ਸਕੂਲ ਵਲੋਂ ਸੀਨੀਅਰ ਜਮਾਤਾਂ ਦਾ ਵਿੱਦਿਅਕ ਟੂਰ
Ad Position 24