30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਕੈਬਨਿਟ ਮੰਤਰੀ ਮੁੰਡੀਆਂ ਨੇ ਅਨਾਜ ਮੰਡੀ ਸਾਹਨੇਵਾਲ ’ਚ ਝੋਨੇ ਦੀ ਚੱਲ ਰਹੀ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

v ਸਾਹਨੇਵਾਲ, 29 ਅਕਤੂਬਰ (ਹਨੀ ਚਾਠਲੀ)-ਅਨਾਜ ਮੰਡੀ ਸਾਹਨੇਵਾਲ ਅੰਦਰ ਝੋਨੇ ਦੀ ਫ਼ਸਲ ਦੇ ਚੱਲ ਰਹੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਵਿਸ਼ੇਸ਼ ਤੌਰ ’ਤੇ ਪਹੁੰਚੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅਨਾਜ ਮੰਡੀ ’ਚ ਫ਼ਸਲ ਲੈ ਕੇ ਆਏ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਤੋਂ ਸਮੱਸਿਆਵਾਂ ਪੁੱਛੀਆਂ ਅਤੇ ਸਮੱਸਿਆਵਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ। ਮੰਤਰੀ ਮੁੰਡੀਆਂ ਨੇ ਝੋਨੇ ਦੀ ਖ਼ਰੀਦ ਕਰ ਰਹੀਆਂ ਖ਼ਰੀਦ ਏਜੰਸੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਕਿਸਾਨਾਂ ਦਾ ਮੰਡੀਆਂ ਵਿਚ ਆਏ ਝੋਨੇ ਦੀ ਫ਼ਸਲ ਦੀ ਜਲਦੀ ਖ਼ਰੀਦ ਕਰਨ ਤਾਂ ਜੋ ਉਹ ਪ੍ਰੇਸ਼ਾਨ ਨਾ ਹੋਣ।

Ad Position 21
No active advertisement
ਅਜੀਤ ਡੈਸਕ 30-10-2026
v ਸਾਹਨੇਵਾਲ, 29 ਅਕਤੂਬਰ (ਹਨੀ ਚਾਠਲੀ)-ਅਨਾਜ ਮੰਡੀ ਸਾਹਨੇਵਾਲ ਅੰਦਰ ਝੋਨੇ ਦੀ ਫ਼ਸਲ ਦੇ ਚੱਲ ਰਹੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਵਿਸ਼ੇਸ਼ ਤੌਰ ’ਤੇ ਪਹੁੰਚੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅਨਾਜ ਮੰਡੀ ’ਚ ਫ਼ਸਲ ਲੈ ਕੇ ਆਏ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਤੋਂ ਸਮੱਸਿਆਵਾਂ ਪੁੱਛੀਆਂ ਅਤੇ ਸਮੱਸਿਆਵਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ। ਮੰਤਰੀ ਮੁੰਡੀਆਂ ਨੇ ਝੋਨੇ ਦੀ ਖ਼ਰੀਦ ਕਰ ਰਹੀਆਂ ਖ਼ਰੀਦ ਏਜੰਸੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਕਿਸਾਨਾਂ ਦਾ ਮੰਡੀਆਂ ਵਿਚ ਆਏ ਝੋਨੇ ਦੀ ਫ਼ਸਲ ਦੀ ਜਲਦੀ ਖ਼ਰੀਦ ਕਰਨ ਤਾਂ ਜੋ ਉਹ ਪ੍ਰੇਸ਼ਾਨ ਨਾ ਹੋਣ। ਇਸ ਮੌਕੇ ਅਨਾਜ ਮੰਡੀ ਅੰਦਰ ਆੜ੍ਹਤੀਆਂ ਨੂੰ ਆ ਰਹੀਆਂ ਸਮੱਸਿਆਵਾਂ ਸੰਬੰਧੀ ਆੜ੍ਹਤੀਆ ਐਸੋਸੀਏਸ਼ਨ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਅਜਮੇਰ ਸਿੰਘ ਧਾਲੀਵਾਲ ਅਤੇ ਆੜ੍ਹਤੀਆ ਐਸੋਸੀਏਸ਼ਨ ਸਾਹਨੇਵਾਲ ਦੇ ਪ੍ਰਧਾਨ ਦਵਿੰਦਰ ਸਿੰਘ ਝੱਜ ਨੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੂੰ ਜਾਣੂ ਕਰਵਾਇਆ। ਮੰਤਰੀ ਮੁੰਡੀਆਂ ਨੇ ਵਿਸ਼ਵਾਸ ਦਿਵਾਇਆ ਕਿ ਆੜ੍ਹਤੀਆਂ ਦੀਆਂ ਸਮੱਸਿਆਵਾਂ ਦਾ ਜਲਦ ਹੱਲ ਕੀਤਾ ਜਾਵੇਗਾ। ਇਸ ਮੌਕੇ ਗੁਰਸਿਮਰਨਜੀਤ ਸਿੰਘ ਮੰਡੀ ਸੁਪਰਵਾਈਜ਼ਰ, ਸਰਬਜੀਤ ਸਿੰਘ ਗਰੇਵਾਲ, ਪ੍ਰਧਾਨ ਰਾਜਦੀਪ ਭਾਟੀਆ, ਪ੍ਰਧਾਨ ਗੁਰਦੀਪ ਸਿੰਘ ਕੌਲ, ਜ਼ਿਲ੍ਹਾ ਪ੍ਰਧਾਨ ਲਾਲੀ ਹਰਾ, ਓਮ ਪ੍ਰਕਾਸ਼ ਗੋਇਲ, ਪ੍ਰਧਾਨ ਮਨਜਿੰਦਰ ਸਿੰਘ ਭੋਲਾ ਮਾਂਗਟ, ਜਸਬੀਰ ਸਿੰਘ ਚਹਿਲ ਖ਼ਾਨਪੁਰ, ਕੁਲਵਿੰਦਰ ਸਿੰਘ ਕਾਲਾ ਬਿਮਰੋ, ਸਤਵਿੰਦਰ ਸਿੰਘ ਹੈਪੀ, ਬੱਬੂ ਮੁੰਡੀਆਂ, ਪ੍ਰਧਾਨ ਵਿਜੇ ਪੁਰੀ, ਪ੍ਰਧਾਨ ਦਵਿੰਦਰ ਝੱਜ, ਜਸਬੀਰ ਚਹਿਲ, ਇੰਸਪੈਕਟਰ ਸਵਰਨਜੀਤ ਸਿੰਘ, ਬਲਾਕ ਪ੍ਰਧਾਨ ਕੁਲਦੀਪ ਐਰੀ, ਬੱਬੂ ਬਿਰਦੀ, ਕੌਂਸਲਰ ਪਲਵਿੰਦਰ ਸਿੰਘ, ਹਰਪ੍ਰੀਤ ਸਿੰਘ, ਪੱਪੂ ਤਲਵਾੜਾ, ਧਰਮਿੰਦਰ ਕੁਮਾਰ ਕਾਲੀ, ਦੀਪਕ ਦੀਨੂੰ, ਚੇਅਰਮੈਨ ਸਤਪਾਲ ਸਿੰਘ ਸੱਤਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ, ਸਮਰਾਲਾ ਦੇ ਅੰਡਰ-11 ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸ਼ਾਨਦਾਰ ਕੀਤਾ ਪ੍ਰਦਰਸ਼ਨ ਅਗਲੀ ਖ਼ਬਰ ਖ਼ਾਲਸਾ ਕਾਲਜ ਵਿਖੇ ਖੇਤਰੀ ਯੁਵਕ ਤੇ ਲੋਕ ਮੇਲੇ ਦੇ ਤੀਜੇ ਦਿਨ ਪਦਮਸ੍ਰੀ ਨਿਰਮਲ ਰਿਸ਼ੀ ਨੇ ਕੀਤੀ ਸ਼ਿਰਕਤ ਇਕਾਂਗੀ ਨਾਟਕਾ...
Ad Position 24