ਸ਼ਹੀਦ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਤੇ ਨਸ਼ਾ ਪੰਜਾਬ ਦੀ ਸਿਰਜਣਾ ਲਈ ਅਰਦਾਸ ਸਮਾਗਮ
ਦੋਰਾਹਾ, 29 ਅਕਤੂਬਰ (ਮਨਜੀਤ ਸਿੰਘ ਗਿੱਲ)-ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਹੁਕਮ ਅਨੁਸਾਰ ਅੱਜ ਗੁਰਦੁਆਰਾ ਸ਼੍ਰੀ ਦੇਗਸਰ ਸਾਹਿਬ ਕਟਾਣਾ ਸਾਹਿਬ ਲੁਧਿਆਣਾ ਵਿਖੇ ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਨ ਵਾਲੇ ਸ਼ਹੀਦ ਹੋਏ ਮਾਨਸਾ ਨਿਵਾਸੀ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਪੰਜਾਬ ਦੇ ਨੌਜਵਾਨਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਸਮੇਂ ਮੈਨੇਜਰ ਕੇਹਰ ਸਿੰਘ, ਸਮੂਹ ਸਟਾਫ਼ ਅਤੇ ਇਲਾਕਾ ਨਿਵਾਸੀ ਸੰਗਤਾਂ ਨੇ ਸ਼ਮੂਲੀਅਤ ਕੀਤੀ। ਇਸ ਸਮੇਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਕੇਹਰ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਪੰਜਾਬ ਦੀ ਨੌਜਵਾਨ ਪੀੜੀ ਦੀ ਚੜ੍ਹਦੀ ਕਲਾ, ਸੁਨਹਿਰੇ ਭਵਿੱਖ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਨਾ ਲਈ ਇਹ ਅਰਦਾਸ ਸਮਾਗਮ ਕਰਵਾਏ ਗਏ ਹਨ।
ਦੋਰਾਹਾ, 29 ਅਕਤੂਬਰ (ਮਨਜੀਤ ਸਿੰਘ ਗਿੱਲ)-ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਹੁਕਮ ਅਨੁਸਾਰ ਅੱਜ ਗੁਰਦੁਆਰਾ ਸ਼੍ਰੀ ਦੇਗਸਰ ਸਾਹਿਬ ਕਟਾਣਾ ਸਾਹਿਬ ਲੁਧਿਆਣਾ ਵਿਖੇ ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਨ ਵਾਲੇ ਸ਼ਹੀਦ ਹੋਏ ਮਾਨਸਾ ਨਿਵਾਸੀ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਪੰਜਾਬ ਦੇ ਨੌਜਵਾਨਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਸਮੇਂ ਮੈਨੇਜਰ ਕੇਹਰ ਸਿੰਘ, ਸਮੂਹ ਸਟਾਫ਼ ਅਤੇ ਇਲਾਕਾ ਨਿਵਾਸੀ ਸੰਗਤਾਂ ਨੇ ਸ਼ਮੂਲੀਅਤ ਕੀਤੀ। ਇਸ ਸਮੇਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਕੇਹਰ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਪੰਜਾਬ ਦੀ ਨੌਜਵਾਨ ਪੀੜੀ ਦੀ ਚੜ੍ਹਦੀ ਕਲਾ, ਸੁਨਹਿਰੇ ਭਵਿੱਖ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਨਾ ਲਈ ਇਹ ਅਰਦਾਸ ਸਮਾਗਮ ਕਰਵਾਏ ਗਏ ਹਨ। ਉਨ੍ਹਾਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਦੀ ਅਲਾਮਤ ਬਚਾਉਣ ਨੌਜਵਾਨਾਂ ਨੂੰ ਚੰਗੀ ਸੇਧ ਦੇਣ ਅਤੇ ਸੁਨਹਿਰੇ ਭਵਿੱਖ ਦੀ ਬਖਸ਼ਿਸ਼ ਕਰਨ। ਇਸ ਸਮੇਂ ਵੱਡੀ ਗਿਣਤੀ ਵਿਚ ਇਕੱਤਰ ਹੋਈ ਸੰਗਤ ਨੇ ਗੁਰਦੁਆਰਾ ਸਾਹਿਬ ਦੇ ਦਰਬਾਰ ਸਾਹਿਬ ਵਿਚ ਮੂਲ ਮੰਤਰ ਅਤੇ ਗੁਰਮੰਤਰ ਦਾ ਜਾਪ ਕਰਦਿਆਂ ਸ਼ਹੀਦ ਛੋਟਾ ਦੇ ਪਰਿਵਾਰ ਨੂੰ ਇਨਸਾਫ਼ ਮਿਲਣ ਤੇ ਪੰਜਾਬ ’ਚ ਨਸ਼ਿਆਂ ਦੇ ਖ਼ਾਤਮੇ ਲਈ ਅਰਦਾਸ ਵੀ ਕੀਤੀ।