ਮੰਤਰੀ ਮੁੰਡੀਆਂ ਨੇ ਸਾਹਨੇਵਾਲ ਸਿਵਲ ਹਸਪਤਾਲ ਰੋਡ ’ਤੇ ਲੁੱਕ ਪਵਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ
ਸਾਹਨੇਵਾਲ, 28 ਅਕਤੂਬਰ (ਹਨੀ ਚਾਠਲੀ)-ਪਿਛਲੇ ਲੰਬੇ ਸਮੇਂ ਤੋਂ ਸਾਹਨੇਵਾਲ ਸਿਵਲ ਹਸਪਤਾਲ ਰੋਡ ਨੂੰ ਨਵੇਂ ਸਿਰੇ ਤੋਂ ਬਣਾਉਣ ਦੀ ਚਲੀ ਆ ਰਹੀ ਮੰਗ ਨੂੰ ਦੇਖਦਿਆਂ ਹੋਇਆ ਪਿਛਲੇ ਦਿਨੀਂ ਖੰਡ ਮਿੱਲ ਬੁੱਢੇਵਾਲ ਦੇ ਚੇਅਰਮੈਨ ਜ਼ੋਰਾਵਰ ਸਿੰਘ ਮੁੰਡੀਆਂ ਵਲੋਂ ਸੜਕ ਨੂੰ ਨਵੇਂ ਸਿਰੇ ਤੋਂ ਬਣਾਉਣ ਦੇ ਕੰਮ ਦੀ ਰਸਮੀ ਸ਼ੁਰੂਆਤ ਕਰਵਾ ਦਿੱਤੀ ਗਈ ਸੀ ਤੇ ਅੱਜ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਇਸ ਸੜਕ ’ਤੇ ਲੁੱਕ ਪਵਾਉਣ ਦੇ ਕੰਮ ਦੀ ਸ਼ੁਰੂਆਤ ਕਰ ਦਿੱਤੀ ਗਈ। ਮੰਤਰੀ ਮੁੰਡੀਆਂ ਨੇ ਕਿਹਾ ਕਿ ਹਲਕਾ ਸਾਹਨੇਵਾਲ ਦੇ ਅਧੀਨ ਜੋ ਵੀ ਵਿਕਾਸ ਦੇ ਕੰਮ ਚੱਲ ਰਹੇ ਹਨ, ਉਨ੍ਹਾਂ ਨੂੰ ਜਲਦ ਹੀ ਨੇਪਰੇ ਚਾੜ ਦਿੱਤਾ ਜਾਵੇਗਾ।
ਸ
ਸਾਹਨੇਵਾਲ ਸਿਵਲ ਹਸਪਤਾਲ ਰੋਡ ’ਤੇ ਲੁੱਕ ਪਵਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਸਮੇਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ਹੋਰ। ਤਸਵੀਰ : ਹਨੀ ਚਾਠਲੀ
29-10-2026
ਸਾਹਨੇਵਾਲ, 28 ਅਕਤੂਬਰ (ਹਨੀ ਚਾਠਲੀ)-ਪਿਛਲੇ ਲੰਬੇ ਸਮੇਂ ਤੋਂ ਸਾਹਨੇਵਾਲ ਸਿਵਲ ਹਸਪਤਾਲ ਰੋਡ ਨੂੰ ਨਵੇਂ ਸਿਰੇ ਤੋਂ ਬਣਾਉਣ ਦੀ ਚਲੀ ਆ ਰਹੀ ਮੰਗ ਨੂੰ ਦੇਖਦਿਆਂ ਹੋਇਆ ਪਿਛਲੇ ਦਿਨੀਂ ਖੰਡ ਮਿੱਲ ਬੁੱਢੇਵਾਲ ਦੇ ਚੇਅਰਮੈਨ ਜ਼ੋਰਾਵਰ ਸਿੰਘ ਮੁੰਡੀਆਂ ਵਲੋਂ ਸੜਕ ਨੂੰ ਨਵੇਂ ਸਿਰੇ ਤੋਂ ਬਣਾਉਣ ਦੇ ਕੰਮ ਦੀ ਰਸਮੀ ਸ਼ੁਰੂਆਤ ਕਰਵਾ ਦਿੱਤੀ ਗਈ ਸੀ ਤੇ ਅੱਜ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਇਸ ਸੜਕ ’ਤੇ ਲੁੱਕ ਪਵਾਉਣ ਦੇ ਕੰਮ ਦੀ ਸ਼ੁਰੂਆਤ ਕਰ ਦਿੱਤੀ ਗਈ। ਮੰਤਰੀ ਮੁੰਡੀਆਂ ਨੇ ਕਿਹਾ ਕਿ ਹਲਕਾ ਸਾਹਨੇਵਾਲ ਦੇ ਅਧੀਨ ਜੋ ਵੀ ਵਿਕਾਸ ਦੇ ਕੰਮ ਚੱਲ ਰਹੇ ਹਨ, ਉਨ੍ਹਾਂ ਨੂੰ ਜਲਦ ਹੀ ਨੇਪਰੇ ਚਾੜ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਪੰਜਾਬ ਦੇ ਵੱਖ-ਵੱਖ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਅੰਦਰ ਵਿਕਾਸ ਦੇ ਕੰਮਾਂ ਵਿਚ ਤੇਜ਼ੀ ਲਿਆਉਣ ਵਿਚ ਸਰਕਾਰੀ ਮਹਿਕਮਾ ਦੇ ਅਫ਼ਸਰਾਂ ਨੂੰ ਸਖ਼ਤ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆ ਹਨ ਤਾਂ ਜੋ ਕਿਸੇ ਵੀ ਵਿਅਕਤੀ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਮੰਤਰੀ ਮੁੰਡੀਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਡਰਾਉਣ ਅਤੇ ਦਬਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਪਰ ਆਪ ਦਾ ਹਰੇਕ ਆਗੂ ਅਤੇ ਵਰਕਰ ਪੂਰੀ ਦ੍ਰਿੜਤਾ ਨਾਲ ਪੰਜਾਬ ਦੀ ਜਨਤਾ ਨਾਲ ਚਟਾਨ ਵਾਂਗ ਖੜਾ ਹੈ ਅਤੇ ਅਜਿਹੇ ਸਿਆਸੀ ਹੱਥਕੰਡੇ ਸਰਕਾਰ ਦੀ ਇਮਾਨਦਾਰੀ ਅਤੇ ਲੋਕ ਸੇਵਾ ਦੇ ਜਜ਼ਬੇ ਨੂੰ ਨਹੀਂ ਡੇਗ ਸਕਦੇ। ਮੰਤਰੀ ਮੁੰਡੀਆਂ ਨੇ ਦਾਅਵਾ ਕਰਦਿਆਂ ਕਿਹਾ ਕਿ ਆਪ ਸਰਕਾਰ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਦੇ ਆਪਣੇ ਟੀਚੇ ਵੱਲ ਤੇਜ਼ੀ ਨਾਲ ਵਧ ਰਹੀ ਹੈ ਅਤੇ ਲੋਕਾਂ ਨੇ ਵੀ ਆਪ ਸਰਕਾਰ ਦੀਆਂ ਨੀਤੀਆਂ ਅਤੇ ਕੰਮਾਂ ’ਤੇ ਪੂਰੀ ਸੰਤੁਸ਼ਟੀ ਪ੍ਰਗਟਾਉਂਦਿਆਂ ਭਵਿੱਖ ਵਿਚ ਵੀ ਆਮ ਆਦਮੀ ਪਾਰਟੀ ਦਾ ਪੂਰਾ ਸਾਥ ਦੇਣ ਦਾ ਭਰੋਸਾ ਦਿੱਤਾ ਹੈ। ਮੁੰਡੀਆਂ ਨੇ ਕਿਹਾ ਕਿ ਆਪ ਸਰਕਾਰ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹ ਇਕ ਇਕ ਕਰ ਕੇ ਪੂਰੇ ਕਰ ਦਿੱਤੇ ਹਨ, ਜਿਸ ਨੂੰ ਦੇਖ ਕੇ ਵਿਰੋਧੀ ਪਾਰਟੀਆਂ ਬੌਖਲਾਹਟ ’ਚ ਆ ਕੇ ਗਲਤ ਬਿਆਨਬਾਜ਼ੀਆਂ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਮਿਲ ਰਹੇ ਭਰਵੇਂ ਹੁੰਗਾਰੇ ਨੂੰ ਦੇਖ ਕੇ 2027 ਦੀਆਂ ਵਿਧਾਨ ਸਭਾ ਦੀਆਂ ਚੋਣਾ ’ਚ ਪੰਜਾਬ ਅੰਦਰ ਮੁੜ ਤੋਂ ਆਪ ਦੀ ਸਰਕਾਰ ਬਣੇਗੀ। ਮੰਤਰੀ ਮੁੰਡੀਆਂ ਨੇ ਸੜਕ ਸਬੰਧੀ ਕਿਹਾ ਕਿ ਇਸ ਸੜਕ ਨੂੰ 10.1 ਕਿੱਲੋਮੀਟਰ ਤੱਕ ਨਵੇਂ ਸਿਰੇ ਤੋਂ ਬਨਾਇਆ ਜਾਵੇਗਾ ਤੇ ਇਸ ਸੜਕ ’ਤੇ ਲਗਭਗ 6 ਕਰੋੜ ਰੁਪਏ ਖ਼ਰਚ ਆਉਣ ਦੀ ਸੰਭਾਵਨਾ ਹੈ। ਇਸ ਮੌਕੇ ਕੌਂਸਲਰ ਬਿਮਰੋ ਨੇ ਮੰਤਰੀ ਮੁੰਡੀਆਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਜੋ ਤੁਸੀਂ ਇਸ ਸੜਕ ਨੂੰ ਨਵੇਂ ਸਿਰੇ ਤੋਂ ਬਣਾਉਣ ਦਾ ਕੰਮ ਪਹਿਲ ਦੇ ਆਧਾਰ ’ਤੇ ਸ਼ੁਰੂ ਕਰਵਾਇਆ ਹੈ, ਉਹ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਇਸ ਮੌਕੇ ਪ੍ਰਧਾਨ ਮਨਜਿੰਦਰ ਸਿੰਘ ਭੋਲਾ ਮਾਂਗਟ, ਪ੍ਰਧਾਨ ਰਾਜਦੀਪ ਭਾਟੀਆ, ਓਮ ਪ੍ਰਕਾਸ਼ ਗੋਇਲ, ਅਜਮੇਰ ਸਿੰਘ ਧਾਲੀਵਾਲ, ਕੌਂਸਲਰ ਕੁਲਵਿੰਦਰ ਸਿੰਘ ਕਾਲਾ ਬਿਮਰੋ, ਬਲਾਕ ਪ੍ਰਧਾਨ ਕੁਲਦੀਪ ਐਰੀ, ਕੌਂਸਲਰ ਸਵਰਨ ਕੁਮਾਰ ਸੋਨੀ, ਕੌਂਸਲਰ ਪਲਵਿੰਦਰ ਸਿੰਘ, ਧਰਮਿੰਦਰ ਕੁਮਾਰ ਕਾਲੀ, ਦੀਪਕ ਦੀਨੂੰ, ਸਤਵਿੰਦਰ ਸਿੰਘ ਹੈਪੀ, ਬੱਬੂ ਬਿਰਦੀ, ਪੱਪੂ ਤਲਵਾੜਾ, ਹਰਪ੍ਰੀਤ ਸਿੰਘ, ਚੇਅਰਮੈਨ ਸਤਪਾਲ ਸਿੰਘ ਸੱਤਾ, ਪ੍ਰਧਾਨ ਗੁਰਦੀਪ ਸਿੰਘ ਕੌਲ, ਪ੍ਰਧਾਨ ਦਵਿੰਦਰ ਸਿੰਘ ਝੱਜ ਆਦਿ ਹਾਜ਼ਰ ਸਨ।