29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵੱਲ ਵਧ ਰਹੀ ‘ਆਪ’ ਸਰਕਾਰ-ਮੁੱਖ ਮੰਤਰੀ ਭਗਵੰਤ ਮਾਨ

ਜਗਰਾਉਂ, 29 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਲੋਕ ਮਿਲਣੀ ਮੁਹਿੰਮ ਤਹਿਤ ਜਗਰਾਉਂ ਹਲਕੇ ਦੇ ਪਿੰਡ ਕਮਾਲਪੁਰਾ ਦੀ ਸੱਥ ’ਚ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਮੁੜ ਖੁਸ਼ਹਾਲ ਬਣਾਉਣ ਅਤੇ ਪੰਜਾਬ ਦੀ ਪੁਰਾਣੀ ਸ਼ਾਨ ਬਹਾਲ ਕਰਨ ਲਈ ਯਤਨਸ਼ੀਲ ਹੈ।

Ad Position 21
No active advertisement
ਜ਼ਿਲ੍ਹਾ ਪ੍ਰੀਸ਼ਦ ਪੰਚਾਇਤ ਸੰਮਤੀ ਪੈਨਸ਼ਨਰਜ਼ ਕਰਮਚਾਰੀ ਐਸੋਸੀਏਸ਼ਨ ਦੇ ਅਹੁਦੇਦਾਰਾਂ ਨਾਲ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਮੀਟਿੰਗ ਕਰਦੇ ਹੋਏ। ਤਸਵੀਰ : ਸੋਨੀ ਗਿੱਲ 30-10-2026
ਜਗਰਾਉਂ, 29 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਲੋਕ ਮਿਲਣੀ ਮੁਹਿੰਮ ਤਹਿਤ ਜਗਰਾਉਂ ਹਲਕੇ ਦੇ ਪਿੰਡ ਕਮਾਲਪੁਰਾ ਦੀ ਸੱਥ ’ਚ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਮੁੜ ਖੁਸ਼ਹਾਲ ਬਣਾਉਣ ਅਤੇ ਪੰਜਾਬ ਦੀ ਪੁਰਾਣੀ ਸ਼ਾਨ ਬਹਾਲ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹੁਣ ‘ਰੰਗਲਾ ਪੰਜਾਬ’ ਬਣਨ ਵੱਲ ਵਧ ਰਿਹਾ ਹੈ ਅਤੇ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਪੂਰੀ ਤਰ੍ਹਾਂ ਗੰਭੀਰ ਹੈ। ਮੁੱਖ ਮੰਤਰੀ ਨੇ ਨਸ਼ਾ ਤਸਕਰਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਅਤੇ ਪੰਜਾਬ ਦੀ ਜਵਾਨੀ ਨੂੰ ਸਹੀ ਦਿਸ਼ਾ ਦੇਣਾ ਸਰਕਾਰ ਦੀ ਤਰਜੀਹ ਹੈ। ਸਿਆਸੀ ਵਿਰੋਧੀਆਂ ’ਤੇ ਹਮਲਾ ਕਰਦਿਆਂ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦਾ ਜ਼ਿਕਰ ਵੀ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਮਜੀਠੀਆ ਵਿਰੁੱਧ ਪਹਿਲਾਂ 40 ਹਜ਼ਾਰ ਤੇ ਹੁਣ 11 ਹਜ਼ਾਰ ਪੰਨਿਆਂ ਦਾ ਚਲਾਨ ਪੇਸ਼ ਕੀਤਾ ਗਿਆ ਹੈ ਤੇ ਜਲਦੀ ਕਾਰਵਾਈ ਹੋਣ ਬਾਰੇ ਕਿਹਾ। ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਧਿਰਾਂ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਾਂਗਰਸ ਦੀ ਸਿਆਸੀ ਸਥਿਤੀ ਬਾਰੇ ਤਿੱਖੇ ਵਿਅੰਗ ਕੀਤੇ। ਉਨ੍ਹਾਂ ਆਪਣੇ ਹਾਸ-ਵਿਅੰਗ ਭਰੇ ਅੰਦਾਜ਼ ਵਿੱਚ ਕਾਂਗਰਸ ਦੀ ਹਾਲਤ 90 ਸਾਲ ਦੇ ਬਜ਼ੁਰਗ ਵਰਗੀ ਦੱਸਦਿਆਂ ਕਿਹਾ ਕਿ ਪਾਰਟੀ ਦੇ ਆਗੂਆਂ ਤੋਂ ਪੰਜਾਬ ਦੇ ਭਲੇ ਦੀ ਆਸ ਰੱਖਣਾ ਦਿਨੇ ਤਾਰੇ ਤੋੜਨ ਦੇ ਬਰਾਬਰ ਹੈ ਕਿਉਂਕਿ ਕਾਂਗਰਸ ਦੇ ਆਗੂ ਕੁਰਸੀ ਪਿੱਛੇ ਹੀ ਆਪਸ ’ਚ ਲੜ ਰਹੇ ਹਨ। ਮੁੱਖ ਮੰਤਰੀ ਮਾਨ ਨੇ ਖੇਡਾਂ, ਸਿੱਖਿਆ ਤੇ ਸਿਹਤ ਸਹੂਲਤਾਂ ਦਾ ਕੀਤਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਨੂੰ ਖੁਸ਼ਹਾਲ ਬਣਾਉਣ ਲਈ ਸਿੱਖਿਆ, ਸਿਹਤ ਅਤੇ ਖੇਡਾਂ ਦੇ ਖੇਤਰਾਂ ਵਿੱਚ ਸੁਧਾਰ ਲਿਆਉਣਾ ਜ਼ਰੂਰੀ ਹੈ। ਉਨ੍ਹਾਂ ਸ਼ਾਨਦਾਰ ਖੇਡ ਮੈਦਾਨਾਂ, ਸਮਾਰਟ ਸਕੂਲਾਂ ਅਤੇ ਸਿਹਤ ਸਹੂਲਤਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਰਕਾਰ ਇਨ੍ਹਾਂ ਖੇਤਰਾਂ ਨੂੰ ਮਜ਼ਬੂਤ ਕਰਨ ਲਈ ਕੰਮ ਕਰ ਰਹੀ ਹੈ। ਉਨ੍ਹਾਂ ਹਵਾਲੇ ਨਾਲ ਦੱਸਿਆ ਕਿ ਉਨ੍ਹਾਂ ਦੇ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਨੀਟ ਪ੍ਰੀਖਿਆ 2021 ਵਿਚ 80 ਵਿਦਿਆਰਥੀਆਂ ਨੇ ਨੀਟ ਕਲੀਅਰ ਕੀਤਾ ਸੀ ਜਦਕਿ 2026 ਦੌਰਾਨ 882 ਵਿਦਿਆਰਥੀਆਂ ਵਲੋਂ ਨੀਟ ਕਲੀਅਰ ਦੇ ਅੰਕੜੇ ਦਰਜ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ‘ਆਪ’ ਪਾਰਟੀ ਦੀ ਸਰਕਾਰ ਆਉਣ ’ਤੇ ਸਿੱਖਿਆ ਖੇਤਰ ’ਚ ਵੱਡੀ ਕ੍ਰਾਂਤੀ ਆਈ ਹੈ ਤੇ ਵਿਦੇਸ਼ਾਂ ਤੋਂ ਵੀ ਨੌਜਵਾਨ ਪੰਜਾਬ ’ਚ ਆ ਕੇ ਰੁਜ਼ਗਾਰ ਕਰਨ ਲੱਗੇ ਹਨ। ਉਨ੍ਹਾਂ ਨੌਜਵਾਨਾਂ ਨੂੰ ਪੜ੍ਹਾਈ ’ਚ ਮਿਹਨਤ ਕਰਕੇ ਵੱਡਾ ਮੁਕਾਮ ਹਾਸਲ ਕਰਨ ਲਈ ਪ੍ਰੇਰਿਆ। ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਸਰਕਾਰ ਪੰਜਾਬ ਦੀ ਆਜ਼ਾਦੀ ਤੋਂ ਬਾਅਦ ਪਹਿਲੀ ਸਰਕਾਰ ਹੈ ਜਿਸਨੇ ਨੇ ਨਹਿਰਾਂ, ਸੂਏ, ਖਾਲੇ ਪੱਕੇ ਕਰਕੇ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਾਣੀ ਪਹੁੰਚਾਇਆ, ਜੋ ਪਹਿਲਾਂ ਪੰਜਾਬ ਦਾ ਪਾਣੀ ਬਿਨ੍ਹਾਂ ਵਰਤਿਆਂ ਹੀ ਰਾਜਸਥਾਨ, ਹਰਿਆਣਾ ਤੇ ਹੋਰ ਸੂਬਿਆਂ ਨੂੰ ਚਲਾ ਜਾਂਦਾ ਸੀ, ਉਸਨੂੰ ਵਰਤੋਂ ਵਿਚ ਲਿਆਂਦਾ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਸੁਪਨਾ ਸਿਰਫ਼ ਯੋਜਨਾਵਾਂ ਦਾ ਐਲਾਨ ਕਰਨਾ ਨਹੀਂ, ਸਗੋਂ ਲੋਕ-ਹਿੱਤੂ ਸਕੀਮਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਕੇ ਲੋਕਾਂ ਦੀ ਜ਼ਿੰਦਗੀ ਵਿੱਚ ਅਸਲ ਤਬਦੀਲੀ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਸਮਾਜ ਦੇ ਹੇਠਲੇ ਵਰਗਾਂ ਦੀ ਭਲਾਈ ਨੂੰ ਕੇਂਦਰ ਵਿੱਚ ਰੱਖ ਕੇ ਬਣਾਈਆਂ ਯੋਜਨਾਵਾਂ ਰਾਹੀਂ ਲੋਕਾਂ ਦੀ ਆਰਥਿਕ ਅਤੇ ਸਮਾਜਿਕ ਸਥਿਤੀ ਮਜ਼ਬੂਤ ਕਰਨ ਦੀ ਲੋੜ ਹੈ। ਭਗਵੰਤ ਮਾਨ ਨੇ ਪੰਜਾਬ ਦੀ ਆਰਥਿਕ, ਸਮਾਜਿਕ ਅਤੇ ਮਾਨਸਿਕ ਦਸ਼ਾ ਤੇ ਦਿਸ਼ਾ ਨੂੰ ਮਜ਼ਬੂਤ ਬਣਾਉਣ ਦੇ ਸਰਕਾਰ ਦੇ ਟੀਚੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ਦੀ ਤਰੱਕੀ ਲਈ ਲੋਕਾਂ ਨੂੰ ਬਿਹਤਰ ਸਿੱਖਿਆ, ਮਿਆਰੀ ਸਿਹਤ ਸੇਵਾਵਾਂ ਅਤੇ ਖੇਡਾਂ ਦੇ ਢੁੱਕਵੇਂ ਮੌਕੇ ਮੁਹੱਈਆ ਕਰਵਾਉਣਾ ਪਹਿਲਾ ਕਦਮ ਹੈ। ਮੁੱਖ ਮੰਤਰੀ ਮਾਨ ਅਨੁਸਾਰ ਜਦੋਂ ਸਰਕਾਰੀ ਯੋਜਨਾਵਾਂ ਦਾ ਲਾਭ ਆਮ ਨਾਗਰਿਕ ਤੱਕ ਪਹੁੰਚੇਗਾ ਤਾਂ ਹੀ ਪੰਜਾਬ ਨੂੰ ਖੁਸ਼ਹਾਲ ਬਣਾਉਣ ਦਾ ਸੁਪਨਾ ਸਾਕਾਰ ਹੋ ਸਕੇਗਾ। ਇਸ ਮੌਕੇ ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਮੁੱਖ ਮੰਤਰੀ ਮਾਨ ਨੂੰ ਜੀ ਆਇਆਂ ਆਖਿਆ ਅਤੇ ਲੋਕਾਂ ਨੂੰ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ। ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਿੰਡ ਕਮਾਲਪੁਰਾ ਪਹੁੰਚਣ ’ਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਟੀਮ ਵਲੋਂ ਕੋਆਰਡੀਨੇਟਰ ਬਿਕਰਮਜੀਤ ਸਿੰਘ ਥਿੰਦ ਵੱਲੋਂ ਉਨ੍ਹਾਂ ਨੂੰ ਬੁੱਕਾ ਦੇ ਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪਿੰਡ ਕਮਾਲਪੁਰਾ ਦੀ ਗ੍ਰਾਮ ਪੰਚਾਇਤ ਨੂੰ ਪਿੰਡ ਦੇ ਵਿਕਾਸ ਕਾਰਜਾਂ ਲਈ ਮੁੱਖ ਮੰਤਰੀ ਨੂੰ 51 ਲੱਖ ਰੁਪਏ ਦਾ ਚੈੱਕ ਦਿੱਤਾ ਗਿਆ। ਇਸ ਮੌਕੇ ਪਿੰਡ ਕਮਾਲਪੁਰਾ ਦੇ ਸਰਪੰਚ ਮਨਦੀਪ ਸਿੰਘ ਵਲੋਂ ਸਟੇਜ਼ ਦੀ ਕਾਰਵਾਈ ਚਲਾਈ ਗਈ ਅਤੇ ਆਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਕਈ ਲੋਕਾਂ ਵਲੋਂ ਸਰਕਾਰ ਦੀਆਂ ਸਹੂਲਤਾਂ ਦੀ ਪ੍ਰਸੰਸਾ ਕੀਤੀ ਗਈ ਅਤੇ ਕਈਆਂ ਵਲੋਂ ਆਪਣੀਆਂ ਸਮੱਸਿਆਵਾਂ ਵੀ ਦੱਸੀਆਂ ਗਈਆਂ। ਇਸ ਮੌਕੇ ਗ੍ਰਾਮ ਪੰਚਾਇਤ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਸ਼ਰਨਜੀਤ ਸਿੰਘ ਮੱਕੜ, ਪ੍ਰੋ: ਸੁਖਵਿੰਦਰ ਸਿੰਘ, ਚੇਅਰਮੈਨ ਤੇਜਪਾਲ ਸਿੰਘ ਗਿੱਲ, ਚੇਅਰਮੈਨ ਕੁਲਵਿੰਦਰ ਸਿੰਘ ਝੱਜ, ਚੇਅਰਮੈਨ ਕਰਮਜੀਤ ਸਿੰਘ ਕੰਮੀ, ਪ੍ਰਧਾਨ ਕੰਵਰਪਾਲ ਸਿੰਘ, ਸਰਪੰਚ ਗੋਪਾਲ ਸਿੰਘ ਪਾਲੀ ਡੱਲਾ, ਧਰਮਿੰਦਰ ਸਿੰਘ ਧਾਲੀਵਾਲ, ਪਰਮਿੰਦਰ ਸਿੰਘ ਖਹਿਰਾ, ਜਗਰੂਪ ਸਿੰਘ, ਪ੍ਰਦੀਪ ਸਿੰਘ ਸੇਖੋਂ, ਨੰਬਰਦਾਰ ਅਰਸ਼ਪ੍ਰੀਤ ਸਿੰਘ ਸਰਾਂ, ਬਲਾਕ ਸੰਮਤੀ ਮੈਂਬਰ ਪਰਮਿੰਦਰ ਸਿੰਘ ਹਠੂਰ, ਕੋਆਰਡੀਨੇਟਰ ਕਮਲਜੀਤ ਸਿੰਘ ਕਮਾਲਪੁਰਾ, ਗੁਰਜੰਟ ਸਿੰਘ ਖ਼ਾਲਸਾ, ਪ੍ਰਿਤਪਾਲ ਸਿੰਘ, ਤਰਸੇਮ ਸਿੰਘ ਹਠੂਰ, ਗੁਰਪ੍ਰੀਤ ਸਿੰਘ ਡਾਂਗੀਆਂ ਸਰਪੰਚ, ਸ਼ਮਸ਼ੇਰ ਸਿੰਘ ਗਿੱਦੜਿਵਿੰਡੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੰਗਲ ਸੂਤਰ ਝਪਟ ਕੇ ਭੱਜਣ ਲੱਗਾ ਇਕ ਝਪਟਮਾਰ ਗ੍ਰਿਫ਼ਤਾਰ, ਇਕ ਫ਼ਰਾਰ ਅਗਲੀ ਖ਼ਬਰ ਸੇਵਾ ਭਾਰਤੀ ਅਹਿਮਦਗੜ੍ਹ ਵਲੋਂ ਸ਼ਰਧਾਲੂਆਂ ਨੂੰ 150 ਤੁਲਸੀ ਦੇ ਬੂਟੇ ਵੰਡੇ
Ad Position 24