29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਪੰਜਾਬ ਦਾ 180 ਲੱਖ ਟਨ ਝੋਨਾ ਖ਼ਰੀਦਣ ਦਾ ਟੀਚਾ ਦੀਵਾਲ਼ੀ ਤੱਕ ਪੂਰਾ ਹੋ ਜਾਵੇਗਾ-ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ

ਪੰਜਾਬ ਦਾ 180 ਲੱਖ ਟਨ ਝੋਨਾ ਖ਼ਰੀਦਣ ਦਾ ਟੀਚਾ ਦੀਵਾਲ਼ੀ ਤੱਕ ਪੂਰਾ ਹੋ ਜਾਵੇਗਾ-ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ

Ad Position 21
No active advertisement
ਅਜੀਤ ਡੈਸਕ 30-10-2026

ਸਮਰਾਲਾ, 29 ਅਕਤੂਬਰ (ਗੋਪਾਲ ਸੋਫਤ/ਕੁਲਵਿੰਦਰ ਸਿੰਘ)-ਪੰਜਾਬ ਦੇ ਖ਼ੁਰਾਕ ਵਿਭਾਗ ਦੇ ਪ੍ਰਮੁੱਖ ਸਕੱਤਰ ਤੇ ਲੁਧਿਆਣਾ ਜ਼ਿਲ੍ਹੇ ਦੇ ਝੋਨੇ ਦੀ ਖ਼ਰੀਦ ਸਬੰਧੀ ਪ੍ਰਬੰਧਾਂ ਦੇ ਇੰਚਾਰਜ ਰਾਹੁਲ ਭੰਡਾਰੀ ਨੇ ਕਿਹਾ ਹੈ ਕਿ ਸਰਕਾਰ ਨੇ ਪੂਰੇ ਪੰਜਾਬ ਲਈ ਐਤਕੀਂ ਦੇ ਸੀਜ਼ਨ ਵਿਚ 180 ਲੱਖ ਮੀਟਰਿਕ ਟਨ ਝੋਨਾ ਖ਼ਰੀਦਣ ਦਾ ਟੀਚਾ ਕੇਂਦਰ ਸਰਕਾਰ ਤੋਂ ਪ੍ਰਾਪਤ ਕੀਤਾ ਹੈ  ਅਤੇ ਕੱਲ੍ਹ ਬੁੱਧਵਾਰ ਤੱਕ 100 ਲੱਖ ਮੀਟਰਿਕ ਟਨ ਝੋਨੇ ਦੀ  ਖ਼ਰੀਦ ਹੋ ਚੁੱਕੀ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਬਾਕੀ ਰਹਿੰਦਾ 80 ਲੱਖ ਮੀਟਰਿਕ ਟਨ ਝੋਨਾ ਵੀ ਦੀਵਾਲੀ ਤੱਕ ਮੰਡੀਆਂ ’ਚ ਆ ਜਾਵੇਗਾ। ਰਾਹੁਲ ਤਿਵਾੜੀ ਅੱਜ ਸਥਾਨਕ ਅਨਾਜ ਮੰਡੀ ਵਿਚ ਝੋਨੇ ਦੀ ਖ਼ਰੀਦ ਸਬੰਧੀ ਪ੍ਰਬੰਧ ਦਾ ਜਾਇਜ਼ਾ ਲੈਣ ਲਈ ਪਹੁੰਚੇ ਸਨ। ਚਾਵਲ ਅਤੇ ਕਣਕ ਦੇ ਪਿਛਲੇ ਸਾਲ ਦੇ ਪਏ ਸਟਾਕ ਨੂੰ ਚੁਕਵਾ ਕਿ ਥਾਂ ਖਾਲੀ ਕਰਨ ਸਬੰਧੀ ਜੋ ਸ਼ੈਲਰ ਮਾਲਕਾਂ ਨੂੰ ਦਿੱਕਤ ਸਬੰਧੀ ਉਨ੍ਹਾਂ ਦੱਸਿਆ ਕਿ ਪੰਜਾਬ, ਹਰਿਆਣਾ, ਯੂ. ਪੀ., ਐੱਮ. ਪੀ. ਸਮੇਤ ਸਾਰੇ ਸੂਬੇ ਝੋਨਾ ਤੇ ਕਣਕ ਅਪਣੇ ਲਈ ਨਹੀਂ ਬਲਕਿ  ਸੈਂਟਰਲ ਪੂਲ ਲਈ ਖ਼ਰੀਦਦੇ ਹਨ। ਇਹ ਖ਼ਰੀਦ ਕੀਤੀ ਫ਼ਸਲ ਐੱਫ. ਸੀ. ਆਈ. ਨੂੰ ਭੇਜੀ ਜਾਂਦੀ ਹੈ ਪਰ ਹੁਣ ਪਿਛਲੇ ਤਿੰਨ-ਚਾਰ ਸਾਲਾਂ ਤੋਂ ਐੱਫ. ਸੀ. ਆਈ. ਦੇ ਗੁਦਾਮਾਂ ਕਾਫੀ ਹੱਦ ਤੱਕ ਭਰ ਗਏ ਹਨ। ਪ੍ਰਮੁੱਖ ਸਕੱਤਰ ਨੇ ਦੱਸਿਆ ਕਿ ਭਾਰਤ ਸਰਕਾਰ ਨੇ ਪੰਜਾਬ, ਹਰਿਆਣਾ ਅਤੇ ਹੋਰ ਸੂਬਿਆਂ ਨੂੰ ਕੁੱਝ ਵਾਧੂ ਗੁਦਾਮ ਬਣਾਉਣ ਲਈ ਪ੍ਰਵਾਨ ਕੀਤੇ ਹਨ। ਪਰ ਗੁਦਾਮ ਬਣਾਉਣ ’ਚ ਸਮਾਂ ਲੱਗਦਾ ਤੇ ਨਵੇਂ ਗੁਦਾਮਾਂ ਦੀ ਉਸਾਰੀ ਦਾ ਪ੍ਰੋਸੈੱਸ ਚੱਲ ਰਿਹਾ ਹੈ ਅਤੇ ਉਮੀਦ ਹੈ ਕਿ ਅਗਲੇ 6ਤੋਂ 8 ਮਹੀਨਿਆਂ ’ਚ ਭੰਡਾਰ ਸਬੰਧੀ ਸਮੱਸਿਆ ਦਾ ਹੱਲ ਹੋ ਜਾਵੇਗਾ। ਪੰਜਾਬ ਵਿਚ ਨਵੇਂ ਰਾਸ਼ਨ ਕਾਰਡ ਬਣਾਉਣ ਸਬੰਧੀ ਪੁੱਛਣ ’ਤੇ ਤਿਵਾੜੀ ਨੇ ਦੱਸਿਆ ਕਿ ਪੰਜਾਬ ਵਿਚ ਇਸ ਵੇਲੇ 40 ਲੱਖ ਰਾਸ਼ਨ ਕਾਰਡ ਧਾਰਕਾਂ ਦੇ ਇੱਕ ਕਰੋੜ 40 ਲੱਖ  ਜੀਆਂ ਨੂੰ ਮੁਫ਼ਤ ਰਾਸ਼ਨ ਦੀ ਸਹੂਲਤ ਮਿਲ ਰਹੀ ਹੈ ਅਤੇ ਲਗਭਗ 19 ਲੱਖ 25 ਹਜ਼ਾਰ ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਦੀ ਪੜਤਾਲ ਕਰਨ ਉਪਰੰਤ ਉਨ੍ਹਾਂ ਦੇ ਰਾਸ਼ਨ ਕਾਰਡ ਛੇਤੀ ਬਣਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਪ੍ਰਮੁੱਖ ਸਕੱਤਰ ਨੇ ਸਮਰਾਲਾ ਦੀ ਅਨਾਜ ਮੰਡੀ ਵਿਚ ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਦੇ ਕੰਮ ਨੂੰ ਤਸੱਲੀਬਖ਼ਸ਼ ਪਾਇਆ ਹੈ। ਉਨ੍ਹਾਂ ਨੇ ਖੇਤੀਬਾੜੀ ਯੂਨੀਵਰਸਿਟੀ ਦੇ ਸਥਾਨਕ ਕ੍ਰਿਸ਼ੀ ਵਿਗਿਆਨ ਕੇਂਦਰ ਵਿਚ ਅਧਿਕਾਰੀ ਦੇ ਨਾਲ ਮੀਟਿੰਗ ਕਰ ਕੇ ਪਰਾਲੀ ਸਾੜਨ ਨੂੰ ਰੋਕਣ ਅਤੇ ਖੇਤੀ ਦੀ ਰਹਿੰਦ ਖੂੰਹਦ ਨੂੰ ਨਿਪਟਾਉਣ ਸਬੰਧੀ ਕੰਮਾਂ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਤੇ ਸਥਾਨਕ ਐੱਸ. ਡੀ. ਐੱਮ., ਸਮਰਾਲਾ ਦੇ ਤਹਿਸੀਲਦਾਰ ਸੰਦੀਪ ਚੁੱਘ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਆਲਮਦੀਪ ਸਿੰਘ ਮਲ ਮਾਜਰਾ ਅਤੇ ਵੱਖ ਵੱਖ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਆਬਕਾਰੀ ਵਿਭਾਗ ਵਲੋਂ ਨਾਜਾਇਜ਼ ਸ਼ਰਾਬ ਦੀ ਰੋਕਥਾਮ ਲਈ ਜਾਗਰੂਕਤਾ ਮੁਹਿੰਮ ਚਲਾਈ ਅਗਲੀ ਖ਼ਬਰ ਪੰਜਾਬੀ ਬਾਗ਼ ਵਿਚ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਕਰਵਾ ਚੌਥ
Ad Position 24