28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਸੂਬੇ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ ਢੇਰੀ- ਕਾਮਿਲ ਅਮਰ ਸਿੰਘ

ਰਾਏਕੋਟ, 28 ਅਕਤੂਬਰ (ਸੁਸ਼ੀਲ) ਹਲਕਾ ਰਾਏਕੋਟ ਦੇ ਪਿੰਡ ਰਾਜੋਆਣਾ ਕਲਾਂ ਵਿਖੇ ਗੁਰਦੁਆਰਾ ਸਾਹਿਬ ’ਤੇ ਗੋਲੀਬਾਰੀ ਦੀ ਵਾਪਰੀ ਮੰਦਭਾਗੀ ਘਟਨਾ ’ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਹਲਕਾ ਰਾਏਕੋਟ ਦੇ ਕਾਂਗਰਸ ਇੰਚਾਰਜ ਕਾਮਿਲ ਅਮਰ ਸਿੰਘ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪਿੰਡ ਰਾਜੋਆਣਾ ਕਲਾਂ ਦੇ ਗੁਰਦੁਆਰਾ ਸਾਹਿਬ ਉੱਤੇ ਗੋਲੀਬਾਰੀ ਦੀ ਘਟਨਾਂ ਸਿਰਫ਼ ਇਕ ਅਪਰਾਧਿਕ ਵਾਰਦਾਤ ਨਹੀਂ, ਸਗੋਂ ਪੰਜਾਬ ਦੀ ਮੌਜੂਦਾ ਸਰਕਾਰ ਦੇ ਸੁਰੱਖਿਆ ਪ੍ਰਬੰਧਾਂ ’ਤੇ ਇੱਕ ਵੱਡਾ ਸਵਾਲੀਆ ਨਿਸ਼ਾਨ ਹੈ।

Ad Position 21
No active advertisement
ਅਜੀਤ ਡੈਸਕ 29-10-2026
ਰਾਏਕੋਟ, 28 ਅਕਤੂਬਰ (ਸੁਸ਼ੀਲ) ਹਲਕਾ ਰਾਏਕੋਟ ਦੇ ਪਿੰਡ ਰਾਜੋਆਣਾ ਕਲਾਂ ਵਿਖੇ ਗੁਰਦੁਆਰਾ ਸਾਹਿਬ ’ਤੇ ਗੋਲੀਬਾਰੀ ਦੀ ਵਾਪਰੀ ਮੰਦਭਾਗੀ ਘਟਨਾ ’ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਹਲਕਾ ਰਾਏਕੋਟ ਦੇ ਕਾਂਗਰਸ ਇੰਚਾਰਜ ਕਾਮਿਲ ਅਮਰ ਸਿੰਘ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪਿੰਡ ਰਾਜੋਆਣਾ ਕਲਾਂ ਦੇ ਗੁਰਦੁਆਰਾ ਸਾਹਿਬ ਉੱਤੇ ਗੋਲੀਬਾਰੀ ਦੀ ਘਟਨਾਂ ਸਿਰਫ਼ ਇਕ ਅਪਰਾਧਿਕ ਵਾਰਦਾਤ ਨਹੀਂ, ਸਗੋਂ ਪੰਜਾਬ ਦੀ ਮੌਜੂਦਾ ਸਰਕਾਰ ਦੇ ਸੁਰੱਖਿਆ ਪ੍ਰਬੰਧਾਂ ’ਤੇ ਇੱਕ ਵੱਡਾ ਸਵਾਲੀਆ ਨਿਸ਼ਾਨ ਹੈ। ਜਦੋਂ ਪੰਜਾਬ ਵਿੱਚ ਧਾਰਮਿਕ ਅਸਥਾਨ ਵੀ ਸੁਰੱਖਿਅਤ ਨਹੀਂ ਰਹੇ ਤਾਂ ਆਮ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਕੌਣ ਲਵੇਗਾ? ਕਾਮਿਲ ਅਮਰ ਸਿੰਘ ਨੇ ਕਿਹਾ ਕਿ ਪੰਜਾਬ ਦੀ ਝਾੜੂ ਸਰਕਾਰ ਕਰੋੜਾਂ-ਅਰਬਾਂ ਰੁਪਏ ਦੇ ਇਸ਼ਤਿਹਾਰਾਂ ਰਾਹੀਂ ਆਪਣੀ ਝੂਠੀ ਤਸਵੀਰ ਬਣਾਉਣ ਅਤੇ ਲੋਕਾਂ ਨੂੰ ਗੁੰਮਰਾਹ ਕਰਨ ਵਿੱਚ ਲੱਗੀ ਹੋਈ ਹੈ, ਪਰ ਜ਼ਮੀਨੀ ਹਕੀਕਤ ਇਹ ਹੈ ਕਿ ਸੂਬੇ ਵਿੱਚ ਅਪਰਾਧੀਆਂ ਦੇ ਹੌਸਲੇ ਬੁਲੰਦ ਹਨ ਅਤੇ ਕਾਨੂੰਨ ਦਾ ਡਰ ਖ਼ਤਮ ਹੁੰਦਾ ਜਾ ਰਿਹਾ ਹੈ। ਕਮਿਲ ਅਮਰ ਸਿੰਘ ਨੇ ਮੰਗ ਕੀਤੀ ਕਿ ਸਰਕਾਰ ਇਸ ਘਟਨਾਂ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਕਰਵਾਏ, ਗੁਰਦੁਆਰਾ ਸਾਹਿਬ ਅਤੇ ਹੋਰ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕੇ ਜਾਣ ਤਾਂ ਜੋ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਮੁੜ ਬਹਾਲ ਕਰੇ।
Ad Position 22
No active advertisement
ਪਿਛਲੀ ਖ਼ਬਰ ‘ ਖੇਡਾਂ ਵਤਨ ਪੰਜਾਬ ਦੀਆਂ’ ਵਿਚ ਖੰਨਾ ਦੇ ਜਿਮਨਾਸਟਿਕ ਖਿਡਾਰੀਆਂ ਦੀਆਂ ਜਿੱਤਾਂ ਅਗਲੀ ਖ਼ਬਰ ਡਾ. ਅਮਰ ਸਿੰਘ ਨੇ ਸਮਰਾਲਾ ਅਨਾਜ ਮੰਡੀ ’ਚ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
Ad Position 24