ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਨੌਜਵਾਨਾਂ ਨੂੰ ਵਾਅਦੇ ਅਨੁਸਾਰ ਰੁਜ਼ਗਾਰ ਮੁਹੱਈਆ ਕਰਵਾਇਆ-ਡਾ. ਕੰਵਲ ਨੈਨ ਸਿੰਘ ਕੰਗ
ਚੌਂਕੀਮਾਨ, 30 ਅਕਤੂਬਰ (ਤੇਜਿੰਦਰ ਸਿੰਘ ਚੱਢਾ)-‘ਆਪ’ ਦੇ ਹਲਕਾ ਦਾਖਾ ਦੇ ਇੰਚਾਰਜ ਡਾ. ਕੰਵਲ ਨੈਨ ਸਿੰਘ ਕੰਗ ਨੇ ਪੰਜਾਬ ਸਰਕਾਰ ਦੁਬਾਰਾ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆਂ ਕਰਵਾਉਣ ਤਹਿਤ ਪਿੰਡ ਚੌਂਕੀਮਾਨ ਦੇ ਨੌਜਵਾਨ ਚਮਕੌਰ ਸਿੰਘ ਧਾਲੀਵਾਲ ਨੂੰ ਰਾਸਨ ਡਿਪੂ ਦਾ ਲਾਇਸੈਂਸ ਦਿੱਤਾ ਗਿਆ।
ਚੌਂਕੀਮਾਨ, 30 ਅਕਤੂਬਰ (ਤੇਜਿੰਦਰ ਸਿੰਘ ਚੱਢਾ)-‘ਆਪ’ ਦੇ ਹਲਕਾ ਦਾਖਾ ਦੇ ਇੰਚਾਰਜ ਡਾ. ਕੰਵਲ ਨੈਨ ਸਿੰਘ ਕੰਗ ਨੇ ਪੰਜਾਬ ਸਰਕਾਰ ਦੁਬਾਰਾ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆਂ ਕਰਵਾਉਣ ਤਹਿਤ ਪਿੰਡ ਚੌਂਕੀਮਾਨ ਦੇ ਨੌਜਵਾਨ ਚਮਕੌਰ ਸਿੰਘ ਧਾਲੀਵਾਲ ਨੂੰ ਰਾਸਨ ਡਿਪੂ ਦਾ ਲਾਇਸੈਂਸ ਦਿੱਤਾ ਗਿਆ। ਇਸ ਮੌਕੇ ਹਲਕਾ ਦਾਖਾ ਦੇ ਯੂਥ ਵਿੰਗ ਦੇ ਪ੍ਰਧਾਨ ਜਸਵੀਰ ਸਿੰਘ ਧਾਲੀਵਾਲ ਤੇ ਪ੍ਰੇਮ ਸਿੰਘ ਚੌਂਕੀਮਾਨ ਹਾਜਰ ਸਨ। ਡਾ. ਕੰਵਲ ਨੈਨ ਸਿੰਘ ਕੰਗ ਨੇ ਕਿਹਾ ਕੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਨੌਜਵਾਨਾਂ ਨੂੰ ਆਪਣੇ ਵਾਅਦੇ ਅਨੁਸਾਰ ਰੁਜ਼ਗਾਰ ਮੁਹੱਈਆ ਕਰਵਾਇਆ ਹੈ। ਉਨ੍ਹਾਂ ਕਿਹਾ ਕੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਕਹਿਣੀ ਤੇ ਕਰਨੀ ਦੇ ਪੱਕੇ ਹਨ ਜੋ ਕਿਹਾ ਕਰਕੇ ਵਿਖਾਇਆ ਹੈ ਤੇ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਲਈ ਏਸ਼ੀਅਨ ਚੈਂਪੀਅਨ ਟਰਾਫ਼ੀ ਦੀ ਮੇਜਬਾਨੀ ਕੀਤੀ ਹੈ। ਇਸ ਮੌਕੇ ਸਰਪੰਚ ਕੇਵਲ ਸਿੰਗ ਫੌਜੀ ਧਾਲੀਵਾਲ, ਪੰਚ ਬਲਵੀਰ ਸਿੰਗ ਫੌਜੀ, ਪੰਚ ਮਨਪ੍ਰੀਤ ਸਿੰਘ ਅਮਨਾ, ਪੰਚ ਅਮਰਜੀਤ ਸਿੰਘ ਅਮਰਾ, ਪੰਚ ਸੁਖਵਿੰਦਰ ਸਿੰਘ ਧਾਲੀਵਾਲ, ਪੰਚ ਜਸਵੀਰ ਕੌਰ ਧਾਲੀਵਾਲ, ਪੰਚ ਗੁਰਪ੍ਰੀਤ ਕੌਰ ਬੋਪਾਰਾਏ, ਸੈਕਟਰੀ ਅਵਤਾਰ ਸਿੰਘ ਤਾਰੀ, ਨਾਜਰ ਸਿੰਘ, ਕਿਰਨਦੀਪਸਿੰਘ, ਜਸਪ੍ਰੀਤ ਸਿੰਘ, ਗੁਰਸਿਮਰਨ ਸਿੰਘ ਸਮੇਤ ਡੀਪੂ ਹੋਲਡਰ ਚਮਕੌਰ ਸਿੰਘ ਧਾਲੀਵਾਲ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ‘ਆਪ’ ਦੇ ਹਲਕਾ ਦਾਖਾ ਦੇ ਇੰਚਾਰਜ ਡਾ. ਕੰਵਲ ਨੈਨ ਸਿੰਘ ਕੰਗ ਦਾ ਧੰਨਵਾਦ ਕੀਤਾ।