27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਛਪਾਰ ਦੇ ਸਾਬਕਾ ਸਰਪੰਚ ਬਲਜੀਤ ਸਿੰਘ ’ਤੇ ਹੋਏ ਕਾਤਲਾਨਾ ਹਮਲੇ ਦੀ ਇਆਲ਼ੀ ਨੇ ਕੀਤੀ ਨਿਖੇਧੀ

ਅਹਿਮਦਗੜ੍ਹ, 26 ਅਕਤੂਬਰ (ਰਵਿੰਦਰ ਪੁਰੀ)-ਵਿਧਾਨ ਸਭਾ ਹਲਕਾ ਦਾਖਾ ਦੇ ਅਹਿਮ ਪਿੰਡ ਛਪਾਰ ਦੇ ਸਾਬਕਾ ਸਰਪੰਚ ਬਲਜੀਤ ਸਿੰਘ ’ਤੇ ਪਿਛਲੇ ਦਿਨੀਂ ਹੋਏ ਕਾਤਲਾਨਾ ਹਮਲੇ ਦ ਗੰਭੀਰ ਨੋਟਿਸ ਲੈਂਦਿਆਂ ਹਲਕਾ ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ ਨੇ ਪਿੰਡ ਛਪਾਰ ਵਿਖੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਬਲਜੀਤ ਸਿੰਘ ਦਾ ਹਾਲ ਚਾਲ ਜਾਣਿਆ ਅਤੇ ਨਾਲ ਹੀ ਪਿੰਡ ਦੇ ਮੁਹਤਬਰ ਵਿਅਕਤੀਆਂ ਨੇ ਨਾਲ ਮੀਟਿੰਗ ਵੀ ਕੀਤੀ। ਉਪਰੰਤ ਉਨ੍ਹਾਂ ਉੱਚ ਪੁਲਿਸ ਅਧਿਕਾਰੀਆਂ ਨੂੰ ਇਸ ਘਟਨਾ ਦੀ ਪੂਰੀ ਤਰ੍ਹਾਂ ਜਾਂਚ ਕਰਨ ਲਈ ਤੇ ਦੋਸ਼ੀਆਂ ਦੇ ਖ਼ਿਲਾਫ਼ ਸਖ਼ਤ ਐਕਸ਼ਨ ਲੈਣ ਲਈ ਮੰਗ ਵੀ ਕੀਤੀ।

Ad Position 21
No active advertisement
ਪਿੰਡ ਛਪਾਰ ਵਿਖੇ ਵਿਧਾਇਕ ਮਨਪ੍ਰੀਤ ਇਆਲ਼ੀ ਸਾਬਕਾ ਸਰਪੰਚ ਬਲਜੀਤ ਸਿੰਘ ਦੇ ਗ੍ਰਹਿ ਵਿਖੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ । ਤਸਵੀਰ : ਪੁਰੀ 27-10-2026
ਅਹਿਮਦਗੜ੍ਹ, 26 ਅਕਤੂਬਰ (ਰਵਿੰਦਰ ਪੁਰੀ)-ਵਿਧਾਨ ਸਭਾ ਹਲਕਾ ਦਾਖਾ ਦੇ ਅਹਿਮ ਪਿੰਡ ਛਪਾਰ ਦੇ ਸਾਬਕਾ ਸਰਪੰਚ ਬਲਜੀਤ ਸਿੰਘ ’ਤੇ ਪਿਛਲੇ ਦਿਨੀਂ ਹੋਏ ਕਾਤਲਾਨਾ ਹਮਲੇ ਦ ਗੰਭੀਰ ਨੋਟਿਸ ਲੈਂਦਿਆਂ ਹਲਕਾ ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ ਨੇ ਪਿੰਡ ਛਪਾਰ ਵਿਖੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਬਲਜੀਤ ਸਿੰਘ ਦਾ ਹਾਲ ਚਾਲ ਜਾਣਿਆ ਅਤੇ ਨਾਲ ਹੀ ਪਿੰਡ ਦੇ ਮੁਹਤਬਰ ਵਿਅਕਤੀਆਂ ਨੇ ਨਾਲ ਮੀਟਿੰਗ ਵੀ ਕੀਤੀ। ਉਪਰੰਤ ਉਨ੍ਹਾਂ ਉੱਚ ਪੁਲਿਸ ਅਧਿਕਾਰੀਆਂ ਨੂੰ ਇਸ ਘਟਨਾ ਦੀ ਪੂਰੀ ਤਰ੍ਹਾਂ ਜਾਂਚ ਕਰਨ ਲਈ ਤੇ ਦੋਸ਼ੀਆਂ ਦੇ ਖ਼ਿਲਾਫ਼ ਸਖ਼ਤ ਐਕਸ਼ਨ ਲੈਣ ਲਈ ਮੰਗ ਵੀ ਕੀਤੀ। ਇਸ ਮੌਕੇ ਵਿਧਾਇਕ ਮਨਪ੍ਰੀਤ ਇਆਲ਼ੀ ਦੇ ਨਾਲ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਦਾਖਾ ਦੇ ਸੀਨੀਅਰ ਆਗੂ ਜਗਤਾਰ ਸਿੰਘ ਲਤਾਲਾ ਅਤੇ ਪਿੰਡ ਛਪਾਰ ਦੇ ਦਵਿੰਦਰ ਸਿੰਘ, ਹਿੰਮਤ ਸਿੰਘ, ਧੰਨਾ ਸਿੰਘ, ਜੋਰਾ ਸਿੰਘ, ਜਸਪਾਲ ਸਿੰਘ, ਦਰਸ਼ਨ ਸਿੰਘ, ਜਗਤਾਰ ਸਿੰਘ, ਹੁਸ਼ਿਆਰ ਸਿੰਘ, ਅਮਨਦੀਪ ਸਿੰਘ ਬੋਪਾਰਾਏ, ਬਲਵਿੰਦਰ ਸਿੰਘ, ਵਿੱਕੀ ਸੇਖੋਂ, ਜਗਦੀਪ ਸਿੰਘ, ਬੂਟਾ ਸਿੰਘ, ਹੈਪੀ ਨੰਬਰਦਾਰ, ਅਵਤਾਰ ਸਿੰਘ, ਬਲਵੰਤ ਸਿੰਘ ਆਦਿ ਹਾਜਿਰ ਸਨ। ਜਾਣਕਾਰੀ ਅਨੁਸਾਰ ਬਲਜੀਤ ਸਿੰਘ ਬੀਤੇ ਦਿਨ ਗੁਰਦੁਆਰਾ ਸਾਹਿਬ ਤੋਂ ਆਪਣੇ ਘਰ ਵਾਪਸ ਆ ਰਹੇ ਸਨ, ਜਿਨ੍ਹਾਂ ਨੂੰ ਰਸਤੇ ’ਚ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਘੇਰ ਕੇ ਬੁਰੀ ਤਰ੍ਹਾਂ ਕੁੱਟਮਾਰ ਕੀਤੀ, ਜਿਨ੍ਹਾਂ ਨੂੰ ਜ਼ਖ਼ਮੀ ਹਾਲਤ ਹਸਪਤਾਲ ਦਾਖਲ ਕਰਾਇਆ। ਇਸੇ ਸੰਬੰਧੀ ਚੌਕੀ ਇੰਚਾਰਜ ਛਪਾਰ ਜਸਪਾਲ ਸਿੰਘ ਨੇ ਦੱਸਿਆ ਕਿ ਬਲਜੀਤ ਸਿੰਘ ਦੀ ਸ਼ਿਕਾਇਤ ’ਤੇ ਮਾਮਲਾ ਦਰਜ ਦਰਜ ਕਰ ਲਿਆ ਗਿਆ ਹੈ ਤੇ ਦੋਸ਼ੀਆਂ ਦਾ ਪਤਾ ਲਗਾਉਣ ਲਈ ਘਟਨਾ ਵਾਲੇ ਦਿਨ ਤੋਂ ਹੀ ਸਾਰੇ ਪਿੰਡ ਅਤੇ ਲਾਗਲੇ ਪਿੰਡਾਂ ਦੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਲਦ ਹੀ ਦੋਸ਼ੀਆਂ ਦਾ ਪਤਾ ਲਗਾ ਲਿਆ ਜਾਵੇਗਾ, ਜਿਨ੍ਹਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ ਭਾਜਪਾ ਦੀ ਸਰਕਾਰ ਬਣਨ ’ਤੇ ਭਗਵਾਨ ਵਾਲਮੀਕਿ ਜੀ ਦੇ ਨਾਂਅ ’ਤੇ ਯੂਨੀਵਰਸਿਟੀ ਸਥਾਪਿਤ ਕਰਨ ਦੀ ਮੰਗ ਕਰਾਂਗੇ-ਡਾ.... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਪਾਇਲ ਦੇ ਆਗੂਆਂ ਤੇ ਵਰਕਰਾਂ ਦੀ ਮੀਟਿੰਗ
Ad Position 24