ਸੰਦੀਪ ਸਿੰਘ ਰੁਪਾਲੋਂ ਨੂੰ ਖੰਨਾ ਪੁਲਿਸ ਵਲੋਂ ਮਾਨਸਾ ਮੋਰਚੇ ਵਿਚ ਜਾਣ ਤੋਂ ਰੋਕਣ ਦੇ ਲਈ ਘਰ ਵਿਚ ਕੀਤਾ ਨਜ਼ਰਬੰਦ
ਖੰਨਾ, 28 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸ਼ਹੀਦ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਵਿਚ ਇਨਸਾਫ਼ ਲੈਣ ਲਈ ਮਾਨਸਾ ਵਿਖੇ ਚੱਲ ਰਹੇ ਮੋਰਚੇ ਵਿਚੋਂ ਅਕਾਲੀ ਦਲ ਵਾਰਸ ਪੰਜਾਬ ਦੇ ਸੀਨੀਅਰ ਆਗੂ ਲੱਖਾ ਸਿੰਘ ਸਿਧਾਣਾ ਨੂੰ ਪੰਜਾਬ ਪੁਲਿਸ ਵਲੋਂ ਗ੍ਰਫਤਾਰ ਕੀਤੇ ਜਾਣ ਤੋਂ ਬਾਅਦ ਮਾਹੌਲ ਤਣਾਅ ਪੂਰਨ ਹੋ ਗਿਆ। ਅਕਾਲੀ ਦਲ ਵਾਰਸ ਪੰਜਾਬ ਦੇ ਵਰਕਰਾਂ ਵਲੋਂ ਲਗਾਤਾਰ ਇਸ ਗ੍ਰਿਫ਼ਤਾਰੀ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਖੰਨਾ, 28 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸ਼ਹੀਦ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਵਿਚ ਇਨਸਾਫ਼ ਲੈਣ ਲਈ ਮਾਨਸਾ ਵਿਖੇ ਚੱਲ ਰਹੇ ਮੋਰਚੇ ਵਿਚੋਂ ਅਕਾਲੀ ਦਲ ਵਾਰਸ ਪੰਜਾਬ ਦੇ ਸੀਨੀਅਰ ਆਗੂ ਲੱਖਾ ਸਿੰਘ ਸਿਧਾਣਾ ਨੂੰ ਪੰਜਾਬ ਪੁਲਿਸ ਵਲੋਂ ਗ੍ਰਫਤਾਰ ਕੀਤੇ ਜਾਣ ਤੋਂ ਬਾਅਦ ਮਾਹੌਲ ਤਣਾਅ ਪੂਰਨ ਹੋ ਗਿਆ। ਅਕਾਲੀ ਦਲ ਵਾਰਸ ਪੰਜਾਬ ਦੇ ਵਰਕਰਾਂ ਵਲੋਂ ਲਗਾਤਾਰ ਇਸ ਗ੍ਰਿਫ਼ਤਾਰੀ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਵਿਰੋਧ ਨੂੰ ਦਬਾਉਣ ਦੇ ਲਈ ਅਕਾਲੀ ਦਲ ਵਾਰਸ ਪੰਜਾਬ ਦੇ ਬਹੁਤ ਸਾਰੇ ਆਗੂਆਂ ਨੂੰ ਮੋਰਚੇ ਵਿਚ ਜਾਣ ਤੋਂ ਰੋਕਣ ਦੇ ਲਈ ਘਰਾਂ ਦੇ ਵਿਚ ਨਜ਼ਰਬੰਦ ਕੀਤਾ ਗਿਆ। ਫ਼ੋਨ ’ਤੇ ਜਾਣਕਾਰੀ ਸਾਂਝੀ ਕਰਦਿਆਂ ਅਕਾਲੀ ਦਲ ਵਾਰਸ ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਨ ਸਭਾ ਹਲਕਾ ਪਾਇਲ ਦੇ ਇੰਚਾਰਜ ਸੰਦੀਪ ਸਿੰਘ ਰੁਪਾਲੋਂ ਨੇ ਦੱਸਿਆ ਕਿ ਅੱਜ ਤੜਕਸਾਰ ਖੰਨਾ ਪੁਲਿਸ ਵਲੋਂ ਸਮਰਾਲਾ ਦੇ ਡੀ. ਐੱਸ. ਪੀ. ਪ੍ਰਿਤਪਾਲ ਸਿੰਘ ਦੀ ਅਗਵਾਈ ਵਿਚ ਉਨ੍ਹਾਂ ਦੀ ਖੰਨਾ ਰਿਹਾਇਸ਼ ਉੱਤੇ ਪਹੁੰਚ ਕੇ ਉਨ੍ਹਾਂ ਨੂੰ ਘਰ ਵਿਚ ਨਜ਼ਰਬੰਦ ਕੀਤਾ ਗਿਆ। ਮੋਰਚੇ ਵਿਚ ਜਾਣ ਤੋਂ ਰੋਕਣ ਦੇ ਵੀ ਖੰਨਾ ਪੁਲਿਸ ਵਲੋਂ ਉਨ੍ਹਾਂ ਦੇ ਘਰ ਦੇ ਬਾਹਰ ਜ਼ਬਰਦਸਤ ਘੇਰਾਬੰਦੀ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਅੱਜ ਪੂਰੇ ਪੰਜਾਬ ਦੇ ਵਿਚ ਜਬਰ ਦੀ ਸਿਖਰ ਕੀਤੀ ਗਈ ਹੈ। ਬਿਨਾਂ ਕਿਸੇ ਕੇਸ ਦੇ ਬਿਨਾਂ ਕਿਸੇ ਸਰਚ ਵਰੰਟ ਦੇ ਸਾਡੇ ਲੀਡਰਾਂ ਨੂੰ ਪੂਰੇ ਪੰਜਾਬ ਵਿਚ ਘਰਾਂ ਵਿਚ ਗ੍ਰਿਫ਼ਤਾਰ ਕੀਤਾ ਗਿਆ ਅਤੇ ਨਜ਼ਰਬੰਦ ਕਰ ਕੇ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਨੂੰ ਅਣਗੌਲਿਆ ਕੀਤਾ ਗਿਆ ਹੈ। ਜਿਹੜੀ ਸਰਕਾਰ ਕਹਿੰਦੀ ਸੀ ਕਿ ਸਾਡੇ ਰਾਜ ਵੇਲੇ ਕਿਸੇ ਨਾਲ ਕੋਈ ਧੱਕਾ ਨਹੀਂ ਹੋਵੇਗਾ ਤੇ ਹਰ ਵਿਅਕਤੀ ਦੀ ਗੱਲ ਸੁਣੀ ਜਾਵੇਗੀ। ਅੱਜ ਉਹੀ ਭਗਵੰਤ ਮਾਨ ਸਰਕਾਰ ਪੰਜਾਬੀਆਂ ਨੂੰ ਪੁਲਿਸ ਦੇ ਜੋਰ ਨਾਲ ਦਬਾਉਣਾ ਚਾਹੁੰਦੀ ਹੈ। ਰੁਪਾਲੋਂ ਨੇ ਕਿਹਾ ਕਿ ਧਰਨਿਆਂ ਚੋਂ ਨਿਕਲੀ ਸਰਕਾਰ ਖ਼ੁਦ ਧਰਨਿਆਂ ਤੋਂ ਡਰੀ ਫਿਰ ਰਹੀ ਹੈ। ਅਕਾਲੀ ਦਲ ਵਾਰਸ ਪੰਜਾਬ ਦੇ ਇਸ ਜਬਰ ਦਾ ਸਾਹਮਣਾ ਸਬਰ ਨਾਲ ਕਰੇਗੀ, ਪੰਜਾਬ ਸਰਕਾਰ ਕੁੱਝ ਮਹੀਨਿਆਂ ਦੀ ਮਹਿਮਾਨ ਹੈ। ਪੰਜਾਬ ਦੇ ਲੋਕ ਇਸ ਜਬਰ ਦਾ ਜਵਾਬ 2027 ਦੀਆਂ ਚੋਣਾਂ ਵਿਚ ਦੇਣਗੇ। ਉਨ੍ਹਾਂ ਨੇ ਇਨ੍ਹਾਂ ਗ੍ਰਿਫ਼ਤਾਰੀਆਂ ਦੀ ਜ਼ੋਰਦਾਰ ਨਿੰਦਾ ਕੀਤੀ।