ਵਿਧਾਇਕ ਗਿਆਸਪੁਰਾ ਨੇ ਪਿੰਡ ਜੰਡਾਲੀ ਵਿਖੇ ਆਂਗਣਵਾੜੀ ਕੇਂਦਰ ਅਤੇ ਧਰਮਸ਼ਾਲਾ ਦਾ ਰਸਮੀ ਉਦਘਾਟਨ
ਮਲੌਦ, 28 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਵਿਧਾਨ ਸਭਾ ਹਲਕਾ ਪਾਇਲ ਤੇ ਬਲਾਕ ਮਲੌਦ ਅਧੀਨ ਪੈਂਦੇ ਪਿੰਡ ਜੰਡਾਲੀ ਵਿਖੇ ਸਰਪੰਚ ਊਧਮ ਸਿੰਘ ਦੀ ਦੇਖ-ਰੇਖ ਹੇਠ ਹਲਕਾ ਪਾਇਲ ਦੇ ਵਿਧਾਇਕ ਇੰਜੀ: ਮਨਵਿੰਦਰ ਸਿੰਘ ਗਿਆਸਪੁਰਾ ਨੇ ਆਂਗਣਵਾੜੀ ਸੈਂਟਰ ਅਤੇ ਜਨਰਲ ਧਰਮਸ਼ਾਲਾ ਦਾ ਰਸਮੀ ਉਦਘਾਟਨ ਕਰ ਕੇ ਪਿੰਡ ਵਾਸੀਆਂ ਨੂੰ ਦੋਵੇਂ ਇਮਾਰਤਾਂ ਸੌਂਪੀਆਂ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਦੇ ਵਿਕਾਸ-ਕਾਰਜ ਜੰਗੀ ਪੱਧਰ ਉੱਪਰ ਚੱਲ ਰਹੇ ਹਨ ਇਸ ਵਾਰ ਹੋਏ ਵਿਕਾਸ-ਕਾਰਜ ਆਪਣੇ ਆਪ ਵਿੱਚ ਇੱਕ ਮਿਸਾਲ ਹਨ ਜੋ ਕਿ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਤੋਂ ਕਿਤੇ ਵੱਧ ਕੇ ਕੰਮ ਕੀਤੇ ਗਏ ਹਨ।
ਮਲੌਦ, 28 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਵਿਧਾਨ ਸਭਾ ਹਲਕਾ ਪਾਇਲ ਤੇ ਬਲਾਕ ਮਲੌਦ ਅਧੀਨ ਪੈਂਦੇ ਪਿੰਡ ਜੰਡਾਲੀ ਵਿਖੇ ਸਰਪੰਚ ਊਧਮ ਸਿੰਘ ਦੀ ਦੇਖ-ਰੇਖ ਹੇਠ ਹਲਕਾ ਪਾਇਲ ਦੇ ਵਿਧਾਇਕ ਇੰਜੀ: ਮਨਵਿੰਦਰ ਸਿੰਘ ਗਿਆਸਪੁਰਾ ਨੇ ਆਂਗਣਵਾੜੀ ਸੈਂਟਰ ਅਤੇ ਜਨਰਲ ਧਰਮਸ਼ਾਲਾ ਦਾ ਰਸਮੀ ਉਦਘਾਟਨ ਕਰ ਕੇ ਪਿੰਡ ਵਾਸੀਆਂ ਨੂੰ ਦੋਵੇਂ ਇਮਾਰਤਾਂ ਸੌਂਪੀਆਂ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਦੇ ਵਿਕਾਸ-ਕਾਰਜ ਜੰਗੀ ਪੱਧਰ ਉੱਪਰ ਚੱਲ ਰਹੇ ਹਨ ਇਸ ਵਾਰ ਹੋਏ ਵਿਕਾਸ-ਕਾਰਜ ਆਪਣੇ ਆਪ ਵਿੱਚ ਇੱਕ ਮਿਸਾਲ ਹਨ ਜੋ ਕਿ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਤੋਂ ਕਿਤੇ ਵੱਧ ਕੇ ਕੰਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ ਖੇਡ ਮੈਦਾਨ, ਖੇਤਾਂ ਲਈ ਨਹਿਰੀ ਪਾਣੀ ਤੇ ਆਵਾਜਾਈ ਲਈ ਵਧੀਆ ਸੜਕਾਂ ਬਣਾਉਣੀਆਂ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇੱਕ ਸੁਪਨਾ ਸੀ ਜੋ ਕਿ ਪੂਰਾ ਕਰ ਵਿਖਾਇਆ ਹੈ। ਇਸ ਸਮੇਂ ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਵਲੋਂ ਵਿਧਾਇਕ ਗਿਆਸਪੁਰਾ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਪਿੰਦਰ ਸਿੰਘ, ਸਰਪੰਚ ਲਖਵੀਰ ਸਿੰਘ ਨਿਜ਼ਾਮਪੁਰ, ਜਤਿੰਦਰ ਸਿੰਘ ਗਿੱਲ, ਸੁਖਜਿੰਦਰ ਸਿੰਘ ਗੋਗੀ ਪੰਚ, ਜਸਵੰਤ ਸਿੰਘ ਪੰਚ, ਯੋਧਵੀਰ ਸਿੰਘ ਪੰਚ, ਹਰਜਿੰਦਰ ਸਿੰਘ ਪੰਚ, ਅਜਮੇਰ ਸਿੰਘ ਪੰਚ, ਰਣਧੀਰ ਸਿੰਘ ਨੰਬਰਦਾਰ, ਦਰਸ਼ਨ ਸਿੰਘ ਪ੍ਰਧਾਨ, ਮਲਕੀਤ ਸਿੰਘ, ਗੁਰਵੀਰ ਸਿੰਘ, ਨਰਦੀਪ ਸਿੰਘ, ਪਰਮਜੀਤ ਸਿੰਘ ਬਲਾਕ ਪ੍ਰਧਾਨ, ਲਾਭ ਸਿੰਘ, ਦਵਿੰਦਰ ਸਿੰਘ, ਬੇਅੰਤ ਸਿੰਘ, ਪ੍ਰਿਤਪਾਲ ਸਿੰਘ ਆਦਿ ਹਾਜ਼ਰ ਸਨ।