ਸੁਰੱਖਿਅਤ ਬਚਪਨ ਅਭਿਆਨ ਤਹਿਤ ਆਰ. ਐੱਸ. ਐੱਫ. ਐੱਫ. ਪੀ.ਐਮ. ਸ੍ਰੀ ਸਰਕਾਰੀ ਹਾਈ ੀਸਕੂਲ ਵਿਖੇ ਕਾਨੂੰਨੀ ਜਾਗਰੂਕਤਾ ਸੈਮੀਨਾਰ
ਖੰਨਾ, 27 ਅਕਤੂਬਰ (ਹਰਜਿੰਦਰ ਸਿੰਘ ਲਾਲ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਲੁਧਿਆਣਾ ਦੇ ਨਿਰਦੇਸ਼ਾਂ ਅਤੇ ਸਬ-ਡਿਵੀਜ਼ਨਲ ਕਾਨੂੰਨੀ ਸੇਵਾਵਾਂ ਕਮੇਟੀ ਖੰਨਾ ਦੀ ਅਗਵਾਈ ਹੇਠ ਸੁਰੱਖਿਅਤ ਬਚਪਨ ਅਭਿਆਨ ਅਧੀਨ ਅੱਜ ਰਘਵੀਰ ਸਿੰਘ ਫਰੀਡਮ ਫਾਈਟਰ ਪੀ. ਐੱਮ.
ਖੰਨਾ, 27 ਅਕਤੂਬਰ (ਹਰਜਿੰਦਰ ਸਿੰਘ ਲਾਲ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਲੁਧਿਆਣਾ ਦੇ ਨਿਰਦੇਸ਼ਾਂ ਅਤੇ ਸਬ-ਡਿਵੀਜ਼ਨਲ ਕਾਨੂੰਨੀ ਸੇਵਾਵਾਂ ਕਮੇਟੀ ਖੰਨਾ ਦੀ ਅਗਵਾਈ ਹੇਠ ਸੁਰੱਖਿਅਤ ਬਚਪਨ ਅਭਿਆਨ ਅਧੀਨ ਅੱਜ ਰਘਵੀਰ ਸਿੰਘ ਫਰੀਡਮ ਫਾਈਟਰ ਪੀ.ਐੱਮ. ਸ਼੍ਰੀ ਸਰਕਾਰੀ ਹਾਈ ਸਕੂਲ, ਅਮਲੋਹ ਰੋਡ ਖੰਨਾ ਵਿਖੇ ਇੱਕ ਵਿਸ਼ੇਸ਼ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿਚ ਸਿਵਲ ਜੱਜ ਜੂਨੀਅਰ ਡਿਵੀਜ਼ਨ ਆਸ਼ੀਆ ਜਿੰਦਲ (ਡਿਊਟੀ ਜੱਜ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ। ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਜੱਜ ਆਸ਼ੀਆ ਜਿੰਦਲ ਨੇ ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਆ ਪ੍ਰਦਾਨ ਕਰਨ ਵਾਲੇ ਪੋਕਸੋ ਐਕਟ-2012 ਦੇ ਨਿਯਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਬੱਚਿਆਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹੋਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਦੀ ਸੂਰਤ ਵਿਚ ਨਿਡਰ ਹੋ ਕੇ ਆਵਾਜ਼ ਉਠਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਰਿਸੋਰਸ ਪਰਸਨ ਵਜੋਂ ਪਹੁੰਚੇ ਐਡਵੋਕੇਟ ਰਾਘਵ ਸੂਦ, ਐਡਵੋਕੇਟ ਨਈਅਰ ਅਤੇ ਐਡਵੋਕੇਟ ਹਿਮਾਂਸ਼ੂ ਖੰਨਾ ਦੇ ਨਾਲ-ਨਾਲ ਪੀ. ਐੱਲ. ਵੀ. (ਪੈਰਾ ਲੀਗਲ ਵਲੰਟੀਅਰ) ਤੇਜਪਾਲ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਵੱਖ-ਵੱਖ ਕਾਨੂੰਨੀ ਪਹਿਲੂਆਂ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਸਕੀਮਾਂ ਬਾਰੇ ਲੈਕਚਰ ਦਿੱਤੇ। ਸੈਮੀਨਾਰ ਦੇ ਅਖੀਰ ਵਿਚ ਸਕੂਲ ਮੁਖੀ ਬਲਵਿੰਦਰ ਸਿੰਘ ਵਲੋਂ ਜੱਜ ਆਸ਼ੀਆ ਜਿੰਦਲ ਅਤੇ ਆਏ ਹੋਏ ਪਤਵੰਤੇ ਸੱਜਣਾਂ ਦਾ ਸਕੂਲ ਪਹੁੰਚਣ ’ਤੇ ਨਿੱਘਾ ਧੰਨਵਾਦ ਕੀਤਾ ਗਿਆ। ਇਸ ਪੂਰੇ ਸਮਾਗਮ ਦੇ ਮੰਚ ਸੰਚਾਲਨ (ਕੋਆਰਡੀਨੇਟਰ) ਦੀ ਭੂਮਿਕਾ ਜੋਤੀ ਵਰਮਾ ਵਲੋਂ ਨਿਭਾਈ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਮਨਦੀਪ ਕੌਰ, ਮਨੀਲਾ ਖ਼ਾਨ, ਰੋਹਨ ਜੱਸਲ, ਦਵਿੰਦਰ ਸਿੰਘ, ਕੈਂਪਸ ਮੈਨੇਜਰ ਜਸਪਾਲ ਸਿੰਘ ਸਮੇਤ ਸਕੂਲ ਦਾ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।