ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਵਿਖੇ ਨਵੀਆਂ ਵਿਦਿਆਰਥਣਾਂ ਲਈ ਆਮਦ ਸਮਾਗਮ ਕਰਵਾਇਆ
ਬੀਜਾ, 27 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਅੰਤਰਰਾਸ਼ਟਰੀ ਪੱਧਰ ਉੱਤੇ ਮੈਡੀਕਲ ਸਿੱਖਿਆ ਖੇਤਰ ਵਿਚ ਚੰਗਾ ਰੁਤਬਾ ਹਾਸਿਲ ਕਰਨ ਵਾਲੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ, ਬੀਜਾ ਵਿਖੇ ਕਾਲਜ ਦੇ ਪ੍ਰਬੰਧਕਾਂ ਅਤੇ ਵਿਦਿਆਰਥਣਾਂ ਵਲੋਂ ਨਵੀਆਂ ਵਿਦਿਆਰਥਣਾਂ ਲਈ ਆਮਦ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਆਏ ਮੁੱਖ ਮਹਿਮਾਨ ਕੁਲਾਰ ਸੰਸਥਾਵਾਂ ਦੇ ਚੇਅਰਮੈਨ ਪ੍ਰੋ.
ਬੀਜਾ, 27 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਅੰਤਰਰਾਸ਼ਟਰੀ ਪੱਧਰ ਉੱਤੇ ਮੈਡੀਕਲ ਸਿੱਖਿਆ ਖੇਤਰ ਵਿਚ ਚੰਗਾ ਰੁਤਬਾ ਹਾਸਿਲ ਕਰਨ ਵਾਲੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ, ਬੀਜਾ ਵਿਖੇ ਕਾਲਜ ਦੇ ਪ੍ਰਬੰਧਕਾਂ ਅਤੇ ਵਿਦਿਆਰਥਣਾਂ ਵਲੋਂ ਨਵੀਆਂ ਵਿਦਿਆਰਥਣਾਂ ਲਈ ਆਮਦ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਆਏ ਮੁੱਖ ਮਹਿਮਾਨ ਕੁਲਾਰ ਸੰਸਥਾਵਾਂ ਦੇ ਚੇਅਰਮੈਨ ਪ੍ਰੋ. ਗੁਰਬਖ਼ਸ਼ ਸਿੰਘ ਬੀਜਾ, ਮੈਨੇਜਿੰਗ ਡਾਇਰੈਕਟਰ ਡਾ. ਕੁਲਦੀਪਕ ਸਿੰਘ ਕੁਲਾਰ, ਡਾਇਰੈਕਟਰ ਪ੍ਰੋਫੈਸਰ ਰੁਪਿੰਦਰ ਸਿੰਘ ਬੈਨੀਪਾਲ, ਪ੍ਰਿੰਸੀਪਲ ਕੁਲਾਰ ਕਾਲਜ ਆਫ਼ ਨਰਸਿੰਗ ਪ੍ਰੋ. ਅਰਪਨ ਅਤੇ ਵਾਈਸ ਪ੍ਰਿੰਸੀਪਲ ਗੁਰਪ੍ਰੀਤ ਕੌਰ ਵੜਿੰਗ ਸਮੂਹ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ। ਇਹ ਸਮਾਗਮ ਜੀ. ਐਨ. ਐੱਮ. ਕੋਰਸ ਵਿਚ ਨਵੇਂ ਆਏ ਵਿਦਿਆਰਥੀਆਂ ਦੇ ਸਵਾਗਤ ਲਈ ਕਰਵਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥਣਾਂ ਵਿਚਕਾਰ ਸੁੰਦਰਤਾ ਅਤੇ ਪ੍ਰਤਿਭਾ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥਣਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਜਿਸ ਵਿਚ ਜੀ. ਐਨ. ਐੱਮ. ਭਾਗ ਪਹਿਲਾ ਵਿਚੋਂ ਗੁਰਲੀਨ ਕੌਰ ਨੇ ਮਿਸ ਫਰੈੱਸ਼ਰ ਦਾ ਖ਼ਿਤਾਬ ਜਿਤਿਆ। ਇਸ ਮੌਕੇ ਵਿਦਿਆਰਥਣਾਂ ਵਲੋਂ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਇਸ ਪਿੱਛੋਂ ਚੇਅਰਮੈਨ ਪ੍ਰੋ. ਗੁਰਬਖ਼ਸ਼ ਸਿੰਘ ਬੀਜਾ, ਮੈਨੇਜਿੰਗ ਡਾਇਰੈਕਟਰ ਡਾ. ਕੁਲਦੀਪਕ ਸਿੰਘ ਕੁਲਾਰ ਵਲੋਂ ਮੁਕਾਬਲਿਆਂ ਵਿਚੋਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ। ਅੰਤ ਵਿਚ ਪ੍ਰਿੰਸੀਪਲ ਪ੍ਰੋ. ਅਰਪਨ ਬਾਲਾ ਨੇ ਨਵੇਂ ਆਏ ਵਿਦਿਆਰਥੀਆ ਦਾ ਸਵਾਗਤ ਕੀਤਾ ਅਤੇ ਸੇਧ ਦਿੰਦੇ ਹੋਏ ਸਮਾਜ ਵਿਚ ਨਰਸ ਦੀ ਵਿਸ਼ੇਸ਼ਤਾ ਬਾਰੇ ਚਾਨਣਾ ਪਾਇਆ ਅਤੇ ਆਏ ਹੋਏ ਮੁੱਖ ਮਹਿਮਾਨਾਂ ਦਾ ਧੰਨਵਾਦ ਕੀਤਾ।